:: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ   :: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ PRINT ਈ ਮੇਲ
coronavirus lockdown traffic jam in chennaiਚੇਨਈ ਪੂ :20(ਮੀਡੀਦੇਸਪੰਜਾਬ)- ਰਾ ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਕਰ ਕੇ ਲਾਕ ਡਾਊਨ ਹੈ। ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਆਪਣੇ ਘਰਾਂ 'ਚ ਹੀ ਬੰਦ ਰਹਿਣ, ਤਾਂ ਕਿ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪੁਲਸ ਲਾਕ ਡਾਊਨ ਨੂੰ ਸਫਲ ਬਣਾਉਣ 'ਚ ਅਹਿਮ ਰੋਲ ਅਦਾ ਕਰ ਰਹੀ ਹੈ। ਦੇਸ਼ 'ਚ ਵਾਇਰਸ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ ਪਰ ਫਿਰ ਵੀ ਲੋਕ ਇਸ ਨੂੰ ਗੰਭੀਰਤਾ ਨਾਲ ਲੈਂਦੇ ਨਜ਼ਰ ਨਹੀਂ ਆ ਰਹੇ ਹਨ। ਲਾਕ ਡਾਊਨ ਦੇ ਬਾਵਜੂਦ ਸੜਕਾਂ 'ਤੇ ਲੋਕਾਂ ਦੀ ਵੱਡੀ ਭੀੜ ਨਜ਼ਰ ਆ ਰਹੀ ਹੈ। ਕੁਝ ਅਜਿਹੀਆਂ ਹੀ ਤਸਵੀਰਾਂ ਚੇਨਈ ਤੋਂ ਸਾਹਮਣੇ ਆਈਆਂ ਹਨ, ਇੱਥੋਂ ਦੇ ਫਲਾਈਓਵਰ 'ਤੇ ਆਮ ਦਿਨਾਂ ਵਾਂਗ ਹੀ ਟ੍ਰੈਫਿਕ ਜਾਮ ਲੱਗ ਗਿਆ।

PunjabKesari

ਪੁਲਸ ਹਰ ਆਉਂਦੇ-ਜਾਂਦੇ ਦੀ ਚੈਕਿੰਗ ਕਰ ਰਹੀ ਹੈ ਅਤੇ ਲੋਕਾਂ ਨੂੰ ਘਰਾਂ 'ਚ ਬੈਠਣ ਦੀ ਬੇਨਤੀ ਕਰ ਰਹੀ ਹੈ, ਤਾਂ ਕਿ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪੁਲਸ ਦੱਸ ਰਹੀ ਹੈ ਕਿ ਘਰਾਂ 'ਚ ਰਹਿ ਕੇ ਹੀ ਤੁਸੀਂ ਸੁਰੱਖਿਅਤ ਰਹਿ ਸਕਦੇ ਹੋ। ਜੇਕਰ ਇੰਝ ਹੀ ਚੱਲਦਾ ਰਿਹਾ ਤਾਂ ਵਾਇਰਸ ਨੂੰ ਹਰਾਉਣਾ ਮੁਸ਼ਕਲ ਹੈ।

PunjabKesari

ਦੱਸ ਦੇਈਏ ਕਿ ਦੇਸ਼ 'ਚ ਹੁਣ ਤਕ ਵਾਇਰਸ ਦੀ ਵਜ੍ਹਾ ਤੋਂ 35 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1300 ਤੋਂ ਵਧੇਰੇ ਲੋਕ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ। 24 ਮਾਰਚ ਨੂੰ 21 ਦਿਨਾਂ ਦਾ ਲਾਕ ਡਾਊਨ ਸ਼ੁਰੂ ਹੋਇਆ, ਜੋ ਕਿ 14 ਅਪ੍ਰੈਲ ਤਕ ਜਾਰੀ ਰਹੇਗਾ। ਇਸ ਦੌਰਾਨ ਘਰਾਂ 'ਚੋਂ ਬਾਹਰ ਨਿਕਲਣ, ਕਿਸੇ ਤਰ੍ਹਾਂ ਦੇ ਪ੍ਰੋਗਰਾਮ ਕਰਨ ਜਾਂ ਭੀੜ ਇਕੱਠੀ ਕਰਨ 'ਤੇ ਮਨਾਹੀ ਹੈ ਪਰ ਫਿਰ ਵੀ ਲੋਕ ਲਾਕ ਡਾਊਨ ਦਾ ਪਾਲਣ ਕਰਦੇ ਨਜ਼ਰ ਨਹੀਂ ਆ ਰਹੇ ਹਨ। ਲੋਕਾਂ ਨੂੰ ਸਮਝਣ ਦੀ ਲੋੜ ਹੈ ਕਿ ਉਹ ਵਾਇਰਸ ਤੋਂ ਬਚਣ, ਨਹੀਂ ਤਾਂ ਉਹ ਦਿਨ ਦੂਰ ਨਹੀਂ ਜਦੋਂ ਦੂਜੇ ਦੇਸ਼ਾਂ ਵਾਂਗ ਸਾਨੂੰ ਵੀ ਪਛਤਾਉਣਾ ਪਵੇਗਾ। ਕੋਰੋਨਾ ਕਾਰਨ ਇਟਲੀ 'ਚ ਹਾਲਾਤ ਇਸ ਸਮੇਂ ਬਹੁਤ ਖਰਾਬ ਹਨ। ਇੱਥੇ ਮੌਤਾਂ ਦਾ ਅੰਕੜਾ 12 ਹਜ਼ਾਰ ਤੋਂ ਪਾਰ ਹੋ ਗਿਆ ਹੈ। ਦੁਨੀਆ ਭਰ 'ਚ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 42 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ ਅਤੇ 8 ਲੱਖ 58 ਹਜ਼ਾਰ ਤੋਂ ਵਧੇਰੇ ਲੋਕ ਵਾਇਰਸ ਤੋਂ ਪੀੜਤ ਹਨ। ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ 200 ਦੇ ਕਰੀਬ ਦੇਸ਼ਾਂ 'ਚ ਫੈਲ ਚੁੱਕਾ ਹੈ।

 
< Prev   Next >

Advertisements

Advertisement
Advertisement

Advertisement
Advertisement