:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੌਤ ਦੀ ਸਜ਼ਾ ਤੋਂ ਬਾਅਦ ਮੁਸ਼ੱਰਫ ਦੇ ਪੱਖ ਵਿਚ ਨਿਤਰੀ ਪਾਕਿਸਤਾਨੀ ਫੌਜ, ਵਾਇਰਲ ਹੋਇਆ ਪੱਤਰ PRINT ਈ ਮੇਲ
ਇਸਲਾਮਾਬਾਦ- -(ਮੀਡੀਆਦੇਸਪੰਜਾਬ)- ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਮੌਤ ਦੀ ਸਜ਼ਾ ਤੋਂ ਬਾਅਦ ਫੌਜ ਤੇ ਅਦਾਲਤ ਆਹਮਣੇ-ਸਾਹਮਣੇ ਹਨ। ਫੌਜ ਨੇ ਅਦਾਲਤ ਦੇ ਫੈਸਲੇ 'ਤੇ ਸਵਾਲ ਚੁੱਕੇ ਹਨ। ਜੇਕਰ ਇਹ ਵਿਵਾਦ ਹੋਰ ਗਰਮਾਇਆ ਤਾਂ ਪਾਕਿਸਤਾਨ ਵਿਚ ਸੰਵਿਧਾਨਕ ਸੰਕਟ ਪੈਦਾ ਹੋ ਸਕਦਾ ਹੈ। ਫੌਜ ਦੇ ਭਾਰੀ ਵਿਰੋਧ ਦੇ ਵਿਚਾਲੇ ਇਮਰਾਨ ਸਰਕਾਰ ਬੈਕਫੁੱਟ 'ਤੇ ਆ ਗਈ ਹੈ। ਇਮਰਾਨ ਸਰਕਾਰ ਦੀ ਸੂਚਨਾ ਮੰਤਰੀ ਫਿਰਦੌਸ ਅਵਾਨ ਨੇ ਮੀਡੀਆ ਦੇ ਸਾਹਮਣੇ ਕਿਹਾ ਕਿ ਸਰਕਾਰ ਮੁਸ਼ੱਰਫ ਦੀ ਮੌਤ ਦੀ ਸਜ਼ਾ ਦੀ ਖੁਦ ਵਿਸਥਾਰ ਨਾਲ ਸਮੀਖਿਆ ਕਰੇਗੀ। ਹਾਲਾਂਕਿ ਪ੍ਰਧਾਨ ਮੰਤਰੀ ਇਮਰਾਨ ਨੇ ਅੱਜ ਕੈਬਨਿਟ ਦੀ ਬੈਠਕ ਬੁਲਾਈ ਹੈ। ਇਸ ਬੈਠਕ ਵਿਚ ਮੁਸ਼ੱਰਫ ਦਾ ਮੁੱਦਾ ਵੀ ਚੁੱਕਿਆ ਜਾ ਸਕਦਾ ਹੈ।


ਇਹ ਸਾਰਾ ਵਿਵਾਦ ਫੌਜ ਦੇ ਇਕ ਪੱਤਰ ਤੋਂ ਬਾਅਦ ਪੈਦਾ ਹੋਇਆ ਹੈ, ਜੋ ਇਸ ਸਮੇਂ ਵਾਇਰਲ ਹੋ ਰਿਹਾ ਹੈ। ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਮੌਤ ਦੀ ਸਜ਼ਾ ਤੋਂ ਬਾਅਦ ਪਾਕਿਸਤਾਨੀ ਫੌਜ ਵਿਚ ਇਸ ਫੈਸਲੇ ਦੇ ਖਿਲਾਫ ਨਾਰਾਜ਼ਗੀ ਹੈ। ਸੋਸ਼ਲ ਮੀਡੀਆ 'ਤੇ ਇਹਨੀਂ ਦਿਨੀਂ ਇਹ ਬਹਿਸ ਤੇਜ਼ ਹੋ ਗਈ ਹੈ। ਫੌਜ ਨੇ ਇਸ 'ਤੇ ਮੁਹਿੰਮ ਛੇੜ ਦਿੱਤੀ ਹੈ। ਫੌਜ ਨੇ ਮੁਸ਼ੱਰਫ ਦੀ ਵੀਰਤਾ ਦੀ ਸ਼ਲਾਘਾ ਕੀਤੀ ਹੈ। ਪਾਕਿਸਤਾਨ ਦੇ ਡੀਜੀ ਆਈ.ਐਸ.ਪੀ.ਆਰ. ਨੇ ਇਸ ਨੂੰ ਲੈ ਕੇ ਇਕ ਟਵੀਟ ਕੀਤਾ ਤੇ ਇਕ ਪੱਤਰ ਜਾਰੀ ਕੀਤਾ। ਇਸ ਪੱਤਰ ਨੂੰ ਫੌਜ ਨੇ ਸ਼ੇਅਰ ਕੀਤਾ ਹੈ।

ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਸਾਬਕਾ ਫੌਜ ਮੁਖੀ, ਸਟਾਫ ਕਮੇਟੀ ਦੇ ਜੁਆਇੰਟ ਚੀਫ ਤੇ ਸਾਬਕਾ ਰਾਸ਼ਟਰਪਤੀ, ਜਿਸ ਨੇ 40 ਸਾਲਾਂ ਤੱਕ ਦੇਸ਼ ਦੀ ਸੇਵਾ ਕੀਤੀ, ਅਹਿਮ ਜੰਗਾਂ ਵਿਚ ਹਿੱਸਾ ਲਿਆ, ਅਜਿਹੇ ਵਿਚ ਉਹ ਗੱਦਾਰ ਕਿਵੇਂ ਹੋ ਸਕਦੇ ਹਨ। ਇਸ ਪੱਤਰ ਦੇ ਰਾਹੀਂ ਫੌਜ ਨੇ ਮੁਸ਼ੱਰਫ ਦਾ ਸਮਰਥਨ ਕੀਤਾ। ਫੌਜ ਨੇ ਅਦਾਲਤ ਦੇ ਫੈਸਲੇ 'ਤੇ ਵੀ ਸਵਾਲ ਚੁੱਕੇ ਹਨ। ਫੌਜ ਦਾ ਤਰਕ ਹੈ ਕਿ ਅਦਾਲਤ ਨੇ ਸਜ਼ਾ ਦੇਣ ਦੀ ਪ੍ਰਕਿਰਿਆ ਵਿਚ ਪਾਕਿਸਤਾਨ ਦੇ ਸੰਵਿਧਾਨ ਦੀ ਅਣਦੇਖੀ ਕੀਤੀ ਹੈ। ਆਤਮਰੱਖਿਆ ਦੇ ਅਧਿਕਾਰ ਦਾ ਉਲੰਘਣ ਕੀਤਾ ਗਿਆ ਹੈ। ਇਸ ਵਿਚ ਮੌਲਿਕ ਅਧਿਕਾਰਾਂ ਦਾ ਉਲੰਘਣ ਕੀਤਾ ਗਿਆ ਹੈ। ਫੌਜ ਦੇ ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਪਰਵੇਜ਼ ਮੁਸ਼ੱਰਫ ਦੇ ਨਾਲ ਨਿਆ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਦੇਸ਼ ਧਰੋਹ ਦੇ ਮਾਮਲੇ ਵਿਚ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਉਹਨਾਂ 'ਤੇ ਐਮਰਜੰਸੀ ਲਗਾਉਣ ਦਾ ਦੋਸ਼ ਸੀ। ਮੁਸ਼ੱਰਫ ਨੇ ਨਵੰਬਰ 2009 ਵਿਚ ਪਾਕਿਸਤਾਨ ਵਿਚ ਐਮਰਜੰਸੀ ਲਾਈ ਸੀ। ਇਸ ਤੋਂ ਬਾਅਦ ਨਵਾਜ਼ ਸ਼ਰੀਫ ਦੀ ਸਰਕਾਰ ਨੇ 2013 ਵਿਚ ਮੁਸ਼ੱਰਫ ਦੇ ਖਿਲਾਫ ਕੇਸ ਦਰਜ ਕੀਤਾ ਸੀ। ਮਾਰਚ 2016 ਤੋਂ ਮੁਸ਼ੱਰਫ ਇਲਾਜ ਕਰਵਾਉਣ ਲਈ ਦੁਬਈ ਵਿਚ ਰਹਿ ਰਹੇ ਹਨ। ਉਹਨਾਂ ਨੂੰ ਇਸ ਮਾਮਲੇ ਵਿਚ ਭਗੌੜਾ ਐਲਾਨ ਕੀਤਾ ਗਿਆ ਹੈ। ਮੌਤ ਦੀ ਸਜ਼ਾ ਪਾਉਣ ਵਾਲੇ ਮੁਸ਼ੱਰਫ ਦੂਜੇ ਰਾਸ਼ਟਰਪਤੀ ਹਨ।
 
< Prev   Next >

Advertisements