:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਪੇਨ ਚ 24 ਘੰਟੇ ਚ 812 ਲੋਕਾਂ ਦੀ ਮੌਤ, ਜਰਮਨੀ ਚ ਕੁੱਲ 541 ਮੌਤਾਂ PRINT ਈ ਮੇਲ
spain  812 deathsਮੈਡ੍ਰਿਡ :20(ਮੀਡੀਆਦੇਸਪੰਜਾਬ)-  ਦੁਨੀਆ ਭਰ ਦੇ 190 ਤੋਂ ਵਧੇਰੇ ਦੇਸ਼ਾਂ ਵਿਚ ਕੋਵਿਡ-19 ਮਹਾਮਾਰੀ ਦਾ ਰੂਪ ਲੈ ਚੁੱਕਾ ਹੈ। ਇਸ ਵਾਇਰਸ ਨਾਲ ਹੁਣ ਤੱਕ 7 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹੋ ਚੁੱਕੇ ਹਨ ਜਦਕਿ 34000 ਤੋਂ ਵਧੇਰੇ ਆਪਣੀ ਜਾਨ ਗਵਾ ਚੁੱਕੇ ਹਨ। ਅਮਰੀਕਾ, ਜਰਮਨੀ, ਇਟਲੀ, ਸਪੇਨ ਸਮੇਤ ਕਈ ਦੇਸ਼ ਇਸ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਅਮਰੀਕਾ ਵਿਚ ਅਗਲੇ 2 ਹਫਤੇ ਤੱਕ ਮੌਤ ਦਰ ਸਭ ਤੋਂ ਵੱਧ ਹੋ ਸਕਦੀ ਹੈ।
ਸਪੇਨ 'ਚ 812 ਲੋਕਾਂ ਦੀ ਮੌਤ
ਸਪੇਨ ਵਿਚ ਬੀਤੇ 24 ਘੰਟੇ 'ਚ 812 ਲੋਕਾਂ ਦੀ ਮੌਤ ਹੋਈ ਹੈ ਜਿਸ ਕਾਰਨ ਮ੍ਰਿਤਕਾਂ ਦਾ ਅੰਕੜਾ 7,340 ਪਹੁੰਚ ਚੁੱਕਾ ਹੈ। ਇੱਥੇ 85,195 ਲੋਕ ਇਨਫੈਕਟਿਡ ਹਨ।

ਅਮਰੀਕਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ
ਅਮਰੀਕਾ ਵਿਚ ਹੁਣ ਤੱਕ 142,793 ਲੋਕ ਇਨਫੈਕਟਿਡ ਹਨ ਅਤੇ 2,490 ਲੋਕਾਂ ਦੀ ਮੌਤ ਹੋ ਚੁੱਕੀ ਹੈ।ਅਮਰੀਕਾ ਵਿਚ ਸਿਹਤ ਮਾਹਰਾਂ ਨੇ ਕੋਰੋਨਾ ਨਾਲ 1 ਤੋਂ 2 ਲੱਖ ਲੋਕਾਂ ਦੀ ਮੌਤ ਹੋਣ ਦਾ ਖਦਸਾ ਜ਼ਾਹਰ ਕੀਤਾ ਹੈ। ਇਸ 'ਤੇ ਟਰੰਪ ਦਾ ਕਹਿਣਾ ਹੈਕਿ ਸਮਾਜਿਕ ਦੂਰੀ ਦੇ ਬਿਨਾਂ ਮੌਤ ਦਰ 2.2 ਮਿਲੀਅਨ ਤੱਕ ਪਹੁੰਚ ਸਕਦੀ ਸੀ ਪਰ ਅਜਿਹਾ ਨਹੀਂ ਹੋਇਆ। ਇਸ ਨਾਲ ਸਾਫ ਜ਼ਾਹਰ ਹੈ ਕਿ ਅਸੀਂ ਬਹੁਤ ਵਧੀਆ ਕੰਮ ਕੀਤਾ ਹੈ। ਤਦੇ ਤਾਂ ਇਨਫੈਕਟਿਡਾਂ ਦੀ ਗਿਣਤੀ 1 ਤੋਂ 2 ਲੱਖ ਤੱਕ ਹੀ ਸੀਮਤ ਹੋ ਗਈ ਹੈ। ਭਾਵੇਂਕਿ ਉਹਨਾਂ ਨੇ ਇਹ ਵੀ ਜ਼ਰੂਰ ਕਿਹਾ ਕਿ ਅਮਰੀਕਾ ਵਿਚ ਅਗਲੇ 2 ਹਫਤੇ ਵਿਚ ਕੋਰੋਨਾਵਾਇਰਸ ਦੇ ਕਾਰਨ ਮੌਤ ਦਰ ਸਭ ਤੋਂ ਵੱਧ ਹੋ ਸਕਦੀ ਹੈ। ਇਹੀ ਕਾਰਨ ਹੈ ਕਿ ਟਰੰਪ ਨੇ ਵਾਇਰਸ ਸੰਬੰਧੀ ਹੋਰ ਦਿਸ਼ਾ-ਨਿਰਦੇਸ਼ਾਂ ਦੀ ਮਿਆਦ 30 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਚੀਨ 'ਚ 4 ਦੀ ਮੌਤ, 31 ਨਵੇਂ ਮਾਮਲੇ
ਮਹਾਮਾਰੀ ਦੇ ਸ਼ੁਰੂਆਤੀ ਕੇਂਦਰ ਰਹੇ ਚੀਨ ਵਿਚ ਹਾਲਾਤ ਕਾਬੂ ਆ ਗਏ ਹਨ ਪਰ ਇਨਫੈਕਸ਼ਨ 'ਤੇ ਪੂਰੀ ਤਰ੍ਹਾਂ ਕੰਟਰੋਲ ਨਹੀਂ ਹੋ ਸਕਿਆ ਹੈ।ਚੀਨ ਵਿਚ ਇਨਫੈਕਸ਼ਨ ਦੇ 31 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 4 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਚੀਨ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 3,304 ਪਹੁੰਚ ਗਈ ਹੈ। ਐੱਨ.ਐੱਚ.ਸੀ. ਦੀ ਰਿਪੋਰਟ ਵਿਦੇਸ਼ ਤੋਂ ਆਏ ਮਾਮਲਿਆਂ ਦੀ ਗਿਣਤੀ ਵਧੀ ਹੈ ਅਤੇ ਇਹ 723 ਪਹੁੰਚ ਗਈ ਹੈ। ਹੁਣ ਤੱਕ ਚੀਨ ਵਿਚ 81,470 ਲੋਕ ਇਨਫੈਕਟਿਡ ਹੋ ਚੁੱਕੇ ਹਨ। ਭਾਵੇਂਕਿ ਇਹਨਾਂ ਵਿਚੋਂ 75,770 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਚੀਨ ਵਿਚ ਹਾਲੇ ਵੀ ਕੋਰੋਨਾ ਇਨਫੈਕਟਿਡ 2,396 ਲੋਕਾਂ ਦਾ ਵਿਭਿੰਨ ਹਸਪਤਾਲਾਂ ਵਿਚ ਇਲਾਜ ਜਾਰੀ ਹੈ।

ਜਰਮਨੀ 'ਚ 541 ਲੋਕਾਂ ਦੀ ਮੌਤ
ਜਰਮਨੀ ਵਿਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ ਵੱਧ ਕੇ 541 ਹੋ ਚੁੱਕੀ ਹੈ ਜਦਕਿ ਇਨਫੈਕਟਿਡ ਲੋਕਾਂ ਦਾ ਅੰਕੜਾ 62,435 ਹੈ। ਰੌਬਰਟ ਕੋਚ ਇੰਸਟੀਚਿਊਟ (ਆਰ.ਕੇ.ਆਈ.) ਦੇ ਅੰਕੜਿਆਂ ਦੇ ਮੁਤਾਬਕ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ 13,989 ਦੱਖਣ ਵਿਚ ਹਨ। ਸਭ ਤੋਂ ਵੱਧ ਪ੍ਰਭਾਵਿਤ ਬਾਵਰੀਆ ਰਾਜ ਹੈ। ਜਰਮਨੀ ਵਿਚ ਪਹਿਲਾ ਮਰੀਜ਼ ਇੱਥੇ ਹੀ ਪਾਇਆ ਗਿਆ ਸੀ। ਅੰਕੜਿਆਂ ਵਿਚ ਪਿਛਲੇ ਦਿਨ ਦੀ ਤੁਲਨਾ ਵਿਚ 4,751 ਦਾ ਵਾਧਾ ਦਰਜ ਕੀਤਾ ਗਿਆ ਹੈ। ਜਦਕਿ ਮੌਤ ਦਾ ਅੰਕੜਾ 66 ਤੱਕ ਚੜ੍ਹ ਗਿਆ ਹੈ।

ਮੈਕਸੀਕੋ 'ਚ 145 ਨਵੇਂ ਮਾਮਲੇ
ਮੈਕਸੀਕੋ ਵਿਚ ਕੋਰੋਨਾਵਾਇਰਸ ਦੇ 145 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਇਸ ਨਾਲ 4 ਨਵੀਆਂ ਮੌਤਾਂ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਂਝ ਇੱਥੇ 993 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਟਲੀ 'ਚ ਜਲਦੀ ਖਤਮ ਨਹੀਂ ਹੋਵੇਗਾ ਲੌਕਡਾਊਨ
ਇਸ ਸਮੇਂ ਕੋਵਿਡ-19 ਮਹਾਮਾਰੀ ਨਾਲ ਇਟਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇੱਥੇ ਦੁਨੀਆ ਵਿਚ ਸਭ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ। ਬੀਤੇ 24 ਘੰਟੇ ਵਿਚ 756 ਲੋਕ ਇਸ ਵਾਇਰਸ ਨਾਲ ਮਾਰੇ ਗਏ ਹਨ।ਇਸ ਵਿਚ ਇਟਲੀ ਦੇ ਪ੍ਰਧਾਨ ਮੰਤਰੀ ਜੁਸੇਪੇ ਕੌਂਤੇ ਨੇ ਆਪਣੇ ਨਾਗਰਿਕਾਂ ਨੂੰ ਬਹੁਤ ਲੰਬੇਂ ਸਮੇਂ ਤੱਕ ਲੌਕਡਾਊਨ ਲਈ ਤਿਆਰ ਰਹਿਣ ਲਈ ਕਿਹਾ ਹੈ। ਸਰਕਾਰ ਨੇ ਕਿਹਾ ਹੈ ਕਿ ਆਰਥਿਕ ਚੁਣੌਤੀਆਂ ਅਤੇ ਦੈਨਿਕ ਜੀਵਨ ਦੀਆਂ ਮੁਸ਼ਕਲਾਂ ਦੇ ਬਾਵਜੂਦ ਇੱਥੇ ਲੌਕਡਾਊਨ ਨੂੰ ਹੌਲੀ-ਹੌਲੀ ਹਟਾਇਆ ਜਾਵੇਗਾ।ਇਟਲੀ ਵਿਚ ਹੁਣ ਤੱਕ 10,779 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 97,689 ਲੋਕ ਇਨਫੈਕਟਿਡ ਮਾਮਲੇ ਹਨ।
 
< Prev   Next >

Advertisements