:: ਝਾਰਖੰਡ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਲਿਸਟ   :: ਰਾਫੇਲ ਤੇ SC ਦੇ ਫੈਸਲੇ ਤੋਂ ਬਾਅਦ ਰਾਹੁਲ ਬੋਲੇ- ਕੋਰਟ ਨੇ ਜਾਂਚ ਦੇ ਦਰਵਾਜ਼ੇ ਖੋਲ੍ਹੇ   :: ਮਹਾਰਾਸ਼ਟਰ : BMC ਠੇਕੇਦਾਰਾਂ ਦੇ 37 ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ   :: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ RTI ਦੇ ਦਾਇਰੇ ਚ ਆਵੇਗਾ ਚੀਫ ਜਸਟਿਸ ਦਾ ਦਫਤਰ   :: ਦਿੱਲੀ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ   :: ਸਿੱਧੂ ਵਲੋਂ ਇਮਰਾਨ ਦੀ ਤਰੀਫ ਭਾਜਪਾ ਨੂੰ ਨਹੀਂ ਆਈ ਰਾਸ, ਕਾਂਗਰਸ ਤੇ ਭੜਕੀ   :: ਅਟਕਲਾਂ ਦਾ ਦੌਰ ਸ਼ੁਰੂ, ਧਾਰਾ 370 ਤੇ ਅਯੁੱਧਿਆ ਤੋਂ ਬਾਅਦ ਕੀ ਹੋਵੇਗਾ ਭਾਜਪਾ ਦਾ ਰਾਸ਼ਟਰਵਾਦੀ ਏਜੰਡਾ   :: ਹਿਮਾਚਲ ਚ ਬੋਲੇ PM ਮੋਦੀ- ਗਲੋਬਲ ਸੰਮੇਲਨ, ਇਹ ਕਲਪਨਾ ਨਹੀਂ ਸੱਚਾਈ ਹੈ   :: ਜਨਤਕ ਥਾਂਵਾਂ ਤੇ ਹੋਰ ਵਧ ਬਣਾਏ ਜਾਣ ਸ਼ਿਸ਼ੂ ਬ੍ਰੈਸਟ ਫੀਡਿੰਗ ਰੂਮ : ਹਾਈ ਕੋਰਟ   :: ਭਾਰਤੀ ਫੌਜ ਚ ਜਲਦੀ ਸ਼ਾਮਲ ਹੋਵੇਗੀ ਐੱਸ-400 ਮਿਜ਼ਾਈਲ   :: ਬਿਨਾਂ ਪਾਸਪੋਰਟ ਸ੍ਰੀ ਕਰਤਾਰਪੁਰ ਸਾਹਿਬ ਦੀ ਨਹੀਂ ਹੋਵੇਗੀ ਯਾਤਰਾ : ਵਿਦੇਸ਼ ਮੰਤਰਾਲੇ   :: ਕਰਤਾਰਪੁਰ ਸਾਹਿਬ ਜਾਣ ਲਈ ਡਾ. ਮਨਮੋਹਨ ਸਿੰਘ ਨੂੰ ਸੌਂਪੀ ਇਹ ਅਹਿਮ ਜ਼ਿੰਮੇਵਾਰੀ   :: ਇੰਡੀਗੋ ਦਾ ਕਤਰ ਏਅਰਵੇਜ਼ ਨਾਲ ਹੋਇਆ ਕੋਡ ਸ਼ੇਅਰ ਸਮਝੌਤਾ   :: 84 ਕਤਲੇਆਮ ਮਾਮਲਾ : ਸੱਜਣ ਨੂੰ SC ਤੋਂ ਨਹੀਂ ਮਿਲੀ ਰਾਹਤ, ਸਿਹਤ ਜਾਂਚ ਦੇ ਨਿਰਦੇਸ਼   :: ਪੰਚਕੂਲਾ ਦੰਗੇ ਅਤੇ ਹਿੰਸਾ ਮਾਮਲੇ ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
84 ਕਤਲੇਆਮ ਮਾਮਲਾ : ਸੱਜਣ ਨੂੰ SC ਤੋਂ ਨਹੀਂ ਮਿਲੀ ਰਾਹਤ, ਸਿਹਤ ਜਾਂਚ ਦੇ ਨਿਰਦੇਸ਼ PRINT ਈ ਮੇਲ
sjnn.jpgਨਵੀਂ ਦਿੱਲੀ - ਸੁਪਰੀਮ ਕੋਰਟ ਨੇ ਬੁੱਧਵਾਰ ਭਾਵ ਅੱਜ ਕਾਂਗਰਸ ਦੇ ਸਾਬਕਾ ਨੇਤਾ ਅਤੇ 1984 ਕਤਲੇਆਮ ਦੇ ਦੋਸ਼ 'ਚ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਰਾਹਤ ਜਾਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹ ਜੇਲ 'ਚ ਹੀ ਰਹਿਣਗੇ। ਹਾਲਾਂਕਿ ਕੋਰਟ ਨੇ ਸੱਜਣ ਦੀ ਸਿਹਤ ਜਾਂਚ ਏਮਸ ਦੇ ਡਾਕਟਰਾਂ ਦੇ
ਇਕ ਪੈਨਲ ਤੋਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਕੋਰਟ ਨੇ ਏਮਸ ਦੇ ਡਾਇਰੈਕਟਰ ਵਲੋਂ ਗਠਿਤ ਇਸ ਡਾਕਟਰੀ ਪੈਨਲ ਤੋਂ 4 ਹਫਤਿਆਂ ਦੇ ਅੰਦਰ ਰਿਪੋਰਟ ਮੰਗੀ ਹੈ। ਇੱਥੇ ਦੱਸ ਦੇਈਏ ਕਿ ਸੱਜਣ ਕੁਮਾਰ ਨੇ ਆਪਣੀ ਸਿਹਤ ਦੇ ਆਧਾਰ 'ਤੇ ਜ਼ਮਾਨਤ ਪਟੀਸ਼ਨ 'ਤੇ ਤੁਰੰਤ ਕਾਰਵਾਈ ਕੀਤੇ ਜਾਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ। ਸੱਜਣ ਵਲੋਂ ਪੇਸ਼ ਹੋਏ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਉਹ ਪਿਛਲੇ 11 ਮਹੀਨਿਆਂ ਤੋਂ ਜੇਲ ਵਿਚ ਹਨ ਅਤੇ ਉਨ੍ਹਾਂ ਦਾ 8 ਤੋਂ 10 ਕਿਲੋਗ੍ਰਾਮ ਵਜ਼ਨ ਘੱਟ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੱਜਣ ਕੁਮਾਰ ਕਈ ਬੀਮਾਰੀਆਂ ਨਾਲ ਪੀੜਤ ਵੀ ਹਨ ਅਤੇ ਉਨ੍ਹਾਂ ਦੀ ਸਿਹਤ ਖਰਾਬ ਹੈ। ਕੋਰਟ ਨੇ ਕਿਹਾ ਕਿ ਘੱਟ ਵਜ਼ਨ ਹੋਣ ਦਾ ਮਤਲਬ ਇਹ ਨਹੀਂ ਕਿ ਉਹ ਸਿਹਤਮੰਦ ਨਹੀਂ ਹਨ ਪਰ ਫਿਰ ਵੀ ਅਸੀਂ ਡਾਕਟਰਾਂ ਦੀ ਟੀਮ ਤੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕਰਾਉਣ ਦੇ ਆਦੇਸ਼ ਦਿੱਤੇ ਹਨ। ਓਧਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਂ ਕੋਰਟ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਸੱਜਣ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਕਿਉਂਕਿ ਅਜਿਹੇ ਦਰਿੰਦੇ ਜੇਲ 'ਚ ਸੜਨੇ ਚਾਹੀਦੇ ਹਨ।

ਦੱਸਣਯੋਗ ਹੈ ਕਿ ਹਾਈ ਕੋਰਟ ਵਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੱਜਣ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਸੱਜਣ ਨੂੰ ਜਿਸ ਮਾਮਲੇ ਵਿਚ ਸਜ਼ਾ ਸੁਣਾਈ ਗਈ ਸੀ ਉਹ 1984 ਵਿਚ ਦਿੱਲੀ ਛਾਉਣੀ ਦੇ ਰਾਜਨਗਰ ਪਾਰਟ-1 'ਚ 5 ਸਿੱਖਾਂ ਨੂੰ ਮਾਰਨ ਅਤੇ ਰਾਜਨਗਰ ਪਾਰਟ-2 'ਚ ਇਕ ਗੁਰਦੁਆਰਾ ਸਾਹਿਬ ਨੂੰ ਅੱਗ ਲਾਉਣ ਨਾਲ ਜੁੜਿਆ ਹੈ। ਸਾਲ 2018 'ਚ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਇਹ ਹੈ ਪੂਰਾ ਮਾਮਲਾ-
31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮਚਾਰੀਆਂ ਨੇ ਕਰ ਦਿੱਤਾ ਸੀ। ਇਸ ਵਾਰਦਾਤ ਦੇ ਅਗਲੇ ਹੀ ਦਿਨ ਦਿੱਲੀ ਦੇ ਕਈ ਇਲਾਕਿਆਂ 'ਚ ਦੰਗੇ ਭੜਕ ਗਏ ਸਨ। ਸੱਜਣ ਕੁਮਾਰ 'ਤੇ ਸਿੱਖਾਂ ਵਿਰੁੱਧ ਦੰਗੇ ਭੜਕਾਉਣ ਦਾ ਦੋਸ਼ ਲੱਗਾ ਸੀ। ਇਸ ਮਾਮਲੇ 'ਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ। ਉਮਰ ਕੈਦ ਦੀ ਸਜ਼ਾ ਮਿਲਣ ਤੋਂ ਬਾਅਦ 31 ਦਸੰਬਰ 2018 ਨੂੰ ਉਨ੍ਹਾਂ ਨੇ ਹੇਠਲੀ ਅਦਾਲਤ 'ਚ ਸਰੰਡਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੰਡੋਲੀ ਜੇਲ ਭੇਜ ਦਿੱਤਾ ਗਿਆ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement