:: ਲੈਫਟਿਨੇਂਟ ਜਨਰਲ ਵਾਈ.ਕੇ. ਜੋਸ਼ੀ ਉੱਤਰੀ ਕਮਾਨ ਦੇ ਕਮਾਂਡਰ ਨਿਯੁਕਤ   :: ਉਧਵ ਦਾ ਰਾਜ ਠਾਕਰੇ ਤੇ ਪਲਟਵਾਰ, ਪਾਰਟੀ ਦੇ ਭਗਵਾ ਝੰਡੇ ਨੂੰ ਕਦੇ ਝੂਕਣ ਨਹੀਂ ਦਿੱਤਾ   :: ਭਾਰਤ ਦੀ ਟਰੰਪ ਨੂੰ ਦੋ-ਟੁੱਕ, ਕਸ਼ਮੀਰ ਮੁੱਦੇ ਤੇ ਤੀਜੇ ਪੱਖ ਦੀ ਲੋੜ ਨਹੀਂ   :: ਔਰਤ ਦੇ ਫ਼ਰਜੀ ਨਾਂ 'ਤੇ ਕਰਵਾਇਆ ਬੀਮਾ, ਚਾਰ ਸਾਲ ਬਾਅਦ ਮਰੀ ਦੱਸ ਕੇ ਵਸੂਲੇ 25 ਲੱਖ!   :: ਨਿਰਭਯਾ ਦੇ ਦੋਸ਼ੀਆਂ ਨੂੰ ਤਿਹਾੜ 'ਚ ਪੁੱਛੀ ਆਖ਼ਿਰੀ ਇੱਛਾ   :: ਅਨਿਲ ਵਿੱਜ ਤੋਂ ਖੋਹਿਆ CID ਮਹਿਕਮਾ, ਖੱਟਰ ਨੇ ਸੰਭਾਲੀ ਕੰਮਾਨ.. ਵਿੱਜ ਪਰੇਸ਼ਾਨ..!   :: ਜਦੋਂ ਔਰਤ ਨੇ ਪੁਲਿਸ ਵਾਲੇ ਨੂੰ ਸ਼ਰੇਆਮ ਜੜਿਆ ਥੱਪੜ, ਜਾਣੋ ਕੀ ਸੀ ਮਾਮਲਾ   :: ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼   :: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ 'ਤੇ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ, ਪ੍ਰਧਾਨ ਮੰਤਰੀ ਨੇ ਨੇਤਾ ਜੀ ਨੂੰ ਕੀਤਾ ਯ   :: ਭਾਰਤ ਦੇ ਕੇਵਲ 63 ਸੇਠਾਂ ਕੋਲ ਦੇਸ਼ ਦੇ 70 ਫ਼ੀ ਸਦੀ ਲੋਕਾਂ ਨਾਲੋਂ ਚਾਰ ਗੁਣਾਂ ਵੱਧ ਦੌਲਤ?   :: ਗਣਤੰਤਰ ਦਿਵਸ 'ਤੇ ਬਾਬੇ ਨਾਨਕ ਦੇ ਸਿਧਾਂਤਾਂ 'ਤੇ ਆਧਾਰਤ ਫ਼ਲਸਫ਼ੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ   :: ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ   :: ਸਿਆਚਿਨ 'ਚ ਫੌਜੀਆਂ ਨੂੰ ਨਹੀਂ ਲੱਗੇਗੀ ਠੰਢ, ਮਿਲੇਗੀ ਲੱਖ ਰੁਪਏ ਵਾਲੀ ਪਰਸਨਲ ਕਿੱਟ   :: ਮਿਸ਼ਨ ਗਗਨਯਾਨ : ਇਸਰੋ ਇਸ ਸਾਲ ਪੁਲਾੜ ਚ ਭੇਜੇਗਾ ਮਹਿਲਾ ਰੋਬੋਟ   :: ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰੀ ਵਿੱਤ ਮੰਤਰੀ ਨਾਲ ਮੀਟਿੰਗ ਕੀਤੀ ਹੈ ਤੇ ਉਨ੍ਹਾਂ ਭਰੋਸਾ ਦਿੱਤਾ ਗਿਆ ਹੈ ਕਿ ਜੀ. ਐੱਸ. ਟੀ. ਦੀ ਬਕਾਇਆ ਰਕਮ ਜਲਦੀ PRINT ਈ ਮੇਲ
sukhbir.jpgਚੰਡੀਗੜ੍ਹ -(ਮੀਡੀਦੇਸਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਮਰਨ ਉਪਰੰਤ 1991 ਵਿਚ ਦਿੱਤਾ 'ਭਾਰਤ ਰਤਨ' ਐਵਾਰਡ ਤੁਰੰਤ ਵਾਪਸ ਲੈ ਲਿਆ ਜਾਵੇ। ਸੁਖਬੀਰ ਨੇ ਕਿਹਾ ਕਿ ਤਾਜ਼ਾ ਸਾਹਮਣੇ ਆਏ ਸਬੂਤ ਇਹ ਸਾਬਿਤ ਕਰ ਰਹੇ ਹਨ ਕਿ
ਜਦੋਂ 1984 'ਚ ਦਿੱਲੀ ਵਿਖੇ ਸਿੱਖਾਂ ਦਾ ਕਤਲੇਆਮ ਕੀਤਾ ਜਾ ਰਿਹਾ ਸੀ ਤਾਂ ਸਾਬਕਾ ਪ੍ਰਧਾਨ ਮੰਤਰੀ ਨੇ ਫੌਜ ਨੂੰ ਰਾਜਧਾਨੀ ਅੰਦਰ ਇਸ ਲਈ ਤਾਇਨਾਤ ਕਰਨ ਦਾ ਹੁਕਮ ਨਹੀਂ ਸੀ ਦਿੱਤੀ ਕਿਉਂਕਿ ਇਹ ਘਿਨੌਣਾ ਕਤਲੇਆਮ ਉਸ ਦੇ ਪਰਿਵਾਰ ਵੱਲੋਂ ਕਰਵਾਇਆ ਗਿਆ ਸੀ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਵੱਲੋਂ ਕੀਤੇ ਖੁਲਾਸਿਆਂ ਨੇ ਅਕਾਲੀ ਦਲ ਦੇ ਇਸ ਸਟੈਂਡ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਜੇਕਰ ਰਾਜੀਵ ਨੇ ਸਿੱਖਾਂ ਦੀ ਜਾਨ ਅਤੇ ਮਾਲ ਨੂੰ ਨਿਸ਼ਾਨਾ ਬਣਾ ਰਹੀਆਂ ਕਾਂਗਰਸੀ ਆਗੂਆਂ ਦੀ ਅਗਵਾਈ ਵਾਲੀਆਂ ਹਿੰਸਕ ਭੀੜਾਂ ਨੂੰ ਕਾਬੂ ਕਰਨ ਲਈ ਫੌਜ ਬੁਲਾਉਣ ਦੀਆਂ ਅਪੀਲਾਂ ਨੂੰ ਸੁਣਿਆ ਹੁੰਦਾ ਤਾਂ 1984 ਦੇ ਕਤਲੇਆਮ ਨੂੰ ਟਾਲਿਆ ਜਾ ਸਕਦਾ ਸੀ।

ਸੁਖਬੀਰ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦੇ ਬਿਆਨ ਤੋਂ ਇਲਾਵਾ, ਕੇਂਦਰੀ ਗ੍ਰਹਿ ਮੰਤਰਾਲੇ ਦੇ ਰਿਕਾਰਡਾਂ ਨੇ ਵੀ ਸਪੱਸ਼ਟ ਕੀਤਾ ਸੀ ਕਿ ਫੌਜ ਨੂੰ ਨਾ ਬੁਲਾਉਣ ਦਾ ਫੈਸਲਾ ਰਾਜੀਵ ਗਾਂਧੀ ਦੀ ਅਗਵਾਈ ਵਿਚ ਕੀਤੀ ਗਈ ਮੀਟਿੰਗ ਦੌਰਾਨ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਮੁੱਚੇ ਸਿੱਖ ਭਾਈਚਾਰੇ ਨੂੰ ਇਸ ਗੱਲ 'ਤੇ ਸ਼ਖ਼ਤ ਨਰਾਜ਼ਗੀ ਹੈ ਕਿ ਜਿਹੜੇ ਵਿਅਕਤੀ ਨੇ ਹਜ਼ਾਰਾਂ ਸਿੱਖਾਂ ਦੇ ਕਤਲੇਆਮ ਦੀ ਸਾਜ਼ਿਸ਼ ਘੜੀ ਅਤੇ ਆਪਣੀ ਨਿਗਰਾਨੀ ਹੇਠ ਕਤਲੇਆਮ ਕਰਵਾਇਆ, ਉਸ ਨੂੰ ਮਰਨ ਉਪਰੰਤ ਦੇਸ਼ ਦਾ ਸਭ ਵੱਡਾ ਸਨਮਾਨ ਦੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਸ ਬੇਇਨਸਾਫੀ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਰਾਜੀਵ ਗਾਂਧੀ ਕੋਲੋਂ ਇਹ ਸਨਮਾਨ ਤੁਰੰਤ ਵਾਪਸ ਲੈ ਲਿਆ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਡਾਕਟਰ ਮਨਮੋਹਨ ਸਿੰਘ ਵੱਲੋ ਗਾਂਧੀ ਪਰਿਵਾਰ ਨੂੰ ਕਾਂਗਰਸੀ ਗੁੰਡਿਆਂ ਤੋਂ ਸਿੱਖਾਂ ਨੂੰ ਬਚਾਉਣ ਲਈ ਫੌਜ ਨੂੰ ਨਾ ਸੱਦਣ ਦਾ ਦੋਸ਼ੀ ਠਹਿਰਾਏ ਜਾਣ ਮਗਰੋਂ ਵੀ ਉਹ ਚੁੱਪ ਕਿਉਂ ਹੈ ਅਤੇ ਗਾਂਧੀ ਪਰਿਵਾਰ ਦਾ ਬਚਾਅ ਕਿਉਂ ਕਰ ਰਿਹਾ ਹੈ? ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਗਾਂਧੀ ਪਰਿਵਾਰ ਦੀ ਨਜ਼ਰਾਂ ਵਿਚ ਚੰਗਾ ਬਣਨਾ ਅਤੇ ਆਪਣੀ ਕੁਰਸੀ ਨੂੰ ਬਚਾਉਣਾ ਹੀ ਕੈਪਟਨ ਲਈ ਵੱਧ ਮਹੱਤਵਪੂਰਨ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement