:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿਆਸੀ ਦਲਾਂ ਨੂੰ SC ਦਾ ਆਦੇਸ਼- ਦੱਸਣਾ ਹੋਵੇਗਾ, ਕਿਉਂ ਦਿੱਤਾ ਕ੍ਰਿਮੀਨਲ ਨੂੰ ਟਿਕਟ? PRINT ਈ ਮੇਲ
supreme court criminal ticket websiteਨਵੀਂ ਦਿੱਲੀ:20(ਮੀਡੀਦੇਸਪੰਜਾਬ) ਸੁਪਰੀਮ ਕੋਰਟ ਨੇ ਅੱਜ ਯਾਨੀ ਵੀਰਵਾਰ ਨੂੰ ਰਾਜਨੀਤੀ 'ਚ ਅਪਰਾਧਕ ਅਕਸ ਦੇ ਲੋਕਾਂ ਦੀ ਵਧਦੀ ਹਿੱਸੇਦਾਰੀ 'ਤੇ ਚਿੰਤਾ ਜ਼ਾਹਰ ਕੀਤੀ। ਕੋਰਟ ਨੇ ਸਾਰੇ ਸਿਆਸੀ ਦਲਾਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਆਪਣੀ ਵੈੱਬਸਾਈਟ 'ਤੇ ਸਾਰੇ ਉਮੀਦਵਾਰਾਂ ਦੀ ਜਾਣਕਾਰੀ ਸਾਂਝੀ ਕਰਨ। ਇਸ 'ਚ ਉਮੀਦਵਾਰ 'ਤੇ ਦਰਜ ਸਾਰੇ ਅਪਰਾਧਕ ਕੇਸ, ਟ੍ਰਾਇਲ ਅਤੇ ਉਮੀਦਵਾਰ ਦੀ ਚੋਣ ਦਾ ਕਾਰਨ ਵੀ ਦੱਸਣਾ ਹੋਵੇਗਾ। ਯਾਨੀ ਸਿਆਸੀ ਦਲਾਂ ਨੂੰ ਇਹ ਵੀ ਦੱਸਣਾ ਹੋਵੇਗਾ ਕਿ ਆਖਰ ਉਨ੍ਹਾਂ ਨੇ ਇਕ ਕ੍ਰਿਮੀਨਲ ਨੂੰ ਉਮੀਦਵਾਰ ਕਿਉਂ ਬਣਾਇਆ ਹੈ।
72 ਘੰਟਿਆਂ ਅੰਦਰ ਚੋਣ ਕਮਿਸ਼ਨ ਨੂੰ ਦੇਣੀ ਹੋਵੇਗੀ ਜਾਣਕਾਰੀ
ਵੀਰਵਾਰ ਨੂੰ ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਇਹ ਆਦੇਸ਼ ਦਿੱਤਾ। ਕੋਰਟ ਦੇ ਫੈਸਲੇ ਅਨੁਸਾਰ ਸਾਰੇ ਸਿਆਸੀ ਦਲਾਂ ਨੂੰ ਉਮੀਦਵਾਰ ਐਲਾਨ ਕਰਨ ਦੇ 72 ਘੰਟਿਆਂ ਦੇ ਅੰਦਰ ਚੋਣ ਕਮਿਸ਼ਨ ਨੂੰ ਵੀ ਇਸ ਦੀ ਜਾਣਕਾਰੀ ਦੇਣੀ ਹੋਵੇਗੀ। ਨਾਲ ਹੀ ਐਲਾਨ ਕੀਤੇ ਗਏ ਉਮੀਦਵਾਰ ਦੀ ਜਾਣਕਾਰੀ ਨੂੰ ਸਥਾਨਕ ਅਖਬਾਰਾਂ 'ਚ ਵੀ ਛਪਵਾਉਣਾ ਹੋਵੇਗਾ।

ਆਦੇਸ਼ ਦੀ ਪਾਲਣਾ ਨਾ ਕਰਨ 'ਤੇ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇਗੀ
ਇਸ ਪਟੀਸ਼ਨ ਨੂੰ ਦਾਇਰ ਕਰਨ ਵਾਲੇ ਵਕੀਲ ਅਸ਼ਵਨੀ ਉਪਾਧਿਆਏ ਨੇ ਕਿਹਾ ਕਿ ਜੇਕਰ ਕੋਈ ਵੀ ਉਮੀਦਵਾਰ ਜਾਂ ਸਿਆਸੀ ਦਲ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨਹੀਂ ਕਰਨ 'ਤੇ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇਗੀ। ਯਾਨੀ ਸਾਰੇ ਉਮੀਦਵਾਰਾਂ ਨੂੰ ਅਖਬਾਰ 'ਚ ਆਪਣੀ ਜਾਣਕਾਰੀ ਦੇਣੀ ਹੋਵੇਗੀ। ਵਕੀਲ ਅਨੁਸਾਰ, ਜੇਕਰ ਕਿਸੇ ਨੇਤਾ ਜਾਂ ਉਮੀਦਵਾਰ ਵਿਰੁੱਧ ਕੋਈ ਕੇਸ ਨਹੀਂ ਹੈ ਅਤੇ ਕੋਈ ਵੀ ਐੱਫ.ਆਈ.ਆਰ. ਦਰਜ ਨਹੀਂ ਹੈ ਤਾਂ ਉਸ ਨੂੰ ਵੀ ਇਸ ਦੀ ਜਾਣਕਾਰੀ ਦੇਣੀ ਹੋਵੇਗੀ। ਜੇਕਰ ਕੋਈ ਵੀ ਨੇਤਾ ਸੋਸ਼ਲ ਮੀਡੀਆ, ਅਖਬਾਰ ਜਾਂ ਵੈੱਬਸਾਈਟ 'ਤੇ ਇਹ ਸਾਰੀਆਂ ਜਾਣਕਾਰੀਆਂ ਨਹੀਂ ਦਿੰਦਾ ਹੈ ਤਾਂ ਚੋਣ ਕਮਿਸ਼ਨ ਉਸ ਵਿਰੁੱਧ ਐਕਸ਼ਨ ਲੈ ਸਕਦਾ ਹੈ ਅਤੇ ਸੁਪਰੀਮ ਕੋਰਟ ਨੂੰ ਵੀ ਜਾਣਕਾਰੀ ਦੇ ਸਕਦਾ ਹੈ।

ਰਾਜਨੀਤੀ 'ਚ ਅਪਰਾਧਕ ਅਕਸ ਦੇ ਨੇਤਾਵਾਂ ਦੀ ਹਿੱਸੇਦਾਰੀ ਵਧੀ
ਦੱਸਣਯੋਗ ਹੈ ਕਿ ਪਿਛਲੇ ਕੁਝ ਸਾਲਾਂ 'ਚ ਸਿਆਸਤ 'ਚ ਅਪਰਾਧਕ ਅਕਸ ਦੇ ਨੇਤਾਵਾਂ ਦੀ ਹਿੱਸੇਦਾਰੀ ਵਧੀ ਹੈ। ਇਸ ਦਾ ਅੰਦਾਜਾ ਹਾਲ ਹੀ 'ਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਹੀ ਲਗਾਇਆ ਜਾ ਸਕਦਾ ਹੈ। ਚੋਣ ਸੁਧਾਰ ਲਈ ਕਰਨ ਵਾਲੀ ਗੈਰ-ਸਰਕਾਰੀ ਸੰਸਥਾ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏ.ਡੀ.ਆਰ.) ਦੀ ਇਕ ਰਿਪੋਰਟ ਅਨੁਸਾਰ, ਦਿੱਲੀ 'ਚ ਚੁਣੇ ਗਏ 70 'ਚੋਂ 37 ਵਿਧਾਇਕਾਂ 'ਤੇ ਗੰਭੀਰ ਅਪਰਾਧ ਦੇ ਮਾਮਲੇ ਦਰਜ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement