:: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ   :: ਕੋਰੋਨਾ ਵਾਇਰਸ ਨਾਲ ਜੁੜੀਆਂ ਅਹਿਮ ਗੱਲਾਂ, ਜੋ ਹਰ ਸ਼ਖਸ ਲਈ ਜਾਣਨਾ ਹੈ ਜ਼ਰੂਰੀ   :: ਕੇਂਦਰ ਦਾ ਫਰਮਾਨ- ਸਖਤੀ ਨਾਲ ਲਾਕ ਡਾਊਨ ਦਾ ਹੋਵੇ ਪਾਲਣ, ਬਾਰਡਰ ਕੀਤੇ ਜਾਣ ਸੀਲ   :: ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕੀਤਾ ਧੰਨਵਾਦ, ਜਾਣੋ ਕਿਉਂ   :: ਲਾਕ ਡਾਊਨ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤੀ ਭਾਵੁਕ ਤਸਵੀਰ, ਤੁਸੀਂ ਵੀ ਸਮਝੋ   :: ਸ਼ਾਹੀਨ ਬਾਗ ਇਲਾਕੇ ਚ ਲੱਗੀ ਭਿਆਨਕ ਅੱਗ   :: ਸੰਸਦ ਸੈਸ਼ਨ ਜਲਦੀ ਖਤਮ ਕੀਤੇ ਜਾਣ ਦੀ ਰਾਜ ਸਭਾ ਚ ਉੱਠੀ ਮੰਗ   :: ਕੋਰੋਨਾ ਵਾਇਰਸ ਨੂੰ ਲੈ ਕੇ ਰਾਹਤ ਦੀ ਖਬਰ, 6 ਲੋਕ ਹੋਏ ਬਿਲਕੁਲ ਠੀਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਹਿੰਸਾ ਤੇ ਬੋਲੇ ਸਿਰਸਾ, ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਧਰਮ ਗੁਰੂ PRINT ਈ ਮੇਲ
delhi violence  manjinder singh sirsa ਜਲੰਧਰ/ਨਵੀਂ ਦਿੱਲੀ,:20(ਮੀਡੀਦੇਸਪੰਜਾਬ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਦਿੱਲੀ ਹਿੰਸਾ ਕਾਰਨ ਲੋਕ ਬਹੁਤ ਸਹਿਮੇ ਹੋਏ ਹਨ ਤੇ ਮਨੁੱਖਤਾ ਦੀ ਸੇਵਾ ਵਾਸਤੇ ਧਰਮ ਗੁਰੂਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਅੱਜ ਇਥੇ ਦੂਜੇ ਦਿਨ ਹਿੰਸਾ ਪ੍ਰਭਾਵਤ ਖੇਤਰਾਂ ਵਿਚ ਲੋਕਾਂ ਵਾਸਤੇ ਲੰਗਰ ਭੇਜਣ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਨੇ
ਕਿਹਾ ਕਿ ਦਿੱਲੀ ਵਿਚ ਲੋਕਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ ਕਿਉਂਕਿ ਅਫਵਾਹਾਂ ਕਾਰਣ ਮਾਹੌਲ ਵਿਗੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਹੌਲ ਲਈ ਰਾਜਨੀਤੀ ਹੀ ਜ਼ਿੰਮੇਵਾਰ ਹੈ ਅਤੇ ਕੁਝ ਲੋਕਾਂ ਨੇ ਲਗਾਤਾਰ ਨਫਰਤ ਭਰੀ ਬਿਆਨਬਾਜ਼ੀ ਕਰ ਕੇ ਮਾਹੌਲ ਨੂੰ ਖਰਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਹਿੰਸਾ ਵਿਚ ਮਨੁੱਖਤਾ ਸ਼ਰਮਸਾਰ ਹੋਈ ਹੈ ਅਤੇ ਅੱਜ ਇਨਸਾਨ ਨੂੰ ਹੀ ਅੱਗੇ ਆ ਕੇ ਇਨਸਾਨੀਅਤ ਦੇ ਬਚਾਅ ਵਾਸਤੇ ਕੰਮ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਨਸਾਨੀਅਤ ਦੀ ਸੇਵਾ ਵਾਸਤੇ ਹੀ ਅੱਗੇ ਆਈ ਹੈ ਤੇ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹਿੰਸਾਗ੍ਰਸਤ ਇਲਾਕਿਆਂ ਵਿਚ ਲੋਕਾਂ ਨੂੰ ਲੋੜ ਹੋਵੇਗੀ ਅਸੀਂ ਲੰਗਰ ਅਤੇ ਦਵਾਈਆਂ ਦੀ ਸੇਵਾ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਸਾਡੇ ਕੋਲ ਸਰਕਾਰ ਨੇ ਵੀ ਪਹੁੰਚ ਕੀਤੀ ਹੈ ਅਤੇ ਅਸੀਂ ਇਹ ਸੇਵਾ ਲਗਾਤਾਰ ਜਾਰੀ ਰੱਖਾਂਗੇ। ਉਨ੍ਹਾਂ ਨੇ ਦੱਸਿਆ ਕਿ ਦਿੱਲੀ ਦੇ ਜ਼ਿਲਾ ਮੈਜਿਸਟਰੇਟ ਡੀ. ਐੱਮ. ਸੰਜੀਵ ਕੁਮਾਰ ਅਤੇ ਐੱਸ. ਡੀ. ਐੱਮ. ਸਾਹਿਬ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿੰਸਾਗ੍ਰਸਤ ਇਲਾਕਿਆਂ ਵਿਚ ਟੀਮਾਂ ਭੇਜ ਕੇ ਮੁਫਤ ਲੰਗਰ ਵਰਤਾਉਣ 'ਤੇ ਕਮੇਟੀ ਦਾ ਧੰਨਵਾਦ ਕੀਤਾ। ਡੀ. ਐੱਮ. ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਿਰਸਾ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਕਦੇ ਵੀ ਕੁਦਰਤੀ ਆਫਤ ਸਮੇਂ ਜਾਂ ਹੋਰ ਮੁਸੀਬਤਾਂ ਵਿਚ ਅਸੀਂ ਦਿੱਲੀ ਗੁਰਦੁਆਰਾ ਕਮੇਟੀ ਤੋਂ ਮਦਦ ਮੰਗੀ ਤਾਂ ਕਮੇਟੀ ਨੇ ਹਮੇਸ਼ਾ ਵੱਧ-ਚੜ੍ਹ ਕੇ ਮਨੁੱਖਤਾ ਦੀ ਸੇਵਾ ਲਈ ਕੰਮ ਕੀਤਾ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement