:: ਖੇਤੀਬਾੜੀ ਸੰਦਾਂ ਅਤੇ ਉਪਕਰਣਾਂ ਦੀਆਂ ਦੁਕਾਨਾਂ ਨੂੰ ਲਾਕਡਾਊਨ ਤੋਂ ਮਿਲੀ ਛੋਟ   :: ਪਿਤਾ ਨੂੰ ਮਿਲਣ ਲਈ ਸਾਈਕਲ ਤੇ ਮੁੰਬਈ ਤੋਂ ਜੰਮੂ ਨੂੰ ਨਿਕਲਿਆ ਵਿਅਕਤੀ, CRPF ਨੇ ਕੀਤੀ ਮਦਦ   :: ਜਾਨਲੇਵਾ ਕੋਰੋਨਾ ਵਾਇਰਸ : ਦੇਸ਼ ਚ ਮਰੀਜ਼ਾਂ ਦੀ ਗਿਣਤੀ ਵਧੀ, 109 ਮੌਤਾਂ   :: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼ PRINT ਈ ਮੇਲ
delhi violence midnight hearing in high courtਨਵੀਂ ਦਿੱਲੀ :20(ਮੀਡੀਦੇਸਪੰਜਾਬ)- ਨਾਗਰਿਕ ਸੋਧ ਕਾਨੂੰਨ 'ਤੇ ਟਕਰਾਅ ਕਾਰਨ ਹੋਈ ਹਿੰਸਾ ਮਾਮਲੇ 'ਚ ਦਿੱਲੀ ਹਾਈਕੋਰਟ 'ਚ ਮੰਗਲਵਾਰ ਅੱਧੀ ਰਾਤ ਨੂੰ ਸੁਣਵਾਈ ਹੋਈ। ਜਸਟਿਸ ਐੱਸ. ਮੁਰਲੀਧਰ ਦੇ ਘਰ ਦੇਰ ਰਾਤ ਸਾਢੇ 12 ਵਜੇ ਹੋਈ ਇਸ ਸੁਣਵਾਈ 'ਚ ਹਾਈਕੋਰਟ ਨੇ ਦਿੱਲੀ ਪੁਲਸ ਨੂੰ ਮੁਸਤਫਾਬਾਦ ਦੇ ਇਕ ਹਸਪਤਾਲ ਤੋਂ ਐਬੂਲੈਂਸ ਨੂੰ ਸੁਰੱਖਿਅਤ ਰਸਤਾ ਅਤੇ ਮਰੀਜਾਂ ਨੂੰ ਹਸਪਤਾਲ 'ਚ ਸ਼ਿਫਟ ਕਰਨ ਦਾ ਆਦੇਸ਼ ਦਿੱਤਾ ਹੈ। ਜਸਟਿਸ ਐੱਸ. ਮੁਰਲੀਧਰ ਅਤੇ ਜਸਟਿਸ ਅਨੂਪ ਜੇ.ਭੰਭਾਨੀ ਦੀ ਬੈਚ ਨੇ ਪੁਲਸ ਨੂੰ ਇਸ ਵਿਵਸਥਾ ਦੇ ਲਈ ਸਾਰੇ ਸ੍ਰੋਤਾਂ ਦੀ ਵਰਤੋਂ ਕਰਨ ਦਾ ਆਦੇਸ਼ ਵੀ ਦਿੱਤਾ।
ਇਸ ਦੇ ਨਾਲ ਹੀ ਬੈਚ ਨੇ ਇਹ ਵੀ ਆਦੇਸ਼ ਦਿੱਤਾ ਹੈ ਕਿ ਜੇਕਰ ਆਦੇਸ਼ ਦੇ ਬਾਵਜੂਦ ਜ਼ਖਮੀਆਂ ਨੂੰ ਦਿੱਲੀ ਦੇ ਗੁਰੂ ਤੇਗ ਬਹਾਦਰ ਹਸਪਤਾਲ 'ਚ ਤਰੁੰਤ ਇਲਾਜ ਨਹੀਂ ਮਿਲ ਰਿਹਾ ਤਾਂ ਉਨ੍ਹਾਂ ਨੂੰ ਲੋਕਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ ਜਾਂ ਮੌਲਾਨਾ ਆਜ਼ਾਦ ਜਾਂ ਕਿਸੇ ਹੋਰ ਹਸਪਤਾਲ ਲਿਜਾਇਆ ਜਾਵੇ। ਬੈਚ ਨੇ ਅਨੁਪਾਲਣਾ ਦੀ ਸਥਿਤੀ ਦੀ ਰਿਪੋਰਟ ਵੀ ਮੰਗੀ ਹੈ, ਜਿਸ 'ਚ ਜ਼ਖਮੀਆਂ ਅਤੇ ਉਨ੍ਹਾਂ ਨੂੰ ਦਿੱਤੇ ਗਏ ਇਲਾਜ ਦੇ ਬਾਰੇ ਜਾਣਕਾਰੀ ਹੋਵੇ। ਮਾਮਲੇ 'ਤੇ ਸੁਣਵਾਈ ਅੱਜ ਭਾਵ ਬੁੱਧਵਾਰ ਨੂੰ ਦੁਪਹਿਰ 2.15 ਵਜੇ ਹੋਵੇਗੀ।

ਆਦੇਸ਼ ਦਿੰਦੇ ਹੋਏ ਬੈਚ ਨੇ ਕਿਹਾ ਕਿ ਜੀ.ਟੀ.ਬੀ ਅਤੇ ਐੱਲ.ਐੱਨ.ਜੇ.ਪੀ ਹਸਪਤਾਲ 'ਚ ਮੈਡੀਕਲ ਸੁਪਰਡੈਂਟ ਨੂੰ ਵੀ ਇਸ ਆਦੇਸ਼ ਦੀ ਜਾਣਕਾਰੀ ਦਿੱਤੀ ਜਾਵੇ। ਵਕੀਲ ਸੁਰੂਰ ਮੰਡੇਰ ਨੇ ਜਸਟਿਸਾਂ ਨਾਲ ਸੰਪਰਕ ਕਰ ਕੇ ਜ਼ਖਮੀਆਂ ਲਈ ਐਬੂਲੈਂਸਾਂ ਦਾ ਸੁਰੱਖਿਅਤ ਆਉਣਾ-ਜਾਣਾ ਯਕੀਨੀ ਬਣਾਉਣ ਦਾ ਆਦੇਸ਼ ਦੇਣ ਦੀ ਅਪੀਲ ਕੀਤੀ ਸੀ। ਦਿੱਲੀ ਪੁਲਸ ਅਤੇ ਸਰਕਾਰ ਦਾ ਪੱਖ ਇੱਥੇ ਐਡੀਸ਼ਨਲ ਸਥਾਈ ਵਕੀਲ ਸੰਜੈ ਘੋਸ਼ ਨੇ ਰੱਖਿਆ। ਸੁਣਵਾਈ ਦੌਰਾਨ ਨਿਊ ਮੁਸਤਫਾਬਾਦ ਸਥਿਤ ਅਲ-ਹਿੰਦ ਹਸਪਤਾਲ ਦੇ ਡਾਕਟਰ ਅਨਵਰ ਨਾਲ ਫੋਨ 'ਤੇ ਗੱਲ ਕੀਤੀ ਗਈ, ਜਿਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਦੋ ਲਾਸ਼ਾਂ ਅਤੇ 22 ਜ਼ਖਮੀ ਉੱਥੇ ਹਨ ਅਤੇ ਉਨ੍ਹਾਂ ਨੇ ਪੁਲਸ ਤੋਂ ਮਦਦ ਮੰਗੀ ਹੈ ਪਰ ਉਨ੍ਹਾਂ ਨੂੰ ਨਹੀਂ ਮਿਲੀ ਹੈ। ਅਦਾਲਤ ਨੇ ਫਿਰ ਸੀਨੀਅਰ ਅਧਿਕਾਰੀਆਂ ਨਾਲ ਤਰੁੰਤ ਹਸਪਤਾਲ ਜਾਣ ਅਤੇ ਜ਼ਖਮੀਆਂ ਨੂੰ ਤਰੁੰਤ ਨਜ਼ਦੀਕੀ ਹਸਪਤਾਲਾਂ 'ਚ ਪਹੁੰਚਾਉਣ ਦਾ ਕੰਮ ਕਰਨ ਦਾ ਆਦੇਸ਼ ਦਿੱਤਾ। ਉਸ ਨੇ ਇਸ ਆਦੇਸ਼ ਦੀ ਜਾਣਕਾਰੀ ਦਿੱਲੀ ਪੁਲਸ ਕਮਿਸ਼ਨਰ ਨੂੰ ਵੀ ਦੇਣ ਦਾ ਆਦੇਸ਼ ਦਿੱਤਾ।

ਜ਼ਿਕਰਯੋਗ ਹੈ ਕਿ ਦਿੱਲੀ 'ਚ ਸੋਧ ਨਾਗਰਿਕ ਕਾਨੂੰਨ (ਸੀ.ਏ.ਏ) ਦਾ ਸਮਰਥਨ ਕਰਨ ਵਾਲੇ ਅਤੇ ਵਿਰੋਧ ਕਰਨ ਵਾਲੇ ਸਮੂਹਾਂ ਵਿਚਾਲੇ ਸੰਘਰਸ਼ ਨੇ ਫਿਰਕੂ ਦੰਗਿਆਂ ਦਾ ਰੂਪ ਲੈ ਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਈ ਘਰਾਂ, ਦੁਕਾਨਾਂ ਅਤੇ ਵਾਹਨਾਂ 'ਚ ਅੱਗ ਲਾ ਦਿੱਤੀ ਅਤੇ ਇੱਕ-ਦੂਜੇ 'ਤੇ ਪਥਰਾਅ ਕੀਤਾ। ਇਨ੍ਹਾਂ ਘਟਨਾਵਾਂ 'ਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲਗਭਗ 200 ਲੋਕ ਜ਼ਖਮੀ ਹੋ ਗਏ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement