:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਕਾਂਗਰਸ ਮੋਦੀ ਸਰਕਾਰ ਖ਼ਿਲਾਫ਼ 25 ਨਵੰਬਰ ਤੱਕ ਕਰੇਗੀ ਬਲਾਕ ਪੱਧਰੀ ਰੋਸ ਮੁਜ਼ਾਹਰੇ : ਜਾਖੜ PRINT ਈ ਮੇਲ
jakhrr.jpgਜਲੰਧਰ,- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ 25 ਨਵੰਬਰ ਤੱਕ ਬਲਾਕ ਪੱਧਰੀ ਰੋਸ ਮੁਜ਼ਾਹਰੇ ਜਾਰੀ ਰੱਖੇਗੀ ਤੇ ਉਸ ਮਗਰੋਂ 30 ਨਵੰਬਰ ਨੂੰ ਦਿੱਲੀ 'ਚ ਹੋਣ ਵਾਲੇ ਦੇਸ਼ ਵਿਆਪੀ ਮੁਜ਼ਾਹਰੇ 'ਚ ਹਿੱਸਾ ਲਵੇਗੀ। ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ 
ਦੱਸਿਆ ਕਿ 15 ਨਵੰਬਰ ਨੂੰ ਭਾਰਤ ਬਚਾਓ ਮੁਹਿੰਮ ਤਹਿਤ ਮੋਦੀ ਸਰਕਾਰ ਦੇ ਖ਼ਿਲਾਫ਼ ਕਾਂਗਰਸ ਨੇ ਰਾਜ 'ਚ ਸਾਰੇ ਜ਼ਿਲਾ ਸਦਰ ਮੁਕਾਮਾਂ 'ਤੇ ਰੋਸ ਮੁਜ਼ਾਹਰੇ ਕੀਤੇ ਸਨ। ਇਹ ਮੁਜ਼ਾਹਰਾ ਦੇਸ਼ 'ਚ ਬਦਤਰ ਹੁੰਦੀ ਜਾ ਰਹੀ ਆਰਥਿਕ ਸਥਿਤੀ ਤੇ ਜੀ. ਡੀ. ਪੀ. 'ਚ ਲਗਾਤਾਰ ਗਿਰਾਵਟ ਤੇ ਮਹਿੰਗਾਈ ਵਿਰੁੱਧ ਕੀਤੇ ਗਏ ਸਨ। ਜਾਖੜ ਨੇ ਖ਼ੁਦ ਲੁਧਿਆਣਾ 'ਚ ਮੁਜ਼ਾਹਰੇ ਦੀ ਅਗਵਾਈ ਕੀਤੀ ਸੀ।

ਜਾਖੜ ਨੇ ਦੱਸਿਆ ਕਿ ਜ਼ਿਲਾ ਪੱਧਰੀ ਮੁਜ਼ਾਹਰਿਆਂ ਤੋਂ ਬਾਅਦ ਹੁਣ ਬਲਾਕ ਪੱਧਰੀ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜਿਨ੍ਹਾਂ 'ਚ ਸਾਰੇ ਕਾਂਗਰਸੀ ਆਗੂਆਂ ਨੂੰ ਸ਼ਾਮਲ ਹੋਣ ਦੇ ਹੁਕਮ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਮੁਜ਼ਾਹਰਿਆਂ 'ਚ ਨਿੱਕੇ ਤੋਂ ਵੱਡੇ ਸਾਰੇ ਕਾਂਗਰਸੀ ਆਗੂ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਤੇ ਮਹਾਰਾਸ਼ਟਰ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਜਨਤਾ ਨੇ ਬਦਤਰ ਆਰਥਿਕ ਹਾਲਾਤ ਨੂੰ ਦੇਖਦੇ ਹੋਏ ਆਪਣੇ ਦਿਲਾਂ ਦੀ ਅਭੀਵਿਅਕਤੀ ਕਰ ਦਿੱਤੀ ਹੈ। ਇਸ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਹੁਣ ਦੇਸ਼ 'ਚ ਸਫ਼ਬੰਦੀ ਦੀ ਰਾਜਨੀਤੀ ਜ਼ਿਆਦਾ ਦਿਨ ਚੱਲਣ ਵਾਲੀ ਨਹੀਂ ਹੈ।

ਜਾਖੜ ਨੇ ਕਿਹਾ ਕਿ ਕਾਂਗਰਸ ਹਾਈ ਕਮਾਨ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰਿਆਂ 'ਚ ਲੋਕਾਂ ਦੇ ਚੁਣੇ ਨੁਮਾਇੰਦਿਆਂ ਅਤੇ ਹੋਰ ਸਾਰੇ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਜ਼ਰੂਰੀ ਹੈ। ਪਾਰਟੀ ਨੂੰ ਬਲਾਕ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਅਜਿਹਾ ਕਰਨਾ ਜ਼ਰੂਰੀ ਹੈ। ਇਨ੍ਹਾਂ ਮੁਜ਼ਾਹਰਿਆਂ 'ਚ ਕਾਂਗਰਸ ਤੋਂ ਇਲਾਵਾ ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਅਤੇ ਦੂਜੀਆਂ ਜਨਤਕ ਜਥੇਬੰਦੀਆਂ ਵੀ ਹਿੱਸਾ ਲੈਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ 'ਚ ਆਰਥਿਕ ਹਾਲਾਤ ਚੰਗੇ ਨਹੀਂ ਚੱਲ ਰਹੇ ਹਨ। ਹੁਣ ਆਉਣ ਵਾਲੀ ਤਿਮਾਹੀ 'ਚ ਹਾਲਾਤ ਹੋਰ ਖ਼ਰਾਬ ਹੋਣ ਵਾਲੇ ਹਨ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਨਹੀਂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਦੇ ਮੱਦੇਨਜ਼ਰ ਕਾਂਗਰਸ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਨਤਾ ਨੂੰ ਜਾਗ੍ਰਿਤ ਕਰੇ।
 
< Prev   Next >

Advertisements