:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ PRINT ਈ ਮੇਲ
scott morrison  narendra modi  virtual conventionਸਿਡਨੀ/ਨਵੀਂ ਦਿੱਲੀ  :20(ਮੀਡੀਆਦੇਸਪੰਜਾਬ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸ੍ਰਟੇਲੀਆਈ ਪੀ.ਐੱਮ. ਸਕੌਟ ਮੌਰੀਸਨ ਵਿਚਾਲੇ ਅੱਜ ਭਾਵ ਵੀਰਵਾਰ ਨੂੰ ਵਰਚੁਅਲ ਸਿਖਰ ਸੰਮੇਲਨ ਹੋਵੇਗਾ।ਇਸ ਦੌਰਾਨ ਦੋਵੇਂ ਨੇਤਾ ਦੇਸ਼ਾਂ ਦੇ ਦੋ-ਪੱਖੀ ਰਣਨੀਤਕ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਵਿਚਾਰ ਵਟਾਂਦਰਾ ਕਰਨਗੇ। ਇਹ ਪਹਿਲੀ ਵਾਰ ਹੋਵੇਗਾ ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਇਕ ਵਿਦੇਸ਼ੀ ਨੇਤਾ ਦੇ ਨਾਲ ਦੋ-ਪੱਖੀ ਆਨਲਾਈਨ ਸਿਖਰ ਸੰਮੇਲਨ ਵਿਚ ਹਿੱਸਾ ਲੈਣਗੇ। 

ਇਸ ਵਰਚੁਅਲ ਮੁਲਾਕਾਤ ਦਾ ਫੋਕਸ ਦੋਵੇਂ ਦੇਸ਼ਾਂ ਵਿਚਾਲੇ ਨਿਵੇਸ਼ ਅਤੇ ਵਪਾਰ ਨੂੰ ਵਧਾਵਾ ਦੇਣ ਦੀਆਂ ਸੰਭਾਵਨਾਵਾਂ ਨੂੰ ਪਤਾ ਲਗਾਉਣ 'ਤੇ ਹੋਵੇਗਾ। ਆਸਟ੍ਰੇਲੀਆਈ ਪੀ.ਐੱਮ. ਮੌਰੀਸਨ ਨੇ ਜਨਵਰੀ ਅਤੇ ਫਿਰ ਮਈ ਵਿਚ ਭਾਰਤ ਆਉਣਾ ਸੀ ਪਰ ਜਨਵਰੀ ਵਿਚ ਉਹ ਆਸਟ੍ਰੇਲੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ ਆ ਨਹੀਂ ਸਕੇ ਅਤੇ ਮਈ ਮਹੀਨੇ ਕੋਰੋਨਾਵਾਇਰਸ ਮਹਾਮਾਰੀ ਕਾਰਨ ਉਹਨਾਂ ਦਾ ਦੌਰਾ ਨਹੀਂ ਹੋ ਸਕਿਆ। ਨਵੀਂ ਦਿੱਲੀ ਸਥਿਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋ ਲੋਕਤੰਤਰੀ ਦੇਸ਼ਾਂ ਦੇ ਰੂਪ ਵਿਚ ਭਾਰਤ ਅਤੇ ਆਸਟ੍ਰੇਲੀਆ ਖੇਤਰੀ ਅਤੇ ਗਲੋਬਲ ਮਾਮਲਿਆਂ ਵਿਚ ਇਕ-ਦੂਜੇ ਦੇ ਰਵੱਈਏ ਨੂੰ ਸਮਝਦੇ ਹਨ। ਹੁਣ ਦੋਵੇਂ ਨੇਤਾਵਾਂ ਨੇ ਵਰਚੁਅਲ ਬੈਠਕ ਕਰਨ ਦਾ ਫੈਸਲਾ ਲਿਆ ਹੈ। 

ਇਹ ਬੈਠਕ ਕਾਫੀ ਮਹੱਤਵਪੂਰਨ ਹੈ ਕਿਉਂਕਿ ਦੁਨੀਆ ਦੇ ਕਈ ਦੇਸ਼ਾਂ ਵਿਚ ਚੀਨ ਦੇ ਪ੍ਰਤੀ ਨਾਰਾਜ਼ਗੀ ਹੈ। ਕੋਰੋਨਾ ਸੰਕਟ ਦੇ ਕਾਰਨ ਅਮਰੀਕਾ ਅਤੇ ਚੀਨ ਵਿਚ ਤਣਾਅ ਹੈ।ਚੀਨ ਨਾਲ ਨਜਿੱਠਣ ਵਿਚ ਅਮਰੀਕਾ ਨੂੰ ਜੀ-7 ਦੀ ਭੂਮਿਕਾ ਖਾਸ ਲੱਗ ਰਹੀ ਹੈ। ਇਸ ਸਮੂਹ ਵਿਚ ਅਮਰੀਕਾ, ਕੈਨੇਡਾ, ਯੂਕੇ, ਫਰਾਂਸ, ਇਟਲੀ ਅਤੇ ਜਾਪਾਨ ਸ਼ਾਮਲ ਹਨ। ਅਮਰੀਕਾ ਦਾ ਮੰਨਣਾ ਹੈ ਕਿ ਚੀਨ ਨਾਲ ਨਜਿੱਠਣ ਲਈ ਇਹਨਾਂ ਸਾਰਿਆਂ ਦੇ ਨਾਲ-ਨਾਲ ਭਾਰਤ, ਆਸਟ੍ਰੇਲੀਆ, ਰੂਸ ਅਤੇ ਦੱਖਣੀ ਕੋਰੀਆ ਦਾ ਵੀ ਸਾਥ ਜ਼ਰੂਰੀ ਹੈ।

 
< Prev   Next >

Advertisements