:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ PRINT ਈ ਮੇਲ
delhi high court food medicine blind girl death self governmentਨਵੀਂ ਦਿੱਲੀ:20(ਮੀਡੀਦੇਸਪੰਜਾਬ)- ਦਿੱਲੀ ਹਾਈ ਕੋਰਟ ਨੇ ਭੋਜਨ, ਦਵਾਈਆਂ ਅਤੇ ਵਿੱਤੀ ਮਦਦ ਨਹੀਂ ਮਿਲਣ ਕਾਰਨ 12 ਸਾਲਾ ਇਕ ਨੇਤਰਹੀਣ ਕੁੜੀ ਦੀ ਮੌਤ ਦੇ ਮਾਮਲੇ 'ਚ ਇਕ ਜਨਹਿੱਤ ਪਟੀਸ਼ਨ 'ਤੇ ਮੰਗਲਵਾਰ ਨੁੰ 'ਆਪ' ਸਰਕਾਰ ਤੋਂ ਜਵਾਬ ਮੰਗਿਆ। ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਹੈ ਕਿ ਇਸ ਕੁੜੀ ਨੂੰ ਇਨ੍ਹਾਂ ਚੀਜ਼ਾਂ ਤੋਂ ਇਸ ਲਈ ਵਾਂਝੇ ਕੀਤਾ ਗਿਆ, ਕਿਉਂਕਿ ਉਸ ਕੋਲ ਆਧਾਰ ਕਾਰਡ ਨਹੀਂ ਸੀ, ਜਿਸ ਦੇ ਰੇਟੀਨਾ
ਸਕੈਨ ਜ਼ਰੂਰੀ ਹੁੰਦਾ ਹੈ। ਸ਼ਾਹਦਰਾ ਦੇ ਸਵਾਮੀ ਦਯਾਨੰਦ ਹਸਪਤਾਲ 'ਚ ਇਕ ਜੁਲਾਈ ਨੂੰ ਇਸ ਕੁੜੀ ਦੀ ਮੌਤ ਹੋ ਗਈ, ਜਿੱਥੇ ਉਸ ਨੂੰ ਲਿਜਾਇਆ ਗਿਆ ਸੀ। ਚੀਫ ਜਸਟਿਸ ਡੀ. ਐੱਨ. ਪਟੇਲ ਅਤੇ ਜੱਜ ਪ੍ਰਤੀਕ ਜਲਾਨ ਦੀ ਬੈਂਚ ਨੇ ਤੱਥਾਂ 'ਤੇ ਨੋਟਿਸ ਲੈਂਦੇ ਹੋਏ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ।

'ਆਪ' ਸਰਕਾਰ ਨੂੰ 14 ਜੁਲਾਈ ਤੱਕ ਨੋਟਿਸ ਦਾ ਜਵਾਬ ਦੇਣਾ ਹੈ। ਬੈਂਚ ਨੇ ਦਿੱਲੀ ਸਰਕਾਰ ਨੂੰ ਪਟੀਸ਼ਨਕਰਤਾ ਸੌਰਭ ਸਿੰਘ ਵਲੋਂ ਪਟੀਸ਼ਨ 'ਚ ਚੁੱਕੀਆਂ ਗਈਆਂ ਸਮੱਸਿਆਵਾਂ ਦੇ ਹੱਲ ਦੇ ਸੁਝਾਅ ਦੇਣ ਦਾ ਵੀ ਨਿਰਦੇਸ਼ ਦਿੱਤਾ ਹੈ। ਸਿੰਘ ਨੇ ਕਿਹਾ ਕਿ ਤਾਲਾਬੰਦੀ ਅਤੇ ਬਾਅਦ 'ਚ ਉਸ 'ਚ ਦਿੱਤੀਆਂ ਗਈਆਂ ਢਿੱਲਾਂ ਦੌਰਾਨ ਦਿਵਯਾਂਗ ਲੋਕ ਭੋਜਨ ਕੇਂਦਰਾਂ 'ਤੇ ਨਹੀਂ ਪਹੁੰਚ ਸਕੇ ਅਤੇ ਨਾ ਹੀ ਉਹ ਰਾਸ਼ਨ ਜਾਂ ਵਿੱਤੀ ਮਦਦ ਦੇ ਸੰਦਰਭ 'ਚ ਕੋਈ ਮਦਦ ਹਾਸਲ ਕਰ ਸਕੇ। ਸਿੰਘ ਦੇ ਵਕੀਲ ਕਬੀਰ ਘੋਸ਼ ਨੇ ਕਿਹਾ ਕਿ ਪਹਿਲਾਂ 30 ਜੂਨ ਨੂੰ ਇਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ ਗਈ ਪਰ ਇਹ ਅਪੀਲ ਨਾਮਨਜ਼ੂਰ ਕਰ ਦਿੱਤੀ ਗਈ ਅਤੇ ਅਗਲੇ ਹੀ ਦਿਨ ਇਕ ਜੁਲਾਈ ਨੂੰ ਦੁਪਹਿਰ ਨੂੰ ਕੁੜੀ ਦੀ ਮੌਤ ਹੋ ਗਈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਰਾਸ਼ਟਰੀ ਰਾਜਧਾਨੀ 'ਚ ਕਈ ਅਜਿਹੇ ਦਿਵਯਾਂਗ ਹਨ, ਜਿਨ੍ਹਾਂ ਨੂੰ ਕੋਈ ਮਦਦ ਨਹੀਂ ਮਿਲੀ, ਕਿਉਂਕਿ ਉਨ੍ਹਾਂ ਕੋਲ ਰਾਸ਼ਨ ਕਾਰਡ ਜਾਂ ਦਿਵਯਾਂਗ ਪ੍ਰਮਾਣ ਪੱਤਰ ਨਹੀਂ ਹਨ। ਜਿਨ੍ਹਾਂ ਕੋਲ ਦਿਵਯਾਂਗਤਾ ਪ੍ਰਮਾਣ ਪੱਤਰ ਹਨ, ਉਨ੍ਹਾਂ ਨੂੰ ਵੀ ਦਿਵਯਾਂਗ ਪੈਨਸ਼ਨ ਤੋਂ ਵਾਂਝੇ ਰੱਖਿਆ ਗਿਆ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement