:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਸਪੋਰਟ ਧਾਰਕਾਂ ਨੂੰ ਕੇਂਦਰੀ ਵਿਦੇਸ਼ ਮੰਤਰਾਲਾ ਦੇਵੇਗਾ ਇਹ ਸਹੂਲਤ PRINT ਈ ਮੇਲ
Fileਜਲੰਧਰ :(ਮੀਡੀਆਦੇਸਪੰਜਾਬ)- ਕੇਂਦਰੀ ਵਿਦੇਸ਼ ਮੰਤਰਾਲਾ ਪਾਸਪੋਰਟ ਧਾਰਕਾਂ ਲਈ ਇੱਕ ਨਵੀਂ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ। ਪਾਸਪੋਰਟ ਧਾਰਕਾਂ ਦੀ ਸਹੂਲਤ ਲਈ ਇਕ ਵੱਡੀ ਮੁਹਿੰਮ ਦੇ ਤਹਿਤ ਕੇਂਦਰੀ ਵਿਦੇਸ਼ ਮੰਤਰਾਲਾ ਪਾਸਪੋਰਟ ਧਾਰਕਾਂ ਨੂੰ ਉਨ੍ਹਾਂ ਦੇ ਪਾਸਪੋਰਟ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ 9ਵੇਂ ਅਤੇ 7ਵੇਂ ਮਹੀਨੇ ਐੱਸ. ਐੱਮ. ਐੱਸ. ਭੇਜ ਕੇ ਪਾਸਪੋਰਟ ਨੂੰ ਰੀਨਿਊ ਕਰਵਾਉਣ ਬਾਰੇ ਸੁਚੇਤ ਕਰੇਗਾ।

FileFile

ਖੇਤਰੀ ਪਾਸਪੋਰਟ ਅਧਿਕਾਰੀ ਰਾਜ ਕੁਮਾਰ ਬਾਲੀ ਨੇ ਕਿਹਾ ਕਿ ਅਕਸਰ ਇਹ ਗੱਲ ਵੇਖੀ ਗਈ ਹੈ ਕਿ ਪਾਸਪੋਰਟ ਧਾਰਕ ਸਮੇਂ ’ਤੇ ਪਾਸਪੋਰਟ ਨੂੰ ਰੀਨਿਊ ਕਰਵਾਉਣਾ ਭੁੱਲ ਜਾਂਦੇ ਹਨ। ਪਾਸਪੋਰਟ ਦੀ ਮਿਆਦ ਖਤਮ ਹੋਣ ਤੋਂ ਕਈ ਮਹੀਨੇ ਬਾਅਦ ਵੀ ਉਹ ਆਪਣੇ ਪਾਸਪੋਰਟ ਨੂੰ ਰੀਨਿਊ ਨਹੀਂ ਕਰਵਾਉਂਦੇ। 

FileFile

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਦੀ ਪਾਸਪੋਰਟ ਦੀ 6 ਮਹੀਨੇ ਦੀ ਵੈਲੀਡਿਟੀ ਬਾਕੀ ਹੈ, ਉਹੀ ਵਿਦੇਸ਼ ਜਾ ਸਕਦਾ ਹੈ। ਲੋਕ ਅਜਿਹੀ ਸਥਿਤੀ ਵਿਚ ਜਲਦਬਾਜ਼ੀ ਵਿਚ ਪਾਸਪੋਰਟ ਨੂੰ ਰੀਨਿਊ ਕਰਵਾਉਣ ਲਈ ਦਫਤਰ ਵਿਚ ਆਉਂਦੇ ਹਨ। ਕਈ ਵਾਰ ਤਾਂ ਪਾਸਪੋਰਟ ਰੀਨਿਊ ਨਾ ਹੋਣ ਕਾਰਣ ਲੋਕ ਵਿਦੇਸ਼ ਜਾਣ ਤੋਂ ਵੀ ਵਾਂਝੇ ਰਹਿ ਜਾਂਦੇ ਹਨ। 

FileFile

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਕਿਸੇ ਨੂੰ ਐਮਰਜੈਂਸੀ ਕਾਰਣ ਵਿਦੇਸ਼ ਜਾਣਾ ਪੈਂਦਾ ਹੈ ਪਰ ਉਹ ਵਿਦੇਸ਼ ਨਹੀਂ ਜਾ ਸਕਦਾ ਕਿਉਂਕਿ ਉਸ ਦੇ ਪਾਸਪੋਰਟ ਦੀ ਮਿਆਦ ਖਤਮ ਹੋਣ ਵਿਚ 6 ਮਹੀਨੇ ਤੋਂ ਘੱਟ ਦਾ ਸਮਾਂ ਬਾਕੀ ਹੁੰਦਾ ਹੈ। ਬਾਲੀ ਨੇ ਕਿਹਾ ਕਿ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਕਰਨ ਲਈ ਵਿਦੇਸ਼ ਮੰਤਰਾਲਾ ਨੇ ਅੱਜ ਐੱਸ.ਐੱਮ.ਐੱਸ. ਸੁਵਿਧਾ ਦੀ ਸ਼ੁਰੂਆਤ ਕੀਤੀ ਹੈ। 

FileFile

ਐੱਸ. ਐੱਮ. ਐੱਸ. ਰਾਹੀਂ ਪਾਸਪੋਰਟ ਧਾਰਕਾਂ ਨੂੰ ਪਾਸਪੋਰਟ ਦੀ ਮਿਆਦ ਖਤਮ ਹੋਣ ਬਾਰੇ ਯਾਦ ਕਰਵਾਇਆ ਜਾਵੇਗਾ। ਉਨ੍ਹਾਂ ਪਾਸਪੋਰਟ ਸੇਵਾ ਐਪ ਰਾਹੀਂ ਮੋਬਾਇਲ ਤੋਂ ਅਪਲਾਈ ਕਰਨ ਬਾਰੇ ਵੀ ਜਾਣਕਾਰੀ ਦਿੱਤੀ।

 
< Prev   Next >

Advertisements