:: ਝਾਰਖੰਡ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਲਿਸਟ   :: ਰਾਫੇਲ ਤੇ SC ਦੇ ਫੈਸਲੇ ਤੋਂ ਬਾਅਦ ਰਾਹੁਲ ਬੋਲੇ- ਕੋਰਟ ਨੇ ਜਾਂਚ ਦੇ ਦਰਵਾਜ਼ੇ ਖੋਲ੍ਹੇ   :: ਮਹਾਰਾਸ਼ਟਰ : BMC ਠੇਕੇਦਾਰਾਂ ਦੇ 37 ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ   :: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ RTI ਦੇ ਦਾਇਰੇ ਚ ਆਵੇਗਾ ਚੀਫ ਜਸਟਿਸ ਦਾ ਦਫਤਰ   :: ਦਿੱਲੀ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ   :: ਸਿੱਧੂ ਵਲੋਂ ਇਮਰਾਨ ਦੀ ਤਰੀਫ ਭਾਜਪਾ ਨੂੰ ਨਹੀਂ ਆਈ ਰਾਸ, ਕਾਂਗਰਸ ਤੇ ਭੜਕੀ   :: ਅਟਕਲਾਂ ਦਾ ਦੌਰ ਸ਼ੁਰੂ, ਧਾਰਾ 370 ਤੇ ਅਯੁੱਧਿਆ ਤੋਂ ਬਾਅਦ ਕੀ ਹੋਵੇਗਾ ਭਾਜਪਾ ਦਾ ਰਾਸ਼ਟਰਵਾਦੀ ਏਜੰਡਾ   :: ਹਿਮਾਚਲ ਚ ਬੋਲੇ PM ਮੋਦੀ- ਗਲੋਬਲ ਸੰਮੇਲਨ, ਇਹ ਕਲਪਨਾ ਨਹੀਂ ਸੱਚਾਈ ਹੈ   :: ਜਨਤਕ ਥਾਂਵਾਂ ਤੇ ਹੋਰ ਵਧ ਬਣਾਏ ਜਾਣ ਸ਼ਿਸ਼ੂ ਬ੍ਰੈਸਟ ਫੀਡਿੰਗ ਰੂਮ : ਹਾਈ ਕੋਰਟ   :: ਭਾਰਤੀ ਫੌਜ ਚ ਜਲਦੀ ਸ਼ਾਮਲ ਹੋਵੇਗੀ ਐੱਸ-400 ਮਿਜ਼ਾਈਲ   :: ਬਿਨਾਂ ਪਾਸਪੋਰਟ ਸ੍ਰੀ ਕਰਤਾਰਪੁਰ ਸਾਹਿਬ ਦੀ ਨਹੀਂ ਹੋਵੇਗੀ ਯਾਤਰਾ : ਵਿਦੇਸ਼ ਮੰਤਰਾਲੇ   :: ਕਰਤਾਰਪੁਰ ਸਾਹਿਬ ਜਾਣ ਲਈ ਡਾ. ਮਨਮੋਹਨ ਸਿੰਘ ਨੂੰ ਸੌਂਪੀ ਇਹ ਅਹਿਮ ਜ਼ਿੰਮੇਵਾਰੀ   :: ਇੰਡੀਗੋ ਦਾ ਕਤਰ ਏਅਰਵੇਜ਼ ਨਾਲ ਹੋਇਆ ਕੋਡ ਸ਼ੇਅਰ ਸਮਝੌਤਾ   :: 84 ਕਤਲੇਆਮ ਮਾਮਲਾ : ਸੱਜਣ ਨੂੰ SC ਤੋਂ ਨਹੀਂ ਮਿਲੀ ਰਾਹਤ, ਸਿਹਤ ਜਾਂਚ ਦੇ ਨਿਰਦੇਸ਼   :: ਪੰਚਕੂਲਾ ਦੰਗੇ ਅਤੇ ਹਿੰਸਾ ਮਾਮਲੇ ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਿਮਾਚਲ ਚ ਬੋਲੇ PM ਮੋਦੀ- ਗਲੋਬਲ ਸੰਮੇਲਨ, ਇਹ ਕਲਪਨਾ ਨਹੀਂ ਸੱਚਾਈ ਹੈ PRINT ਈ ਮੇਲ
mod___m.jpgਧਰਮਸ਼ਾਲਾ - ਹਿਮਾਚਲ ਵਿਚ ਉਦਯੋਗਿਕ ਨਿਵੇਸ਼ ਵਧਾਉਣ ਲਈ ਪਹਿਲੀ ਵਾਰ ਗਲੋਬਲ ਇਨਵੈਸਟਰਸ ਸਮਿਟ ਯਾਨੀ ਕਿ ਨਿਵੇਸ਼ਕ ਸੰਮੇਲਨ ਅੱਜ ਤੋਂ ਭਾਵ ਵੀਰਵਾਰ ਤੋਂ ਸ਼ੁਰੂ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਲੋਬਲ ਇਨਵੈਸਟਰਸ ਮੀਟ ਦਾ ਉਦਘਾਟਨ ਕੀਤਾ। ਮੋਦੀ ਉਚੇਚੇ ਤੌਰ 'ਤੇ ਧਰਮਸ਼ਾਲਾ ਪੁੱਜੇ, ਜਿੱਥੇ ਪੀ. ਐੱਮ. ਦਾ ਮੁੱਖ ਮੰਤਰੀ ਜੈਰਾਮ ਠਾਕੁਰ, ਪ੍ਰਦੇਸ਼ ਦੇ ਕੈਬਨਿਟ ਮੰਤਰੀ, ਵਿਧਾਇਕਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ। ਸੰਮੇਲਨ 'ਚ ਪੁੱਜੇ ਮੋਦੀ ਦਾ ਅਭਿਨੇਤਰੀ ਯਾਮੀ ਗੌਤਮ ਨੇ ਸ਼ਾਲ ਅਤੇ ਟੋਪੀ ਪਹਿਨਾ ਕੇ ਸੁਆਗਤ ਕੀਤਾ। ਇਹ ਸੰਮੇਲਨ 7-8 ਨਵੰਬਰ ਨੂੰ ਦੋ ਦਿਨਾਂ ਲਈ ਆਯੋਜਿਤ ਕੀਤਾ ਜਾ ਰਿਹਾ ਹੈ।

 

PunjabKesari

ਪੀ. ਐੱਮ. ਮੋਦੀ ਨੇ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਮਸ਼ਾਲਾ 'ਚ ਗਲੋਬਲ ਸੰਮੇਲਨ, ਇਹ ਕਲਪਨਾ ਨਹੀਂ ਸੱਚਾਈ ਹੈ। ਇਹ ਹਿਮਾਚਲ ਪ੍ਰਦੇਸ਼ ਦਾ ਇਕ ਸਟੇਟਮੈਂਟ ਹੈ, ਪੂਰੇ ਦੇਸ਼ ਨੂੰ ਪੂਰੀ ਦੁਨੀਆ ਨੂੰ ਅਸੀਂ ਵੀ ਹੁਣ ਕਮਰ ਕੱਸ ਚੁੱਕੇ ਹਾਂ। ਪਹਿਲਾਂ ਇਸ ਪ੍ਰਕਾਰ ਦੇ ਇਨਵੈਸਟਰਸ ਸਮਿਟ ਦੇਸ਼ ਦੇ ਕੁਝ ਸੂਬਿਆਂ 'ਚ ਹੋਇਆ ਕਰਦੇ ਸਨ। ਇੱਥੇ ਅਜਿਹੇ ਸਾਥੀ ਵੀ ਮੌਜੂਦ ਹਨ, ਜਿਨ੍ਹਾਂ ਨੇ ਪਹਿਲਾਂ ਦੀਆਂ ਸਥਿਤੀਆਂ ਦੇਖੀਆਂ ਹਨ ਪਰ ਹੁਣ ਸਥਿਤੀਆਂ ਬਦਲ ਰਹੀਆਂ ਹਨ ਅਤੇ ਇਸ ਦਾ ਗਵਾਹ ਇੱਥੇ ਹਿਮਾਚਲ ਵਿਚ ਹੋ ਰਿਹਾ ਸਮਿਟ ਵੀ ਹੈ।

Image

ਬੇਵਜ੍ਹਾ ਦੇ ਨਿਯਮ ਕਾਇਦੇ, ਸਰਕਾਰ ਦਾ ਬਹੁਤ ਜ਼ਿਆਦਾ ਦਖਲ ਕਿਤੇ ਨਾ ਕਿਤੇ ਉਦਯੋਗਾਂ ਨੂੰ ਵਧਣ ਦੀ ਰਫਤਾਰ ਨੂੰ ਰੋਕਦਾ ਹੈ। ਮੈਨੂੰ ਖੁਸ਼ੀ ਹੈ ਕਿ ਇਸੇ ਸੋਚ ਨਾਲ ਹਿਮਾਚਲ ਪ੍ਰਦੇਸ਼ ਸਰਕਾਰ ਵੀ ਕੰਮ ਕਰ ਰਹੀ ਹੈ। ਨਿਵੇਸ਼ਕ ਸੂਬਿਆਂ ਨੂੰ ਦੇਖ ਕੇ ਨਿਵੇਸ਼ ਕਰਦੇ ਹਨ ਕਿ ਕਿਸ ਸੂਬੇ ਵਿਚ ਕਿੰਨੀ ਛੋਟ ਮਿਲ ਰਹੀ ਹੈ। ਅੱਜ ਭਾਰਤ ਵਿਚ ਵਿਕਾਸ ਦੀ ਗੱਡੀ ਨਵੀਂ ਸੋਚ, ਨਵੀਂ ਅਪ੍ਰੋਚ ਦੇ ਨਾਲ 4 ਪਹੀਏ 'ਤੇ ਚੱਲ ਰਹੀ ਹੈ। ਇਕ ਪਹੀਆ ਸੋਸਾਇਟੀ ਦਾ, ਜੋ ਇੱਛੁਕ ਹੈ। ਇਕ ਪਹੀਆ ਸਰਕਾਰ ਦਾ, ਜੋ ਨਵੇਂ ਭਾਰਤ ਲਈ ਉਤਸ਼ਾਹ ਭਰਪੂਰ ਹੈ। ਇਕ ਪਹੀਆ ਇੰਡਸਟਰੀ ਦਾ, ਜੋ ਕਿ ਸਾਹਸੀ ਹੈ ਅਤੇ ਇਕ ਪਹੀਆ ਗਿਆਨ ਦਾ, ਜੋ ਕਿ ਸ਼ੇਅਰਿੰਗ ਹੈ।

Image
ਇੱਥੇ ਦੱਸ ਦੇਈਏ ਕਿ ਦੋ ਦਿਨਾਂ ਇਸ ਸੰਮੇਲਨ ਵਿਚ ਵਿਦੇਸ਼ੀ ਨਿਵੇਸ਼ਕਾਂ ਨੇ ਵੀ ਹਿੱਸਾ ਲਿਆ। ਇਸ ਤੋਂ ਇਲਾਵਾ ਕਾਰੋਬਾਰੀਆਂ ਸਮੇਤ 1720 ਪ੍ਰਤੀਨਿਧੀ ਸ਼ਰੀਕ ਹੋਏ ਹਨ। ਇਸ ਨਿਵੇਸ਼ਕ ਸੰਮੇਲਨ ਦੇ ਉਦਘਾਟਨ 'ਚ ਪੀ. ਐੱਮ. ਮੋਦੀ ਤੋਂ ਇਲਾਵਾ ਵਿੱਤ ਰਾਜ ਮੰਤਰੀ ਅਨੁਰਾਗ ਸਿੰਘ ਠਾਕੁਰ, ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਥਮਾਂਗ, ਬਿਹਾਰ ਦੇ ਸਿਹਤ ਮੰਤਰੀ ਮੰਗਲ ਪਾਂਡੇ, ਸੈਰ-ਸਪਾਟਾ ਰਾਜ ਮੰਤਰੀ ਪ੍ਰਹਿਲਾਦ ਐੱਸ. ਪਟੇਲ ਵੀ ਸ਼ਾਮਲ ਹੋਏ।

Image

 
< Prev   Next >

Advertisements

Advertisement

Advertisement
Advertisement
Advertisement
Advertisement
Advertisement