:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਮੇਰੀ ਸਲਾਹ ਤੋਂ ਬਗੈਰ ਲਿਆ: ਢੀਂਡਸਾ PRINT ਈ ਮੇਲ
Sukhdev Dhindsaਚੰਡੀਗੜ੍ਹ::(ਮੀਡੀਆਦੇਸਪੰਜਾਬ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਉਣ ਦੇ ਐਲਾਨ 'ਤੇ ਸੁਖਦੇਵ ਢੀਂਡਸਾ ਦਾ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਇਸ ਦਾ ਐਲਾਨ ਉਨ੍ਹਾਂ ਦੀ ਸਲਾਹ ਲਏ ਬਗੈਰ ਕੀਤਾ ਗਿਆ ਹੈ।

Navjot singh sidhuNavjot singh sidhu

ਲੁਧਿਆਣਾ ਪੁੱਜੇ ਸੁਖਦੇਵ ਢੀਂਡਸਾ ਨੇ ਕਿਹਾ ਕਿ ਇਸ ਸਮੇਂ ਉਨ੍ਹਾਂ ਦਾ ਮੁੱਖ ਮਕਸਦ ਸਿੱਖ ਸੰਸਥਾਵਾਂ ਅਤੇ ਐੱਸ. ਜੀ. ਪੀ. ਸੀ. ਨੂੰ ਬਾਦਲਾਂ ਦੇ ਚੁੰਗਲ 'ਚੋਂ ਛੁਡਵਾਉਣਾ ਹੈ ਅਤੇ ਸਾਲ 2022 ਦੀਆਂ ਚੋਣਾਂ ਵੱਲ ਬਾਅਦ 'ਚ ਸੋਚਿਆ ਜਾਵੇਗਾ। ਸੁਖਦੇਵ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਸਿਰਫ ਬਾਦਲਾਂ ਦੀ ਜਾਇਦਾਦ ਬਣ ਕੇ ਰਹਿ ਗਿਆ ਹੈ ਅਤੇ ਚੰਗੇ ਆਗੂਆਂ ਅਤੇ ਵਰਕਰਾਂ ਦੀ ਪਾਰਟੀ 'ਚ ਕੋਈ ਕਦਰ ਨਹੀਂ ਹੈ।

Taksali Akali DalTaksali Akali Dal

ਢੀਂਡਸਾ ਨੇ ਅਪਣੀ ਲੁਧਿਆਣਾ ਫੇਰੀ ਮੌਕੇ ਪੁਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਜੇ ਕੋਈ ਸਿਆਸੀ ਪਾਰਟੀ ਖੜ੍ਹੀ ਕਰਨ ਦਾ ਕੋਈ ਇਰਾਦਾ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਵੱਡਾ ਮਕਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ਵਿਚੋਂ ਅਜ਼ਾਦੀ ਦਿਵਾਉਣਾ ਅਤੇ ਸ਼੍ਰੋਮਣੀ ਕਮੇਟੀ ਨੂੰ ਭ੍ਰਿਸ਼ਟ ਮੈਂਬਰਾਂ ਤੋਂ ਮੁਕਤੀ ਦਿਵਾਉਣਾ ਹੈ।

Jalandhar bjp akali dal akali dal

ਉਨ੍ਹਾਂ ਕਿਹਾ ਕਿ ਕੁੱਝ ਲੋਕ ਸ਼੍ਰੋਮਣੀ ਕਮੇਟੀ ਦੀਆਂ ਗੋਲਕਾਂ 'ਤੇ ਕਬਜ਼ਾ ਜਮਾਈ ਬੈਠੇ ਹਨ ਜਿਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਸੀਨੀਅਰ ਆਗੂਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

SGPCSGPC

ਉਨ੍ਹਾਂ ਕਿਹਾ ਕਿ ਜੇਕਰ ਆਉਂਦੀਆਂ ਵਿਧਾਨ ਸਭਾ ਚੋਣਾਂ ਮੌਕੇ ਟਕਸਾਲੀ ਆਗੂ ਕੋਈ ਧਿਰ ਖੜ੍ਹੀ ਕਰਦੇ ਹਨ ਤਾਂ ਉਹ ਉਸ ਬਾਰੇ ਵਿਚਾਰ ਵਟਾਂਦਰਾ ਕਰ ਸਕਦੇ ਹਨ। ਇਸ ਮੌਕੇ ਸੁਖਦੇਵ ਢੀਂਡਸਾ ਨਾਲ ਡੀ. ਐੱਸ. ਜੀ. ਐੱਮ. ਸੀ. ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਸਾਬਕਾ ਮੰਤਰੀ ਰਹਿ ਚੁੱਕੇ ਬਲਵੰਤ ਸਿੰਘ ਰਾਮੂਵਾਲੀਆ ਵੀ ਮੌਜੂਦ ਸਨ।

 
< Prev   Next >

Advertisements