:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ 60 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਢਿੱਡ ਭਰੇਗਾ ਸਰਬੱਤ ਦਾ ਭਲਾ ਟਰੱਸਟ PRINT ਈ ਮੇਲ
sarbatt da bhala trust  sp singh oberoiਅੰਮ੍ਰਿਤਸਰ :20(ਮੀਡੀਦੇਸਪੰਜਾਬ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਆਪਣੇ ਤੀਜੇ ਪੜਾਅ ਤਹਿਤ ਇਸ ਮਹੀਨੇ ਵੀ ਕਰੋਨਾ ਸੰਕਟ ਕਾਰਨ ਪ੍ਰਭਾਵਿਤ ਹੋਏ 60 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਇਕ-ਇਕ ਮਹੀਨੇ ਦੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਅਪ੍ਰੈਲ ਅਤੇ ਮਈ

ਮਹੀਨੇ ਤੋਂ ਬਾਅਦ ਹੁਣ ਰਾਸ਼ਨ ਦੀ ਵੰਡੀ ਜਾਣ ਵਾਲੀ ਤੀਜੀ ਖੇਪ ਦੌਰਾਨ ਸਮੁੱਚੇ ਪੰਜਾਬ ਤੋਂ ਇਲਾਵਾ ਜੰਮੂ ਕਸ਼ਮੀਰ, ਹਿਮਾਚਲ, ਰਾਜਸਥਾਨ ਦੇ ਕੁੱਝ ਹਿੱਸਿਆਂ ਅੰਦਰ 60 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਇਕ-ਇਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਜਾਵੇਗਾ, ਜਿਸ ਨਾਲ ਕਰੀਬ 3 ਲੱਖ ਲੋਕਾਂ ਨੂੰ ਇਕ ਮਹੀਨੇ ਲਈ ਤਿੰਨ ਵਕਤ ਦੀ ਰੋਟੀ ਮਿਲ ਸਕੇਗੀ।

ਉਨ੍ਹਾਂ ਦੱਸਿਆ ਕਿ ਇਸ ਵਾਰ ਟਰੱਸਟ ਵੱਲੋਂ ਦੋ ਤਰ੍ਹਾਂ ਦੀਆਂ ਕਿੱਟਾਂ ਤਿਆਰ ਕੀਤੀਆਂ ਗਈਆਂ ਹਨ। ਜਿਸ ਵਿਚ ਵੱਡੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਇਕ ਕਿਟ ਅੰਦਰ 20.5 ਕਿਲੋਗ੍ਰਾਮ ਜਦ ਕਿ ਛੋਟੇ ਪਰਿਵਾਰ ਵਾਲੀ ਕਿੱਟ ਵਿਚ 15.5 ਕਿਲੋਗ੍ਰਾਮ ਸੁੱਕਾ ਰਾਸ਼ਨ ਹੈ ਜਿਸ ਨਾਲ ਲੋੜਵੰਦ ਪਰਿਵਾਰ ਦਾ ਇਕ ਮਹੀਨਾ ਲਈ ਗੁਜ਼ਾਰਾ ਹੋ ਸਕੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਵੱਲੋਂ ਪੂਰੀ ਵਿਉਂਤਬੰਦੀ ਨਾਲ ਲੋੜਵੰਦ ਪਰਿਵਾਰਾਂ ਦੀ ਸ਼ਨਾਖ਼ਤ ਕਰ ਕੇ ਲਿਸਟਾਂ ਤਿਆਰ ਕੀਤੀਆਂ ਹੋਈਆਂ ਹਨ, ਜਿਸ ਦੀ ਬਦੌਲਤ ਹਰ ਵਾਰ ਟਰੱਸਟ ਦਾ ਰਾਸ਼ਨ ਵੰਡਣ ਦਾ ਕੰਮ ਬਹੁਤ ਵਧੀਆ ਤਰੀਕੇ ਨਾਲ ਨੇਪਰੇ ਚੜ੍ਹ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੂੰ ਰਾਸ਼ਨ ਦਿੱਤਾ ਜਾਣਾ ਹੈ, ਉਨ੍ਹਾਂ 'ਚ ਟਰੱਸਟ ਕੋਲੋਂ ਪਿਛਲੇ ਲੰਮੇ ਸਮੇਂ ਤੋਂ ਵਿਧਵਾ, ਬੁਢਾਪਾ ਤੇ ਅੰਗਹੀਣ ਪੈਨਸ਼ਨਾਂ ਦੇ ਨਾਲ-ਨਾਲ ਮੈਡੀਕਲ ਸਹੂਲਤ ਲੈ ਰਹੇ ਹਜ਼ਾਰਾਂ ਲੋਕਾਂ ਦੇ ਪਰਿਵਾਰਾਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ 'ਚ ਉਨ੍ਹਾਂ ਬੱਚਿਆਂ ਦੇ ਪਰਿਵਾਰ ਵੀ ਸ਼ਾਮਿਲ ਹਨ, ਜਿਨ੍ਹਾਂ ਨੂੰ ਟਰੱਸਟ ਵਲੋਂ ਉੱਚੇਰੀ ਸਿੱਖਿਆ ਦਵਾਉਣ ਲਈ ਗੋਦ ਲਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਟਰੱਸਟ ਲੋੜਵੰਦ ਗ੍ਰੰਥੀ ਸਿੰਘ, ਢਾਡੀ ਤੇ ਕਵੀਸ਼ਰੀ ਜਥਿਆਂ ਦੇ  ਪਰਿਵਾਰਾਂ, ਕਿੰਨਰ ਭਾਈਚਾਰੇ ਦੇ ਲੋੜਵੰਦ ਲੋਕਾਂ ਤੋਂ ਇਲਾਵਾ ਕੁਝ ਅਜਿਹੇ ਪਰਿਵਾਰਾਂ ਨੂੰ ਵੀ ਰਾਸ਼ਨ ਦਿੱਤਾ ਜਾਵੇਗਾ ਜੋ ਮੱਧਵਰਤੀ ਵਰਗ ਨਾਲ ਸਬੰਧਿਤ ਹੋਣ ਦੇ ਬਾਵਜ਼ੂਦ ਵੀ ਹਲਾਤਾਂ ਨੇ ਮਜ਼ਬੂਰ ਕਰ ਦਿੱਤੇ ਹੈ। ਉਨ੍ਹਾਂ  ਦੱਸਿਆ ਕਿ ਇਸ ਵਾਰ ਜ਼ਿਲ੍ਹਾ ਅੰਮ੍ਰਿਤਸਰ ਅਤੇ ਪੁਲਿਸ ਜਿਲ੍ਹਾ ਮਜੀਠਾ ਅਧੀਨ ਆਉਂਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ 1900 ਲੋੜਵੰਦ ਪਰਿਵਾਰਾਂ ਨੂੰ 31 ਟਨ ਸੁੱਕਾ ਰਾਸ਼ਨ ਵੰਡਿਆ ਜਾਵੇਗਾ ਅਤੇ ਇਹ ਸਾਰੀ ਸੇਵਾ ਕਰੋਨਾ ਕਾਰਨ ਪੈਦਾ ਹੋਏ ਹਾਲਾਤ ਠੀਕ ਹੋਣ ਨਿਰੰਤਰ ਜਾਰੀ ਰਹੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement