:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ PRINT ਈ ਮੇਲ
anti sikh riots former mla mahendra yadav dies of coronavirusਨਵੀਂ ਦਿੱਲੀ :20(ਮੀਡੀਦੇਸਪੰਜਾਬ)- ਦਿੱਲੀ 'ਚ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਅਤੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਕੋਰੋਨਾ ਵਾਇਰਸ ਲਾਗ ਕਾਰਨ ਮੌਤ ਹੋ ਗਈ। ਮਹਿੰਦਰ ਦੀ ਉਮਰ 70 ਸਾਲ ਦੀ ਸੀ। ਉਹ ਦਿੱਲੀ ਦੀ ਮੰਡੋਲੀ ਜੇਲ ਵਿਚ ਪਿਛਲੇ 10 ਸਾਲਾਂ ਤੋਂ ਸਜ਼ਾ ਭੁਗਤ ਰਹੇ ਸਨ। ਕੋਰੋਨਾ ਕਾਰਨ ਉਹ ਹਸਪਤਾਲ 'ਚ ਭਰਤੀ ਸਨ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਦਿੱਲੀ ਦੇ ਜੇਲ ਜਨਰਲ ਡਾਇਰੈਕਟਰ ਸੰਦੀਪ ਗੋਇਲ ਨੇ ਐਤਵਾਰ ਭਾਵ ਅੱਜ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਹੋ ਜਾਣ 'ਤੇ ਮਹਿੰਦਰ ਯਾਦਵ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਇਗਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।
ਪਿਛਲੇ ਹਫਤੇ ਹੀ ਸੁਪਰੀਮ ਕੋਰਟ ਦੀ ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਬੀ. ਆਰ. ਗਵਈ ਦੀ ਬੈਂਚ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਮਹਿੰਦਰ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਇਸ 'ਤੇ ਵਿਚਾਰ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਸੀ, ਕਿਉਂਕਿ ਯਾਦਵ ਦੇ ਇਲਾਜ ਨੂੰ ਲੈ ਕੇ ਪਰਿਵਾਰ ਨੂੰ ਕੋਈ ਸ਼ਿਕਾਇਤ ਨਹੀਂ ਸੀ। ਬੈਂਚ ਨੇ ਕਿਹਾ ਸੀ ਕਿ ਉਂਝ ਵੀ ਆਈ. ਸੀ. ਯੂ. 'ਚ ਹੋਣ ਕਾਰਨ ਪਰਿਵਾਰ ਦਾ ਕੋਈ ਮੈਂਬਰ ਉਨ੍ਹਾਂ ਨੂੰ ਮਿਲ ਨਹੀਂ ਸਕਦਾ, ਜਿੱਥੇ ਕੋਰੋਨਾ ਦਾ ਇਲਾਜ ਹੋ ਰਿਹਾ ਹੈ। ਦਿੱਲੀ 'ਚ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਯਾਦਵ ਨਾਲ ਮੰਡੋਲੀ ਜੇਲ 'ਚ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਅਤੇ ਸਾਬਕਾ ਕੌਂਸਲਰ ਬਲਵਾਨ ਖੋਖੜ ਵੀ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement