:: ਕੋਰੋਨਾ ਬਣਿਆ ਵੱਡੀ ਆਫਤ! ਦੇਸ਼ ਚ ਅੱਧੇ ਤੋਂ ਜ਼ਿਆਦਾ ਮਰੀਜ਼ 40 ਸਾਲ ਤੋਂ ਘੱਟ ਉਮਰ ਦੇ   :: PM ਮੋਦੀ ਨੇ ਅੱਜ ਰਾਤ ਨੂੰ ਦੀਵੇ ਜਗਾਉਣ ਲਈ ਦੇਸ਼ਵਾਸੀਆਂ ਨੂੰ ਫਿਰ ਕੀਤੀ ਅਪੀਲ   :: ਕੋਰੋਨਾ ਸੰਕਟ ਦੌਰਾਨ PM ਮੋਦੀ ਨੂੰ ਯਾਦ ਆਏ ਅਟਲ ਜੀ, ਸ਼ੇਅਰ ਕੀਤੀ ਕਵਿਤਾ   :: ਕੋਵਿਡ-19 : ਦੁਨੀਆ ਦੀ ਅੱਧੀ ਆਬਾਦੀ ਘਰਾਂ ਚ ਰਹਿਣ ਨੂੰ ਮਜ਼ਬੂਰ ਤੇ 50,000 ਲੋਕਾਂ ਦੀ ਮੌਤ   :: ਭਾਰਤ ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ   :: ਕੋਰੋਨਾ ਦੀ ਮਾਰ : PM ਮੋਦੀ ਦਾ ਸਾਰੇ ਮੁੱਖ ਮੰਤਰੀਆਂ ਨੂੰ ਭਰੋਸਾ- ਮਿਲ ਕੇ ਲੜਾਂਗੇ ਲੜਾਈ   :: ਸਰਕਾਰ ਨੇ ਬਿਨਾਂ ਤਿਆਰੀ ਦੇ ਲਾਇਆ ਲਾਕ ਡਾਊਨ : ਸੋਨੀਆ ਗਾਂਧੀ   :: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਸਿਮਰਤ ਦੀ ਕੈਪਟਨ ਨੂੰ ਚਿੱਠੀ, ਲਾਡੋਵਾਲ ਮੈਗਾ ਫੂਡ ਪਾਰਕ ਤੇ ਸੁਣਾਈਆਂ ਖਰੀਆਂ-ਖਰੀਆਂ PRINT ਈ ਮੇਲ
harsimrat kaur badal  capt  amarinder singh  letterਚੰਡੀਗੜ੍ਹ :20(ਮੀਡੀਦੇਸਪੰਜਾਬ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਾਡੋਵਾਲ ਮੈਗਾ ਫੂਡ ਪਾਰਕ ਪ੍ਰਤੀ ਸੰਜੀਦਗੀ ਵਿਖਾਉਣ ਅਤੇ ਇਸ ਨੂੰ ਜਲਦੀ ਮੁਕੰਮਲ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵਿਖਾਈ ਸੁਸਤੀ ਨੇ ਇਸ ਪ੍ਰਾਜੈਕਟ ਨੂੰ 2 ਸਾਲ ਲਈ ਪਛਾੜ ਦਿੱਤਾ ਹੈ, ਜਿਸ ਕਰਕੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਇਸ ਪ੍ਰਾਜੈਕਟ ਦੇ ਲਾਭ ਨਹੀਂ ਮਿਲ ਪਾਏੇ ਹਨ। ਮੁੱਖ ਮੰਤਰੀ ਨੂੰ

ਲਿਖੀ ਇਕ ਚਿੱਠੀ ਵਿਚ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਇਸ ਮੈਗਾ ਫੂਡ ਪਾਰਕ ਨੂੰ 2015 ਵਿਚ ਮਨਜ਼ੂਰੀ ਦਿੱਤੀ ਸੀ ਅਤੇ ਇਸ ਪ੍ਰਾਜੈਕਟ ਲਈ ਰਾਖਵੀਂ ਰੱਖੀ 50 ਕਰੋੜ ਰੁਪਏ ਦੀ ਰਾਸ਼ੀ 'ਚੋਂ 35 ਕਰੋੜ ਰੁਪਏ ਇਸ ਪ੍ਰਾਜੈਕਟ ਨੂੰ ਤਿਆਰ ਕਰਨ ਵਾਲੀ ਏਜੰਸੀ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀਏਆਈਸੀ) ਨੂੰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਮੈਗਾ ਫੂਡ ਪਾਰਕ 2018 ਵਿਚ ਮੁਕੰਮਲ ਕੀਤਾ ਜਾਣਾ ਸੀ ਪਰ ਕਾਂਗਰਸ ਸਰਕਾਰ ਦੀ ਮਾੜੀ ਯੋਜਨਾਬੰਦੀ ਅਤੇ ਫੈਸਲਿਆਂ ਦੀ ਢਿੱਲੀ ਰਫ਼ਤਾਰ ਨੇ ਇਸ ਪ੍ਰਾਜੈਕਟ ਵਿਚ ਵਾਰ-ਵਾਰ ਤਬਦੀਲੀਆਂ ਕੀਤੀਆਂ, ਫਲਸਰੂਪ ਪ੍ਰਾਜੈਕਟ ਮੁਕੰਮਲ ਕਰਨ ਵਾਲੀ ਏਜੰਸੀ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦੇ ਟੀਚਿਆਂ ਤੋਂ ਵਾਰ-ਵਾਰ ਖੁੰਝਦੀ ਗਈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨਾਲ ਦੁਨੀਆ ''ਚ ਹਾਹਾਕਾਰ, ਪੰਜਾਬ ਦੇ ਸਿਹਤ ਮੰਤਰੀ ਦਾ ਅਜੀਬ ਬਿਆਨ    

PunjabKesari

ਹਰਸਿਮਰਤ ਨੇ ਮੁੱਖ ਮੰਤਰੀ ਵੱਲੋਂ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰਾਲੇ ਨੂੰ ਪ੍ਰਾਜੈਕਟ ਦੀ ਚੌਥੀ ਅਤੇ ਆਖਰੀ ਕਿਸ਼ਤ ਜਾਰੀ ਕਰਨ ਲਈ ਕੀਤੀ ਬੇਨਤੀ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਪ੍ਰਾਜੈਕਟ ਦੀ ਮੌਜੂਦਾ ਸਥਿਤੀ ਬਾਰੇ ਸਹੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣਕਾਰੀ ਦੇ ਉਲਟ ਇਸ ਪਾਰਕ ਦੇ ਸਿਰਫ ਚਾਰ ਯੂਨਿਟ ਚਾਲੂ ਹੋਏ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰਾਲੇ ਦੇ ਵਧੀਕ ਸਕੱਤਰ ਵੱਲੋਂ ਵੀ ਮੁਲਾਂਕਣ ਕੀਤਾ ਗਿਆ ਸੀ, ਜਿਸ ਦੌਰਾਨ ਪਾਇਆ ਗਿਆ ਕਿ ਪ੍ਰਾਜੈਕਟ ਦੀਆਂ ਮੁੱਖ ਸਹੂਲਤਾਂ ਨੂੰ ਚਾਲੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੀ ਰਿਪੋਰਟ ਆਈ ਹੈ ਕਿ ਬਿਜਲੀ ਦਾ ਕੁਨੈਕਸ਼ਨ ਅਤੇ ਜਨਰੇਟਰ ਦੇਣ ਵਿਚ ਕੀਤੀ ਦੇਰੀ ਕਰਕੇ ਕੋਲਡ ਸਟੋਰੇਜ ਦੀ ਸਹੂਲਤ ਪਿਛਲੇ ਇਕ ਸਾਲ ਤੋਂ ਅਣਵਰਤੀ ਪਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਿਲੋਜ਼ ਮੁਕੰਮਲ ਹੋ ਚੁੱਕੇ ਹਨ ਅਤੇ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦਾ ਇਸਤੇਮਾਲ ਨਹੀਂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ    

PunjabKesari

ਫੂਡ ਪ੍ਰੋਸੈਸਿੰਗ ਮੰਤਰੀ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਕਿਹਾ ਕਿ ਉਪਰੋਕਤ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖਦਿਆਂ  ਪੀਏਆਈਸੀ ਨੂੰ ਚੌਥੀ ਅਤੇ ਆਖਰੀ 10 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨਾ ਸੰਭਵ ਨਹੀਂ ਹੋਵੇਗਾ। ਬੀਬਾ ਬਾਦਲ ਨੇ ਕਿਹਾ ਕਿ ਸਕੀਮ ਦੀਆਂ ਸ਼ਰਤਾਂ ਨੇ ਉਨ੍ਹਾਂ ਦੇ ਹੱਥ ਬੰਨ੍ਹੇ ਹੋਏ ਹਨ, ਜਿਨ੍ਹਾਂ ਵਿਚ ਸਾਫ ਲਿਖਿਆ ਹੈ ਕਿ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਹੀ ਆਖਰੀ ਕਿਸ਼ਤ ਨੂੰ ਜਾਰੀ ਕੀਤਾ ਜਾ ਸਕੇਗਾ, ਜਿਸ ਵਿਚ ਪ੍ਰਾਜੈਕਟ ਤਿਆਰ ਕਰਨ ਵਾਲੀ ਏਜੰਸੀ ਦੇ 100 ਫੀਸਦੀ ਖਰਚਿਆਂ ਦਾ ਯੋਗਦਾਨ, ਕੁੱਲ ਪਲਾਟਾਂ ਦੇ 75 ਫੀਸਦੀ ਦੀ ਅਲਾਟਮੈਂਟ, ਅਲਾਟਡ ਯੂਨਿਟਾਂ ਵਿਚੋਂ ਘੱਟੋ-ਘੱਟ 25 ਫੀਸਦੀ 'ਤੇ ਕੰਮ ਸ਼ੁਰੂ ਹੋਣਾ ਸ਼ਾਮਿਲ ਹੋਵੇਗਾ। ਉਨ੍ਹਾਂ ਕਿਹਾ ਕਿ ਅਜੇ ਤਕ ਤੁਹਾਡੀ ਸਰਕਾਰ ਨੇ ਉਪਰੋਕਤ ਸ਼ਰਤਾਂ ਵਿਚੋਂ ਕੋਈ ਵੀ ਪੂਰੀ ਨਹੀਂ ਕੀਤੀ ਹੈ ਅਤੇ ਇਸ ਲਈ ਆਖਰੀ ਕਿਸ਼ਤ ਜਾਰੀ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement