:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਰਬ ਪਾਰਟੀ ਮੀਟਿੰਗ ’ਤੇ ਸੁਖਬੀਰ ਬਾਦਲ ਦੇ ਵੱਡੇ ਖੁਲਾਸੇ PRINT ਈ ਮੇਲ
sukhbir singh badal shiromani akali dalਚੰਡੀਗੜ੍ਹ :20(ਮੀਡੀਆਦੇਸਪੰਜਾਬ)- ਪੰਜਾਬ ਸਰਕਾਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ 'ਚ ਬੁੱਧਵਾਰ ਨੂੰ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਸਰਬ ਪਾਰਟੀ ਦੀ ਮੀਟਿੰਗ ਦੇ ਏਜੰਡੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਲਟਵਾਰ ਕੀਤਾ ਹੈ। ਸਰਬ ਪਾਰਟੀ ਦੇ ਏਜੰਡੇ 'ਤੇ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੀਟਿੰਗ ਦੌਰਾਨ ਪਾਰਟੀਆਂ ਦੇ ਪੱਖ ਤੋੜ-ਮਰੋੜ ਕੇ ਪੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਆਰਡੀਨੈਂਸ ਕਿਸਾਨਾਂ ਦੇ ਹਿੱਤਾਂ 'ਚ ਹੈ, ਜਦਕਿ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 

PunjabKesari

ਮੀਡੀਆ ਸਾਹਮਣੇ ਸੁਖਬੀਰ ਨੇ ਸਰਬ ਪਾਰਟੀ ਮੀਟਿੰਗ ਦੀ ਰਿਕਾਰਿੰਡਗ ਵੀ ਕੀਤੀ ਜਾਰੀ
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨੂੰ ਸਰਵ ਪਾਰਟੀ ਮੀਟਿੰਗ ਦੀ ਵੀਡੀਓ ਰਿਕਾਰਡਿੰਗ ਵੀ ਸੁਣਾਈ। ਮੀਡੀਆ ਸਾਹਮਣੇ ਮੀਟਿੰਗ ਦੀ ਪੋਲ ਖੋਲ੍ਹਦੇ ਹੋਏ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਰਿਲੀਜ਼ ਕਰਕੇ ਅਕਾਲੀ ਦਲ ਨੂੰ ਧੋਖੇ 'ਚ ਰੱਖਿਆ ਹੈ ਕਿਉਂਕਿ ਜਿਹੜਾ ਪ੍ਰੈੱਸ ਨੋਟ ਜਾਰੀ ਕੀਤਾ ਗਿਆ ਹੈ, ਉਹ ਸੱਚਾਈ ਤੋਂ ਕੋਹਾਂ ਦੂਰ ਹੈ।  
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਨੂੰ ਸਰਕਾਰ 'ਤੇ ਸ਼ੱਕ ਸੀ, ਜਿਸ ਕਰਕੇ ਅਸੀਂ ਸਾਰੀ ਬੈਠਕ ਦੀ ਰਿਕਾਰਡਿੰਗ ਕੀਤੀ ਹੈ, ਜਿਸ ਨੂੰ ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਪੇਸ਼ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕੈਪਟਨ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਸਰਬ ਦਲ ਬੈਠਕ ਸਿਰਫ ਇਕ ਡਰਾਮੇ ਲਈ ਹੀ ਕੀਤੀ ਗਈ ਹੈ। ਸਾਨੂੰ ਕੁਝ ਵੀ ਨਹੀਂ ਦੱਸਿਆ ਗਿਆ, ਸਾਨੂੰ ਰੀਲੀਜ਼ ਕਰ ਦਿੱਤਾ ਗਿਆ ਕਿ ਅਕਾਲੀ ਦਲ ਕੇਂਦਰ ਕੋਲ ਜਾ ਕੇ ਆਰਡੀਨੈਂਸ ਨੂੰ ਵਾਪਸ ਲੈਣ ਲਈ ਕਹੇ।

PunjabKesari

ਅੱਗੇ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਕਾਂਗਰਸ ਕਹਿੰਦੀ ਹੈ ਕਿ ਕਾਨੂੰਨ ਗਲਤ ਹੈ ਤਾਂ ਫਿਰ ਸੀ. ਐੱਮ. ਨੇ ਕਾਨੂੰਨ ਬਣਾਇਆ ਕਿਉਂ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਕੋਸ਼ਿਸ਼ ਇਹੀ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਕੇਂਦਰ ਵੱਲੋਂ ਲਿਆਂਦੇ ਗਏ ਕਾਨੂੰਨ ਖ਼ਿਲਾਫ਼ ਸਰਬ ਪਾਰਟੀ ਦੀ ਬੈਠਕ ਸੱਦਣ ਦਾ ਮਤਲਬ ਇਹ ਸੀ ਕਿ ਕਿਸਾਨਾਂ ਨੂੰ ਇਸ ਨਾਲ ਹੋਣ ਵਾਲਾ ਫਾਇਦਾ ਜਾਂ ਨੁਕਸਾਨ ਬਾਰੇ ਦੱਸਣਾ ਸੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ ਹੈ ਤਾਂ ਐਕਟ 'ਚ ਸੋਧ ਵੀ ਕੀਤਾ ਜਾ ਸਕਦਾ ਹੈ।

PunjabKesari

'ਆਪ' 'ਤੇ ਵੀ ਸਾਧੇ ਤਿੱਖੇ ਨਿਸ਼ਾਨੇ, ਕਿਹਾ-ਮੀਟਿੰਗ 'ਚ ਕਾਂਗਰਸ ਦਾ ਬੁਲਾਰਾ ਬਣ ਕੇ ਦੇ ਰਹੀ ਸੀ ਜਵਾਬ
ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵੀ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਸਰਬ ਮੀਟਿੰਗ 'ਚ ਆਮ ਆਦਮੀ ਪਾਰਟੀ ਕਾਂਗਰਸ ਦਾ ਬੁਲਾਰਾ ਬਣ ਕੇ ਜਵਾਬ ਦੇ ਰਹੀ ਸੀ। ਉਨ੍ਹਾਂ ਕਿਹਾ ਕਿ  'ਚ ਇੰਝ ਲੱਗ ਰਿਹਾ ਸੀ ਕਿ 'ਆਪ' ਦੇ ਪ੍ਰਧਾਨ ਦੀ ਜਲਦੀ ਹੀ ਕਾਂਗਰਸ 'ਚ ਵੀ ਜਾਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲਈ ਨਾ ਤਾਂ ਕੋਈ ਸਰਕਾਰ ਮਾਇਨੇ ਰੱਖਦੀ ਹੈ ਅਤੇ ਨਾ ਹੀ ਕੋਈ ਮੀਟਿੰਗ। ਸਾਡੇ ਲਈ ਸਿਰਫ ਪੰਜਾਬ ਦੇ ਕਿਸਾਨ ਹੀ ਮਾਇਨੇ ਰੱਖਦੇ ਹਨ। ਐੱਮ. ਐੱਸ. ਪੀ. ਦੇ ਹੱਕ 'ਚ ਅਸੀਂ ਲੜਾਈ ਲੜਦੇ ਰਹਾਂਗੇ। ਸਾਡੇ ਲਈ ਕੋਈ ਸਰਕਾਰ ਨਹੀਂ। ਜਦੋਂ ਤੱਕ ਕੇਂਦਰ 'ਚ ਭਾਜਪਾ ਅਤੇ ਅਕਾਲੀਆਂ ਦੀ ਸਰਕਾਰ ਦੀ ਹੈ, ਉਦੋਂ ਤੱਕ ਐੱਮ. ਐੱਸ. ਪੀ. ਨੂੰ ਲੈ ਕੇ ਕਿਸਾਨਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਸਣੇ ਹੋਰ ਆਗੂ ਵੀ ਮੌਜੂਦ ਸਨ।

 
< Prev   Next >

Advertisements