:: ਝਾਰਖੰਡ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਲਿਸਟ   :: ਰਾਫੇਲ ਤੇ SC ਦੇ ਫੈਸਲੇ ਤੋਂ ਬਾਅਦ ਰਾਹੁਲ ਬੋਲੇ- ਕੋਰਟ ਨੇ ਜਾਂਚ ਦੇ ਦਰਵਾਜ਼ੇ ਖੋਲ੍ਹੇ   :: ਮਹਾਰਾਸ਼ਟਰ : BMC ਠੇਕੇਦਾਰਾਂ ਦੇ 37 ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ   :: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ RTI ਦੇ ਦਾਇਰੇ ਚ ਆਵੇਗਾ ਚੀਫ ਜਸਟਿਸ ਦਾ ਦਫਤਰ   :: ਦਿੱਲੀ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ   :: ਸਿੱਧੂ ਵਲੋਂ ਇਮਰਾਨ ਦੀ ਤਰੀਫ ਭਾਜਪਾ ਨੂੰ ਨਹੀਂ ਆਈ ਰਾਸ, ਕਾਂਗਰਸ ਤੇ ਭੜਕੀ   :: ਅਟਕਲਾਂ ਦਾ ਦੌਰ ਸ਼ੁਰੂ, ਧਾਰਾ 370 ਤੇ ਅਯੁੱਧਿਆ ਤੋਂ ਬਾਅਦ ਕੀ ਹੋਵੇਗਾ ਭਾਜਪਾ ਦਾ ਰਾਸ਼ਟਰਵਾਦੀ ਏਜੰਡਾ   :: ਹਿਮਾਚਲ ਚ ਬੋਲੇ PM ਮੋਦੀ- ਗਲੋਬਲ ਸੰਮੇਲਨ, ਇਹ ਕਲਪਨਾ ਨਹੀਂ ਸੱਚਾਈ ਹੈ   :: ਜਨਤਕ ਥਾਂਵਾਂ ਤੇ ਹੋਰ ਵਧ ਬਣਾਏ ਜਾਣ ਸ਼ਿਸ਼ੂ ਬ੍ਰੈਸਟ ਫੀਡਿੰਗ ਰੂਮ : ਹਾਈ ਕੋਰਟ   :: ਭਾਰਤੀ ਫੌਜ ਚ ਜਲਦੀ ਸ਼ਾਮਲ ਹੋਵੇਗੀ ਐੱਸ-400 ਮਿਜ਼ਾਈਲ   :: ਬਿਨਾਂ ਪਾਸਪੋਰਟ ਸ੍ਰੀ ਕਰਤਾਰਪੁਰ ਸਾਹਿਬ ਦੀ ਨਹੀਂ ਹੋਵੇਗੀ ਯਾਤਰਾ : ਵਿਦੇਸ਼ ਮੰਤਰਾਲੇ   :: ਕਰਤਾਰਪੁਰ ਸਾਹਿਬ ਜਾਣ ਲਈ ਡਾ. ਮਨਮੋਹਨ ਸਿੰਘ ਨੂੰ ਸੌਂਪੀ ਇਹ ਅਹਿਮ ਜ਼ਿੰਮੇਵਾਰੀ   :: ਇੰਡੀਗੋ ਦਾ ਕਤਰ ਏਅਰਵੇਜ਼ ਨਾਲ ਹੋਇਆ ਕੋਡ ਸ਼ੇਅਰ ਸਮਝੌਤਾ   :: 84 ਕਤਲੇਆਮ ਮਾਮਲਾ : ਸੱਜਣ ਨੂੰ SC ਤੋਂ ਨਹੀਂ ਮਿਲੀ ਰਾਹਤ, ਸਿਹਤ ਜਾਂਚ ਦੇ ਨਿਰਦੇਸ਼   :: ਪੰਚਕੂਲਾ ਦੰਗੇ ਅਤੇ ਹਿੰਸਾ ਮਾਮਲੇ ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਿਨਾਂ ਪਾਸਪੋਰਟ ਸ੍ਰੀ ਕਰਤਾਰਪੁਰ ਸਾਹਿਬ ਦੀ ਨਹੀਂ ਹੋਵੇਗੀ ਯਾਤਰਾ : ਵਿਦੇਸ਼ ਮੰਤਰਾਲੇ PRINT ਈ ਮੇਲ
videsh_m.jpgਨਵੀਂ ਦਿੱਲੀ - ਵਿਦੇਸ਼ ਮੰਤਰਾਲੇ ਨੇ ਅੱਜ ਯਾਨੀ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਰਤਾਰਪੁਰ ਲਾਂਘੇ 'ਤੇ ਗੱਲ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਪਹਿਲਾ ਜੱਥਾ ਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵਲੋਂ ਸੁਰੱਖਿਆ ਦਾ
ਭਰੋਸਾ ਦਿਵਾਇਆ ਗਿਆ ਹੈ ਅਤੇ ਪਹਿਲਾ ਜੱਥਾ ਸਮਝੌਤੇ ਦੀਆਂ ਸ਼ਰਤਾਂ ਅਨੁਸਾਰ ਹੀ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਜਾਣ ਲਈ ਸਿਆਸੀ ਮਨਜ਼ੂਰੀ ਨਾਲ ਜੁੜੇ ਸਵਾਲ ਨੂੰ ਰਵੀਸ਼ ਨੇ ਇਹ ਕਹਿ ਕੇ ਟਾਲ ਦਿੱਤਾ ਕਿ ਕਰਤਾਰਪੁਰ ਲਾਂਘੇ ਦਾ ਉਦਘਾਟਨ ਇਤਿਹਾਸਕ ਹੈ, ਇਸ ਮੌਕੇ ਕਿਸੇ ਇਕ ਵਿਅਕਤੀ ਵਿਸ਼ੇਸ਼ ਨੂੰ ਹਾਈਲਾਈਟ ਕਰਨਾ ਮਹੱਤਵਪੂਰਨ ਨਹੀਂ ਹੈ।
 

ਵਿਦੇਸ਼ ਮੰਤਰਾਲੇ ਅਨੁਸਾਰ ਪਾਸਪੋਰਟ ਹੈ ਜ਼ਰੂਰੀ
ਪਾਕਿਸਤਾਨ ਤੋਂ ਆਉਣ ਵਾਲੀਆਂ ਰਿਪੋਰਟਾਂ 'ਤੇ ਰਵੀਸ਼ ਨੇ ਕਿਹਾ ਕਿ ਕਦੇ ਉਹ ਕਹਿੰਦੇ ਹਨ ਪਾਸਪੋਰਟ ਦੀ ਜ਼ਰੂਰਤ ਹੈ ਅਤੇ ਕਦੇ ਕਹਿੰਦੇ ਹਨ ਨਹੀਂ। ਸਾਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਵਿਦੇਸ਼ ਵਿਭਾਗ ਅਤੇ ਦੂਜੀਆਂ ਏਜੰਸੀਆਂ ਦਰਮਿਆਨ ਮਤਭੇਦ ਹਨ। ਸਾਡੇ ਕੋਲ ਸਮਝੌਤਾ ਮੰਗ ਪੱਤਰ ਹੈ ਅਤੇ ਇਸ ਨੂੰ ਬਦਲਿਆ ਨਹੀਂ ਗਿਆ ਹੈ। ਇਸ ਦੇ ਅਨੁਸਾਰ ਪਾਸਪੋਰਟ ਦੀ ਜ਼ਰੂਰਤ ਹੈ।
 

ਸਮਝੌਤੇ 'ਚ ਤਬਦੀਲੀ ਇਕ ਪੱਖੀ ਨਹੀਂ ਹੋਵੇਗੀ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ,''ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਸਮਝੌਤੇ 'ਚ ਸਪੱਸ਼ਟ ਰੂਪ ਨਾਲ ਦੱਸਿਆ ਗਿਆ ਹੈ ਕਿ ਸ਼ਰਧਾਲੂਆਂ ਲਈ ਕਿਹੜੇ ਦਸਤਾਵੇਜ਼ਾਂ ਦੀ ਲੋੜ ਹੋਵੇਗੀ। ਮੌਜੂਦਾ ਸਮਝੌਤੇ 'ਚ ਕੋਈ ਵੀ ਤਬਦੀਲੀ ਇਕ ਪੱਖੀ ਤਰੀਕੇ ਨਾਲ ਨਹੀਂ ਹੋਵੇਗੀ, ਇਸ ਲਈ ਦੋਹਾਂ ਪੱਖਾਂ ਦੀ ਸਹਿਮਤੀ ਦੀ ਜ਼ਰੂਰਤ ਹੋਵੇਗੀ।''
 

ਪਾਕਿਸਤਾਨ ਵਲੋਂ ਆਏ ਹਨ ਇਹ ਬਿਆਨ
ਦੱਸਣਯੋਗ ਹੈ ਕਿ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਨੂੰ ਗੈਰ-ਜ਼ਰੂਰੀ ਦੱਸਿਆ ਸੀ। ਇਸ ਐਲਾਨ ਨੂੰ ਅਮਲੀਜਾਮਾ ਪਾਉਣ ਲਈ ਭਾਰਤ ਸਰਕਾਰ ਵੀ ਪਾਕਿਸਤਾਨ ਤੋਂ ਲਿਖਤੀ 'ਚ ਮੰਗ ਕਰ ਰਿਹਾ ਸੀ। ਇਸ ਦੇ ਉਲਟ ਦੇਸ਼ ਦੀ ਰਾਜਨੀਤੀ 'ਚ ਸ਼ਰੇਆਮ ਦਖਲਅੰਦਾਜੀ ਕਰਨ ਵਾਲੀ ਪਾਕਿਸਤਾਨੀ ਫੌਜ ਦਾ ਵੱਡਾ ਬਿਆਨ ਆਇਆ ਹੈ। ਪਾਕਿਸਤਾਨ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ਼ ਗਫੂਰ ਨੇ ਕਿਹਾ ਹੈ ਕਿ ਸ਼ਰਧਾਲੂਆਂ ਦੀ ਐਂਟਰੀ ਪਾਸਪੋਰਟ ਰਾਹੀਂ ਹੋਵੇਗੀ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement