:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖਾਲਿਸਤਾਨ ਦੀ ਮੰਗ ਤੇ ਭੜਕੀ ਆਪ, ਕਿਹਾ-ਅਕਾਲੀ-ਭਾਜਪਾ ਦਾ ਦੋਗਲਾ ਚਿਹਰਾ ਆਇਆ ਸਾਹਮਣੇ PRINT ਈ ਮੇਲ
aam aadmi party mla aman aroraਜਲੰਧਰ :20(ਮੀਡੀਆਦੇਸਪੰਜਾਬ)- 'ਆਪ' ਦੇ ਵਿਧਾਇਕ ਅਮਨ ਅਰੋੜਾ ਨੇ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ 'ਤੇ ਦਿੱਤੇ ਗਏ ਬਿਆਨ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਅਕਾਲੀ ਦਲ ਵੱਲੋਂ ਦਿੱਤਾ ਗਿਆ ਬਿਆਨ ਦੇਸ਼ ਨੂੰ ਤੋੜਨ ਵਾਲਾ ਬਿਆਨ ਹੈ।

ਨੀਲਾ ਸਾਕਾ ਤਾਰਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਹੋਏ ਨੂੰ 36 ਸਾਲ ਹੋ ਗਏ ਹਨ ਅਤੇ ਅੱਜ ਵੀ ਹਰ ਇਕ ਵਿਅਕਤੀ ਦੇ ਹਿਰਦੇ 'ਚ ਇਸ ਦੇ ਜ਼ਖ਼ਮ ਅੱਲ੍ਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਕਾਲੀ ਦਲ ਦੇ ਸੀਨੀਅਰ ਲੀਡਰਾਂ ਵੱਲੋਂ ਖਾਲਿਸਤਾਨ ਦੀ ਮੰਗ ਕਰਨਾ, ਮੈਂ ਸਮਝਦਾ ਹਾਂ ਕਿ ਇਸ ਨਾਲ ਅਕਾਲੀ ਦਲ ਦਾ ਦੋਗਲਾ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਭਾਜਪਾ ਦੇ ਲੀਡਰ ਖਾਲਿਸਤਾਨ ਦੀ ਮੰਗ ਨੂੰ ਨਕਾਰ ਰਹੇ ਹਨ, ਉਥੇ ਹੀ ਅਕਾਲੀ ਦਲ ਵਧ ਚੜ੍ਹ ਕੇ ਇਸ ਦੀ ਮੰਗ ਕਰ ਰਿਹਾ ਹੈ।

PunjabKesari

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾ ਕੇ ਕਿਸ ਤਰ੍ਹਾਂ ਅਕਾਲੀ ਦਲ ਅਤੇ ਭਾਜਪਾ ਲੰਮੇ ਸਮੇਂ ਤੋਂ ਲੋਕਾਂ ਦੀਆਂ ਵੋਟਾਂ ਬਟੋਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਅੱਜ ਜਿਹੜੀ ਬਿੱਲੀ ਹੈ, ਉਹ ਗਠਜੋੜ 'ਚੋਂ ਹੁਣ ਬਾਹਰ ਆ ਚੁੱਕੀ ਹੈ, ਇਨ੍ਹਾਂ ਦਾ ਅਸਲੀ ਚਿਹਰਾ ਨੰਗਾ ਹੋ ਚੁੱਕਾ ਹੈ। ਮੈਂ ਸਮਝਦਾ ਹਾਂ ਕਿ ਭਾਈ ਗੋਬਿੰਦ ਲੌਂਗੋਵਾਲ ਅਤੇ ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਕਰਨ ਦਾ ਬਿਆਨ ਗੈਰ ਜ਼ਿੰਮੇਵਾਰ ਵਾਲਾ ਬਿਆਨ ਹੈ। ਕੋਈ ਵੀ ਪੰਜਾਬੀ ਇਸ ਬਿਆਨ ਦਾ ਸਮਰਥਨ ਨਹੀਂ ਕਰਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਖਾਲਿਸਤਾਨ ਦੀ ਮੰਗ ਕਰਨ ਦੀ ਲੋੜ ਨਹੀਂ ਸਗੋਂ ਪੰਜਾਬ ਨੂੰ 'ਖਾਲਸ ਸਥਾਨ' ਯਾਨੀ ਪੰਜਾਬ ਨੂੰ ਸ਼ੁੱਧ ਸਥਾਨ ਬਣਾਉਣ ਦੀ ਲੋੜ ਹੈ। ਪੰਜਾਬ ਨੂੰ ਮੁੜ ਪੰਜ ਆਬਾਂ ਦੀ ਧਰਤੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਅਜਿਹਾ 'ਖਾਲਸ ਸਥਾਨ' ਯਾਨੀ ਸ਼ੁੱਧ ਸਥਾਨ ਬਣਾਉਣ ਦੀ ਲੋੜ ਹੈ, ਜਿੱਥੇ ਕੋਈ ਵੀ ਨੌਜਵਾਨ ਨੂੰ ਨਸ਼ੇ ਦੀ ਆਦਤ ਨਾ ਹੋਵੇ, ਕਰਜ਼ਾ ਮੁਕਤ ਪੰਜਾਬ ਹੋਵੇ, ਪਾਣੀ-ਮਿੱਟੀ ਅਤੇ ਹਵਾ ਪੂਰੀ ਤਰ੍ਹਾਂ ਸ਼ੁੱਧ ਹੋਵੇ। ਪੰਜਾਬ 'ਚ ਹਰ ਪਾਸੇ ਏਕਤਾ, ਖੁਸ਼ਹਾਲੀ ਹੋਵੇ।

 
< Prev   Next >

Advertisements