:: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੇਕਰ ਮੇਰੀ ਮਾਂ ਨੂੰ ਕੁਝ ਵੀ ਹੋਇਆ ਤਾਂ ਕੇਂਦਰ ਸਰਕਾਰ ਹੋਵੇਗੀ ਜ਼ਿੰਮੇਵਾਰ : ਇਲਤਿਜਾ ਮੁਫ਼ਤੀ PRINT ਈ ਮੇਲ

mufti.jpgਸ਼੍ਰੀਨਗਰ -ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਬੇਟੀ ਨੇ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਮਾਂ ਨੂੰ ਅਜਿਹੀ ਜਗ੍ਹਾ 'ਤੇ ਰੱਖਿਆ ਜਾਵੇ ਜੋ ਘਾਟੀ ਦੀ ਕੰਬਾਉਣ ਵਾਲੀ ਸਰਦੀ ਦੇ ਲਿਹਾਜ ਨਾਲ ਉੱਚਿਤ ਹੋਵੇ। ਦੱਸਣਯੋਗ ਹੈ ਕਿ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.)

ਚੇਅਰਪਰਸਨ ਮਹਿਬੂਬਾ ਬੀਤੇ ਤਿੰਨ ਮਹੀਨਿਆਂ ਤੋਂ ਇੱਥੇ ਦੇ ਇਕ ਮਹਿਮਾਨ ਘਰ 'ਚ ਹਿਰਾਸਤ 'ਚ ਹੈ। ਮਹਿਬੂਬਾ ਦੀ ਬੇਟੀ ਇਲਤਿਜਾ ਮੁਫ਼ਤੀ ਨੇ ਸ਼੍ਰੀਨਗਰ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖੀ ਹੈ। ਇਸ 'ਚ ਉਨ੍ਹਾਂ ਨੇ ਕਿਹਾ ਕਿ ਮਹਿਬੂਬਾ ਨੂੰ ਕੁਝ ਵੀ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਕੇਂਦਰ ਹੋਵੇਗਾ। ਉਨ੍ਹਾਂ ਨੇ ਮੰਗਲਵਾਰ ਨੂੰ ਆਪਣੀ ਮਾਂ ਦੇ ਟਵਿੱਟਰ ਹੈਂਡਲ ਰਾਹੀਂ ਟਵੀਟ ਕੀਤਾ,''ਮਾਂ ਦੇ ਹਾਲਚਾਲ ਬਾਰੇ ਮੈਂ ਲਗਾਤਾਰ ਚਿੰਤਾ ਜ਼ਾਹਰ ਕੀਤੀ ਹੈ। ਮੈਂ ਸ਼੍ਰੀਨਗਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਮਹੀਨੇ ਪਹਿਲਾਂ ਪੱਤਰ ਲਿਖ ਕੇ ਉਨ੍ਹਾਂ ਨੂੰ ਕਿਸੇ ਅਜਿਹੇ ਸਥਾਨ 'ਤੇ ਭੇਜਣ ਲਈ ਕਿਹਾ ਸੀ, ਜੋ ਸਰਦੀਆਂ ਦੇ ਲਿਹਾਜ ਨਾਲ ਸਹੀ ਹੋਵੇ। ਉਨ੍ਹਾਂ ਨੂੰ ਕੁਝ ਵੀ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੋਵੇਗੀ।'' ਇਸ ਦੇ ਨਾਲ ਹੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਭੇਜੀ ਚਿੱਠੀ ਦੀ ਤਸਵੀਰ ਵੀ ਸਾਂਝੀ ਕੀਤੀ।

PunjabKesariਇਸ 'ਚ ਇਲਤਿਜਾ ਨੇ ਲਿਖਿਆ ਹੈ,''ਜਿਵੇਂ ਤੁਸੀਂ ਜਾਣਦੇ ਹੋ ਕਿ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ, ਮੇਰੀ ਮਾਂ ਮਹਿਬੂਬਾ ਮੁਫ਼ਤੀ 5 ਅਗਸਤ ਤੋਂ ਹਿਰਾਸਤ 'ਚ ਹਨ। ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਇਸ ਲਈ ਇਕ ਡਾਕਟਰ ਨੇ ਹਾਲ ਹੀ 'ਚ ਉਨ੍ਹਾਂ ਦੀ ਜਾਂਚ ਕੀਤੀ, ਜਿਸ 'ਚ ਪਤਾ ਲੱਗਾ ਕਿ ਉਨ੍ਹਾਂ ਦਾ ਵਿਟਾਮਿਨ ਡੀ ਦਾ ਪੱਧਰ, ਹੀਮੋਗਲੋਬਿਨ ਅਤੇ ਕੈਲਸ਼ੀਅਮ ਦਾ ਪੱਧਰ ਬਹੁਤ ਘੱਟ ਹੈ।'' ਉਨ੍ਹਾਂ ਨੇ ਕਿਹਾ ਕਿ ਮਹਿਬੂਬਾ ਮੁਫ਼ਤੀ ਨੂੰ ਅਜਿਹੇ ਸਥਾਨ 'ਤੇ ਭੇਜਿਆ ਜਾਣਾ ਚਾਹੀਦਾ, ਜੋ ਇੱਥੇ ਦੀਆਂ ਸਰਦੀਆਂ ਦੇ ਲਿਹਾਜ ਨਾਲ ਸਹੀ ਹੋਵੇ। ਇਲਤਿਜਾ ਨੇ ਲਿਖਿਆ,''ਫਿਲਹਾਲ ਉਨ੍ਹਾਂ ਨੂੰ ਜਿੱਥੇ ਰੱਖਿਆ ਗਿਆ ਹੈ, ਉਹ ਕਸ਼ਮੀਰ ਦੇ ਸਰਦ ਮੌਸਮ ਦੇ ਲਿਹਾਜ ਨਾਲ ਸਹੀ ਨਹੀਂ ਹੈ। ਇਨ੍ਹਾਂ ਗੱਲਾਂ ਨੂੰ ਧਿਆਨ 'ਚ ਰੱਖਦੇ ਹੋਏ ਮੈਂ ਤੁਹਾਨੂੰ ਅਪੀਲ ਕਰਦੀ ਹਾਂ ਕਿ ਉਨ੍ਹਾਂ ਨੂੰ ਵਧ ਉੱਚਿਤ ਸਥਾਨ 'ਤੇ ਭੇਜਿਆ ਜਾਵੇ। ਮੈਂ ਉਮੀਦ ਕਰਦੀ ਹਾਂ ਕਿ ਤੁਸੀਂ ਇਸ ਸਮੱਸਿਆ 'ਤੇ ਤੁਰੰਤ ਧਿਆਨ ਦੇਵੋ।'' ਮਹਿਬੂਬਾ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਉਨ੍ਹਾਂ ਦੇ ਬੇਟੇ ਉਮਰ ਅਬਦੁੱਲਾ 5 ਅਗਸਤ ਤੋਂ ਸ਼੍ਰੀਨਗਰ 'ਚ ਹਿਰਾਸਤ 'ਚ ਹਨ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement