:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਲਘਰ ਹਿੰਸਾ : ਡਰਾਇਵਰ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਈ ਰਵੀਨਾ ਟੰਡਨ PRINT ਈ ਮੇਲ
raveena tandon in palghar mob lynchingਜਲੰਧਰ :20(ਮੀਡੀਆਦੇਸਪੰਜਾਬ)- ਬੀਤੇ ਦਿਨੀ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਦਿਲ ਦੇਹਲਾ ਦੇਣ ਵਾਲੀ ਘਟਨਾ ਹੋਈ। ਇਥੇ ਕੁਝ ਲੋਕਾਂ ਦੀ ਭੀੜ ਨੇ 3 ਲੋਕਾਂ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ। ਮਰਨ ਵਾਲਿਆਂ ਵਿਚ 2 ਸਾਧੂ ਅਤੇ ਇਕ ਉਨ੍ਹਾਂ ਡਰਾਇਵਰ ਸ਼ਾਮਿਲ ਸੀ। ਹਾਲਾਂਕਿ ਪੁਲਸ ਨੇ ਇਸ ਘਟਨਾ ਵਿਚ 110 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਹੈ ਪਰ ਇਸ ਘਟਨਾ ਦੀ ਕਾਫੀ ਨਿੰਦਾ ਹੋ ਰਹੀ ਹੈ। ਕਈ
ਫ਼ਿਲਮੀ ਸਿਤਾਰਿਆਂ ਨੇ ਵੀ ਪਾਲਘਰ ਘਟਨਾ ਦੀ ਆਲੋਚਨਾ ਕੀਤੀ ਸੀ। ਇਸ ਘਟਨਾ ਦੀ ਆਲੋਚਨਾ ਕਰਨ ਵਾਲਿਆਂ ਵਿਚ ਅਦਾਕਾਰਾ ਰਵੀਨਾ ਟੰਡਨ ਵੀ ਸ਼ਾਮਿਲ ਹੈ। ਹੁਣ ਰਵੀਨਾ ਨੇ ਪਾਲਘਰ ਘਟਨਾ ਵਿਚ ਮਾਰੇ ਗਏ ਡਰਾਇਵਰ ਨੀਲੇਸ਼ ਤੇਲਵਾੜੇ ਦੇ ਪਰਿਵਾਰ ਦੀ ਮਦਦ ਕਰਨ ਲਈ ਅੱਗੇ ਆਈ ਹੈ। ਉਹ ਪਰਿਵਾਰ ਦੀ ਮਦਦ ਲਈ ਫੰਡ ਦੇ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਵੀ ਬਣਦੀ ਮਦਦ ਕਰਨ ਦੀ ਅਪੀਲ ਕਰ ਰਹੀ ਹੈ। ਇਸ ਗੱਲ ਦੀ ਜਾਣਕਾਰੀ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ।
ਅਦਾਕਾਰਾ ਰਵੀਨਾ ਟੰਡਨ ਨੇ ਟਵੀਟ ਕੀਤਾ ਹੈ, ਜਿਸ ਵਿਚ ਉਸ ਨੇ ਨੀਲੇਸ਼ ਤੇਲਵਾੜੇ ਦੀ ਤਸਵੀਰ ਸਾਂਝੀ ਕੀਤੀ ਹੈ ਅਤੇ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ। ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ, ''ਮੈਂ 29 ਸਾਲ ਦੇ ਡਰਾਇਵਰ, ਜੋ ਹਾਲ ਹੀ ਵਿਚ ਹੋਏ ਪਾਲਘਰ ਭੀੜ ਹਿੰਸਾ ਵਿਚ ਸਾਧੂਆਂ ਨਾਲ ਮਾਰਿਆ ਗਿਆ ਲਈ ਫੰਡ ਇਕੱਠਾ ਕਰ ਰਹੀ ਹਾਂ । ਉਸ ਦੀਆਂ ਦੋ ਛੋਟੀਆਂ ਬੇਟੀਆਂ ਹਨ, ਕਿਰਪਾ ਕਰਕੇ ਆਪਣਾ ਯੋਗਦਾਨ ਪਾਓ ਅਤੇ ਮਦਦ ਕਰੋ।''
ਦੱਸਣਯੋਗ ਹੈ ਕਿ ਰਵੀਨਾ ਟੰਡਨ ਇਸ ਘਟਨਾ ਤੋਂ ਕਾਫੀ ਦੁੱਖੀ ਹੋਈ ਅਤੇ ਉਸਨੇ ਇਸ ਘਟਨਾ ਦੀ ਖੂਬ ਨਿੰਦਿਆ ਵੀ ਕੀਤੀ। ਰਵੀਨਾ ਨੇ ਆਪਣੇ ਟਵੀਟ ਵਿਚ ਲਿਖਿਆ ਸੀ, ''ਟੀ.ਵੀ. 'ਤੇ ਬਜ਼ੁਰਗ ਸਾਧੂ ਦੀ ਹੱਤਿਆ ਦੇ ਦ੍ਰਿਸ਼ ਬਹੁਤ ਪ੍ਰੇਸ਼ਾਨ ਕਰ ਦੇਣ ਵਾਲੇ ਹਨ। ਸ਼ੱਕ ਦੇ ਆਧਾਰ 'ਤੇ ਉਸਨੂੰ ਨੂੰ ਬੁਰੀ ਤਰ੍ਹਾਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ।ਇਹ ਬਹੁਤ ਬਹੁਤ ਪ੍ਰੇਸ਼ਾਨ ਕਰਨ ਵਾਲੀ ਗੱਲ ਹੈ। ਪੁਲਸ ਉੱਥੇ ਕਿ ਕਰ ਰਹੀ ਸੀ? ਉਹ ਬਸ ਚਲੇ ਗਏ ਸਨ?'' ਪਾਲਘਰ ਵਿਚ ਭੀੜ ਹਿੰਸਾ ਨਾਲ ਜੁੜੀ ਇਹ ਘਟਨਾ 19 ਅਪ੍ਰੈਲ ਨੂੰ ਹੋਈ ਸੀ।
 
< Prev   Next >

Advertisements