:: ਖੇਤੀਬਾੜੀ ਸੰਦਾਂ ਅਤੇ ਉਪਕਰਣਾਂ ਦੀਆਂ ਦੁਕਾਨਾਂ ਨੂੰ ਲਾਕਡਾਊਨ ਤੋਂ ਮਿਲੀ ਛੋਟ   :: ਪਿਤਾ ਨੂੰ ਮਿਲਣ ਲਈ ਸਾਈਕਲ ਤੇ ਮੁੰਬਈ ਤੋਂ ਜੰਮੂ ਨੂੰ ਨਿਕਲਿਆ ਵਿਅਕਤੀ, CRPF ਨੇ ਕੀਤੀ ਮਦਦ   :: ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ   :: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੱਖ ਵਿਰੋਧੀ ਹਲਫੀਆ ਬਿਆਨ ਦਾਇਰ ਕਰਨਾ ਘਟੀਆ ਤੇ ਘਿਨੌਣੀ ਹਰਕਤ : ਸਿਰਸਾ PRINT ਈ ਮੇਲ
manjinder singh sirsaਜਲੰਧਰ :20(ਮੀਡੀਦੇਸਪੰਜਾਬ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਸਿੱਖ ਬੱਚਿਆਂ ਨੂੰ ਕੱਕਾਰ ਸਮੇਤ ਪ੍ਰੀਖਿਆਵਾਂ 'ਚ ਬੈਠਣ ਦੇ ਵਿਰੋਧ ਵਿਚ ਹਲਫੀਆ ਬਿਆਨ ਦਾਇਰ ਕਰਨਾ ਘਟੀਆ ਅਤੇ ਘਿਨੌਣੀ ਹਰਕਤ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ।
ਉਨ੍ਹਾਂ ਨੇ ਦੱਸਿਆ ਕਿ ਕੱਕਾਰ ਧਾਰਨ ਕਰਨ ਵਾਲੇ ਬੱਚਿਆਂ ਨੂੰ ਪ੍ਰੀਖਿਆ 'ਚ ਬੈਠਣ ਤੋਂ ਰੋਕਣ ਦੇ ਮਾਮਲੇ 'ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਾਇਰ ਅਦਾਲਤੀ ਮਾਣਹਾਨੀ ਦੇ ਕੇਸ ਦੀ ਅੱਜ ਸੁਣਵਾਈ ਸੀ, ਜਿਸ ਦੌਰਾਨ ਕੇਜਰੀਵਾਲ ਸਰਕਾਰ ਨੇ ਹਲਫੀਆ ਬਿਆਨ ਦਾਇਰ ਕੀਤਾ ਹੈ ਕਿ ਕੱਕਾਰ ਕਿਉਂਕਿ ਮੈਟਲ ਦੀਆਂ ਵਸਤਾਂ ਹਨ, ਇਸ ਲਈ ਇਨ੍ਹਾਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਇਨ੍ਹਾਂ ਨਾਲ ਨਕਲ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੱਤਰ ਲਿਖ ਕੇ ਕੱਕਾਰ ਧਾਰਨ ਕਰਨ ਵਾਲੇ ਬੱਚਿਆਂ ਨੂੰ ਪ੍ਰੀਖਿਆਵਾਂ ਵਿਚ ਬੈਠਣ ਦੀ ਆਗਿਆ ਦੇਣ ਦੀ ਗੱਲ ਕਰ ਰਹੇ ਹਨ ਜਦਕਿ ਦੂਜੇ ਪਾਸੇ ਅਜਿਹਾ ਹਲਫੀਆ ਬਿਆਨ ਦਾਇਰ ਕੀਤਾ ਗਿਆ ਹੈ ਜਦਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਿੱਖ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਕੱਕਾਰ ਸਮੇਤ ਪ੍ਰੀਖਿਆਵਾਂ 'ਚ ਬੈਠਣ ਦੀ ਆਗਿਆ ਦੇਣ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਇਸ ਹਲਫੀਆ ਬਿਆਨ ਨੇ ਕੇਜਰੀਵਾਲ ਸਰਕਾਰ ਦੀ ਦੋਗਲੀ ਨੀਤੀ ਅਤੇ ਸਿੱਖ ਵਿਰੋਧੀ ਮਾਨਸਿਕਤਾ ਉਜਾਗਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਧਾਰੀ ਬੱਚਿਆਂ ਨੂੰ ਪ੍ਰੀਖਿਆਵਾਂ 'ਚ ਬੈਠਣ ਨਾ ਦਿੱਤਾ ਗਿਆ ਤਾਂ ਉਨ੍ਹਾਂ ਦਾ ਭਵਿੱਖ ਖਰਾਬ ਹੋਵੇਗਾ ਅਤੇ ਹੋਰ ਬੱਚੇ ਵੀ ਅੰਮ੍ਰਿਤ ਛਕਣ ਤੋਂ ਗੁਰੇਜ਼ ਕਰਨ ਲੱਗ ਜਾਣਗੇ। ਇਹੀ ਘਟੀਆ ਸੋਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਿਸ਼ਾਨਾ ਹੈ।

ਅਗਲੀ ਸੁਣਵਾਈ 5 ਮਈ ਨੂੰ ਹੋਵੇਗੀ
ਇਸ ਦੌਰਾਨ ਕਮੇਟੀ ਦੇ ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 5 ਮਈ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਦਾਲਤੀ ਲੜਾਈ ਲੜ ਕੇ ਆਪਣਾ ਹੱਕ ਲੈ ਕੇ ਰਹੇਗੀ ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਜਰੀਵਾਲ ਸਰਕਾਰ ਦੀ ਦਲੀਲ ਹੈ ਕਿ ਹਵਾਈ ਜਹਾਜ਼ਾਂ ਵਿਚ ਉਚ ਸਕਿਓਰਿਟੀ ਵਾਲੇ ਯੰਤਰਾਂ ਕਾਰਣ ਕੱਕਾਰਾਂ ਦੀ ਛੋਟ ਦਿੱਤੀ ਜਾਂਦੀ ਹੈ ਜਦਕਿ ਸਰਕਾਰ ਖੁਦ ਆਪਣੀ ਕਮਜ਼ੋਰੀ ਛੁਪਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਹਲਫੀਆ ਬਿਆਨ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ ਤੇ ਆਪਣੇ ਅਧਿਕਾਰਾਂ ਦੀ ਲੜਾਈ ਲੜ ਕੇ ਹੱਕ ਲੈ ਕੇ ਰਹਾਂਗੇ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement