:: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ   :: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ PRINT ਈ ਮੇਲ
congress chidambaram rajiv gandhi foundation ladakh chinese occupationਨਵੀਂ ਦਿੱਲੀ- :20(ਮੀਡੀਦੇਸਪੰਜਾਬ)-ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਦੇ ਰਾਜੀਵ ਗਾਂਧੀ ਫਾਊਂਡੇਸ਼ਨ (ਆਰ.ਜੀ.ਐੱਫ.) ਨਾਲ ਜੁੜੇ ਦੋਸ਼ਾਂ ਨੂੰ ਲੈ ਕੇ ਸ਼ਨੀਵਾਰ ਨੂੰ ਪਲਟਵਾਰ ਕੀਤਾ। ਚਿਦਾਂਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਕੀ ਆਰ.ਜੀ.ਐੱਫ. ਵਲੋਂ ਚੀਨ ਨੂੰ ਪੈਸਾ ਵਾਪਸ ਕਰਨ ਨਾਲ ਲੱਦਾਖ 'ਚ ਚੀਨੀ ਫੌਜ ਦਾ ਕਬਜ਼ਾ ਖਤਮ ਹੋ ਜਾਵੇਗਾ ਅਤੇ ਪਹਿਲਾਂ ਵਰਗੀ ਸਥਿਤੀ ਬਹਾਲ ਹੋ ਜਾਵੇਗੀ। ਉਨ੍ਹਾਂ ਨੇ ਟਵੀਟ ਕੀਤਾ,''ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅੱਧਾ ਸੱਚ ਬੋਲਣ 'ਚ ਮਾਹਰ ਹਨ। ਮੇਰੇ ਸਹਿਯੋਗੀ ਰਣਦੀਪ ਸੁਰਜੇਵਾਲਾ ਨੇ ਕੱਲ ਉਨ੍ਹਾਂ ਦੀ ਅੱਧੀ ਸੱਚਾਈ ਸਾਹਮਣੇ ਲਿਆਂਦੀ।''

PunjabKesari

ਚਿਦਾਂਬਰਮ ਨੇ ਸਵਾਲ ਕੀਤਾ,''ਆਰ.ਜੀ.ਐੱਫ. ਨੂੰ 15 ਸਾਲ ਪਹਿਲਾਂ ਮਿਲੀ ਗਰਾਂਟ ਦਾ ਮੋਦੀ ਸਰਕਾਰ ਦੇ ਅਧੀਨ 2020 'ਚ ਚੀਨ ਦੇ ਭਾਰਤੀ ਖੇਤਰ 'ਚ ਘੁਸਪੈਠ ਕਰਨ ਨਾਲ ਕੀ ਲੈਣਾ-ਦੇਣਾ ਹੈ? ਮੰਨ ਲਵੋ ਕਿ ਆਰ.ਜੀ.ਐੱਫ. 20 ਲੱਖ ਰੁਪਏ ਵਾਪਸ ਦੇ ਦਿੰਦੀ ਹੈ, ਤਾਂ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਭਰੋਸਾ ਦਿਵਾਉਣਗੇ ਕਿ ਚੀਨ ਆਪਣਾ ਕਬਜ਼ਾ ਖਾਲੀ ਕਰੇਗਾ ਅਤੇ ਪਹਿਲਾਂ ਵਰਗੀ ਸਥਿਤੀ ਬਹਾਲ ਕਰੇਗਾ?'' ਉਨ੍ਹਾਂ ਨੇ ਕਿਹਾ,''ਨੱਢਾ ਜੀ, ਅਸਲ 'ਚ ਜ਼ਮੀਨ 'ਤੇ ਆਓ, ਅੱਧੀ ਸੱਚਾਈ ਵਾਲੇ ਅਤੀਤ 'ਚ ਨਾ ਰਹੋ। ਕ੍ਰਿਪਾ ਭਾਰਤੀ ਖੇਤਰ 'ਚ ਚੀਨੀ ਘੁਸਪੈਠ 'ਤੇ ਸਾਡੇ ਸਵਾਲਾਂ ਦੇ ਜਵਾਬ ਦਿਓ।''

ਦੱਸਣਯੋਗ ਹੈ ਕਿ ਭਾਜਪਾ ਪ੍ਰਧਾਨ ਨੱਢਾ ਨੇ ਦੋਸ਼ ਲਗਾਇਆ ਹੈ ਕਿ 2005 'ਚ ਆਰ.ਜੀ.ਐੱਫ. ਨੂੰ ਚੀਨੀ ਦੂਤਘਰ ਤੋਂ ਪੈਸੇ ਮਿਲੇ ਸਨ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਭਾਜਪਾ 'ਤੇ ਚੀਨੀ ਘੁਸਪੈਠ ਤੋਂ ਧਿਆਨ ਭਟਕਾਉਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਦਿਵਯਾਂਗਾਂ ਦੇ ਕਲਿਆਣ ਅਤੇ ਭਾਰਤ-ਚੀਨ ਸੰਬੰਧਾਂ 'ਤੇ ਸੋਧ ਲਈ ਆਰ.ਜੀ.ਐੱਫ. ਨੂੰ ਇਹ ਗਰਾਂਟ ਮਿਲੀ ਸੀ ਅਤੇ ਰਿਟਰਨ ਫਾਈਲ ਕਰਨ ਦੌਰਾਨ ਇਸ ਦਾ ਜ਼ਿਕਰ ਕੀਤਾ ਗਿਆ ਸੀ।

 
< Prev   Next >

Advertisements

Advertisement
Advertisement
Advertisement
Advertisement