:: ਝਾਰਖੰਡ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਲਿਸਟ   :: ਰਾਫੇਲ ਤੇ SC ਦੇ ਫੈਸਲੇ ਤੋਂ ਬਾਅਦ ਰਾਹੁਲ ਬੋਲੇ- ਕੋਰਟ ਨੇ ਜਾਂਚ ਦੇ ਦਰਵਾਜ਼ੇ ਖੋਲ੍ਹੇ   :: ਮਹਾਰਾਸ਼ਟਰ : BMC ਠੇਕੇਦਾਰਾਂ ਦੇ 37 ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ   :: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ RTI ਦੇ ਦਾਇਰੇ ਚ ਆਵੇਗਾ ਚੀਫ ਜਸਟਿਸ ਦਾ ਦਫਤਰ   :: ਦਿੱਲੀ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ   :: ਸਿੱਧੂ ਵਲੋਂ ਇਮਰਾਨ ਦੀ ਤਰੀਫ ਭਾਜਪਾ ਨੂੰ ਨਹੀਂ ਆਈ ਰਾਸ, ਕਾਂਗਰਸ ਤੇ ਭੜਕੀ   :: ਅਟਕਲਾਂ ਦਾ ਦੌਰ ਸ਼ੁਰੂ, ਧਾਰਾ 370 ਤੇ ਅਯੁੱਧਿਆ ਤੋਂ ਬਾਅਦ ਕੀ ਹੋਵੇਗਾ ਭਾਜਪਾ ਦਾ ਰਾਸ਼ਟਰਵਾਦੀ ਏਜੰਡਾ   :: ਹਿਮਾਚਲ ਚ ਬੋਲੇ PM ਮੋਦੀ- ਗਲੋਬਲ ਸੰਮੇਲਨ, ਇਹ ਕਲਪਨਾ ਨਹੀਂ ਸੱਚਾਈ ਹੈ   :: ਜਨਤਕ ਥਾਂਵਾਂ ਤੇ ਹੋਰ ਵਧ ਬਣਾਏ ਜਾਣ ਸ਼ਿਸ਼ੂ ਬ੍ਰੈਸਟ ਫੀਡਿੰਗ ਰੂਮ : ਹਾਈ ਕੋਰਟ   :: ਭਾਰਤੀ ਫੌਜ ਚ ਜਲਦੀ ਸ਼ਾਮਲ ਹੋਵੇਗੀ ਐੱਸ-400 ਮਿਜ਼ਾਈਲ   :: ਬਿਨਾਂ ਪਾਸਪੋਰਟ ਸ੍ਰੀ ਕਰਤਾਰਪੁਰ ਸਾਹਿਬ ਦੀ ਨਹੀਂ ਹੋਵੇਗੀ ਯਾਤਰਾ : ਵਿਦੇਸ਼ ਮੰਤਰਾਲੇ   :: ਕਰਤਾਰਪੁਰ ਸਾਹਿਬ ਜਾਣ ਲਈ ਡਾ. ਮਨਮੋਹਨ ਸਿੰਘ ਨੂੰ ਸੌਂਪੀ ਇਹ ਅਹਿਮ ਜ਼ਿੰਮੇਵਾਰੀ   :: ਇੰਡੀਗੋ ਦਾ ਕਤਰ ਏਅਰਵੇਜ਼ ਨਾਲ ਹੋਇਆ ਕੋਡ ਸ਼ੇਅਰ ਸਮਝੌਤਾ   :: 84 ਕਤਲੇਆਮ ਮਾਮਲਾ : ਸੱਜਣ ਨੂੰ SC ਤੋਂ ਨਹੀਂ ਮਿਲੀ ਰਾਹਤ, ਸਿਹਤ ਜਾਂਚ ਦੇ ਨਿਰਦੇਸ਼   :: ਪੰਚਕੂਲਾ ਦੰਗੇ ਅਤੇ ਹਿੰਸਾ ਮਾਮਲੇ ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਪਟਨ ਨੇ ਮੁੜ ਦੁਹਰਾਇਆ-ਲਾਂਘਾ ਖੋਲ੍ਹਣ ਦੇ ਪਿੱਛੇ ਪਾਕਿ ਦਾ ਲੁਕਵਾਂ ਏਜੰਡਾ PRINT ਈ ਮੇਲ
capp.jpgਇਸਲਾਮਾਬਾਦ/ਅੰਮ੍ਰਿਤਸਰ - ਪਾਕਿਸਤਾਨ ਨੇ ਸੋਮਵਾਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪੰਜਾਬੀ ਭਾਸ਼ਾ ਵਿਚ ਇਕ ਗੀਤ ਰਿਲੀਜ਼ ਕੀਤਾ ਹੈ। ਹੁਣ ਇਸ ਗੀਤ ਦੇ ਵੀਡੀਓ ਨੂੰ ਲੈ ਕੇ ਹੰਗਾਮਾ ਮਚਿਆ ਹੋਇਆ ਹੈ। ਪੰਜਾਬੀ ਭਾਸ਼ਾ ਵਿਚ ਗਾਏ ਗਏ ਗੀਤ ਨੂੰ ਉਨ੍ਹਾਂ ਸਿੱਖ ਯਾਤਰੀਆਂ ਦੇ ਸਵਾਗਤ ਲਈ ਤਿਆਰ ਕੀਤਾ ਗਿਆ ਹੈ ਜੋ ਨਨਕਾਣਾ ਸਾਹਿਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮ ਵਿਚ ਹਿੱਸਾ ਲੈਣ ਲਈ ਆ ਰਹੇ ਹਨ। ਵੀਡੀਓ ਵਿਚ ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਦੀ ਇਸ ਪਹਿਲ ਦੀ ਤਰੀਫ ਕਰਦਿਆਂ ਦਿਖਾਇਆ ਗਿਆ ਹੈ। ਇਸ ਵਿਚ ਵੀ ਪਾਕਿਸਤਾਨ ਦੀ ਨਾਪਾਕ ਸਾਜਿਸ਼ ਨਜ਼ਰ ਆ ਰਹੀ ਹੈ।

ਜਾਰੀ ਕੀਤੇ ਗਾਏ ਗੀਤ ਦੇ ਵੀਡੀਓ ਵਿਚ ਖਾਲਿਸਤਾਨੀ ਵੱਖਵਾਦੀ ਨੇਤਾਵਾਂ ਜਰਨੈਲ ਸਿੰਘ ਭਿੰਡਰਾਂਵਾਲੇ, ਮੇਜਰ ਜਨਰਲ ਸ਼ਾਬੇਗ ਸਿੰਘ ਅਤੇ ਅਮਰੀਕ ਸਿੰਘ ਖਾਲਸਾ ਦਾ ਪੋਸਟਰ ਦਿਖਾਇਆ ਗਿਆ ਹੈ। ਵੀਡੀਓ ਨੂੰ ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਜਾਰੀ ਕੀਤਾ ਹੈ। ਇੱਥੇ ਦੱਸ ਦਈਏ ਕਿ ਪੰਜਾਬ ਨੂੰ ਵੱਖਰਾ ਦੇਸ਼ ਬਣਾਉਣ ਦੀ ਮੰਗ ਕਰਨ ਵਾਲਿਆਂ ਦੇ ਖਾਤਮੇ ਲਈ ਸਾਲ 1984 ਵਿਚ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਫੌਜ ਦੀ ਮਦਦ ਨਾਲ ਆਪਰੇਸ਼ਨ ਬਲੂ ਸਟਾਰ ਚਲਾਇਆ ਸੀ, ਜਿਸ ਵਿਚ ਭਿੰਡਰਾਂਵਾਲੇ ਨੂੰ ਮਾਰ ਦਿੱਤਾ ਗਿਆ ਸੀ। ਪਾਕਿਸਤਾਨ ਆਉਣ ਵਾਲੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਜਾਣਬੁੱਝ ਕੇ ਅਜਿਹੀਆਂ ਹਰਕਤਾਂ ਕਰ ਰਿਹਾ ਹੈ ਤਾਂ ਜੋ ਇਕ ਵਾਰ ਫਿਰ ਭਾਰਤ ਵਿਚ ਖਾਲਿਸਤਾਨ ਦੀ ਮੰਗ ਉੱਠੇ ਅਤੇ ਇੱਥੇ ਅਸਥਿਰਤਾ ਦਾ ਮਾਹੌਲ ਬਣੇ। PunjabKesari

ਪਾਕਿਸਤਾਨ ਵੱਲੋਂ ਜਾਰੀ ਇਸ ਵੀਡੀਓ 'ਤੇ ਪੰਜਾਬ (ਭਾਰਤ) ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧ ਪ੍ਰਗਟ ਕੀਤਾ ਹੈ। ਸਮਾਚਾਰ ਏਜੰਸੀ ਏ.ਐੱਨ.ਆਈ. ਮੁਤਾਬਕ ਅਮਰਿੰਦਰ ਸਿੰਘ ਨੇ ਕਿਹਾ,''ਮੈਂ ਪਹਿਲੇ ਦਿਨ ਤੋਂ ਹੀ ਚਿਤਾਵਨੀ ਦਿੰਦਾ ਆ ਰਿਹਾ ਹਾਂ ਕਿ ਲਾਂਘਾ ਖੋਲ੍ਹਣ ਦੇ ਪਿੱਛੇ ਪਾਕਿਸਤਾਨ ਦਾ ਇਕ ਲੁਕਵਾਂ ਏਜੰਡਾ ਹੈ।'' ਮੁੱਖ ਮੰਤਰੀ ਨੇ ਕਿਹਾ,''ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ ਪਵਿੱਤਰ ਕਰਤਾਰਪੁਰ ਸਾਹਿਬ ਨੂੰ ਖੋਲ੍ਹਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਦੇ ਅਚਾਨਕ ਇਸ ਮੰਗ ਨੂੰ ਸਵੀਕਾਰ ਕਰਨ ਦੇ ਫੈਸਲੇ ਨੇ ਇਕ ਸਾਜਿਸ਼ ਵੱਲ ਇਸ਼ਾਰਾ ਕੀਤਾ ਹੈ, ਜਿਸ ਦਾ ਉਦੇਸ਼ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਲਾਭ ਉਠਾਉਂਦੇ ਹੋਏ ਕੋਈ ਵੱਡੀ ਗੜਬੜ ਕਰਨਾ ਹੈ।''

 
< Prev   Next >

Advertisements

Advertisement
Advertisement
Advertisement

Advertisement
Advertisement
Advertisement