:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁੱਸੇ ਵਿਚ ਆਏ ਚੀਨ ਨੇ ਭਾਰਤੀ ਰੇਲਵੇ ਖਿਲਾਫ ਦਾਇਰ ਕੀਤਾ ਮੁਕੱਦਮਾ PRINT ਈ ਮੇਲ
china files lawsuit against indian railwaysਨਵੀਂ ਦਿੱਲੀ :20(ਮੀਡੀਦੇਸਪੰਜਾਬ)- ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਫੌਜੀਆਂ ਨਾਲ ਹੋਈ ਹਿੰਸਾ ਦੌਰਾਨ 20 ਭਾਰਤੀ ਫੌਜੀਆਂ ਦੇ ਸ਼ਹੀਦ ਹੋਣ ਤੋਂ ਬਾਅਦ ਭਾਰਤ ਲਗਾਤਾਰ ਚੀਨ ਨੂੰ ਸਬਕ ਸਿਖਾ ਰਿਹਾ ਹੈ। ਚੀਨ ਦੀਆਂ ਐਪ ਬੈਨ ਕਰਨ ਦੇ ਨਾਲ-ਨਾਲ ਭਾਰਤ ਨੇ ਚੀਨ ਦੇ ਕਈ ਠੇਕੇ ਰੱਦ ਕਰਦੇ ਹੋਏ ਇਸ ਨੂੰ ਕਈ ਝਟਕੇ ਦਿੱਤੇ ਹਨ। ਜਿਸ ਕਾਰਨ ਚੀਨ ਨੂੰ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰਤੀਬ
ਵਿਚ ਭਾਰਤੀ ਰੇਲਵੇ ਨੇ ਈਸਟਰਨ ਡੈਡੀਕੇਟਿਡ ਫਰੇਟ ਕਾਰੀਡੋਰ ਦੇ ਸਿਗਨਲ ਅਤੇ ਦੂਰ ਸੰਚਾਰ ਪ੍ਰੋਗਰਾਮ ਲਈ ਇੱਕ ਚੀਨੀ ਕੰਪਨੀ ਨੂੰ ਦਿੱਤਾ ਗਿਆ ਠੇਕਾ ਰੱਦ ਕਰ ਦਿੱਤਾ ਹੈ। ਭਾਰਤੀ ਰੇਲਵੇ ਨੇ ਕਿਹਾ ਕਿ ਕੰਮ ਦੀ ਹੌਲੀ ਰਫਤਾਰ ਕਾਰਨ ਇਕਰਾਰਨਾਮਾ ਰੱਦ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਚੀਨ ਨੇ ਦਿੱਲੀ ਹਾਈ ਕੋਰਟ ਵਿਚ ਭਾਰਤੀ ਰੇਲਵੇ ਉੱਤੇ ਮੁਕੱਦਮਾ ਦਾਇਰ ਕੀਤਾ ਹੈ।

ਇਹ ਵੀ ਵੇਖੋ - ਆਧਾਰ ਨਾਲ ਸਬੰਧਤ ਕੋਈ ਪ੍ਰਸ਼ਨ ਹੈ ਤਾਂ ਇੱਥੇ ਟਵੀਟ ਕਰਨ 'ਤੇ ਮਿਲੇਗਾ ਤੁਰੰਤ ਜਵਾਬ

ਇਹ ਠੇਕਾ ਕੀਤਾ ਰੱਦ

ਚੀਨੀ ਕੰਪਨੀ ਬੀਜਿੰਗ ਨੈਸ਼ਨਲ ਰੇਲਵੇ ਰਿਸਰਚ ਐਂਡ ਡਿਜ਼ਾਈਨ ਇੰਸਟੀਚਿਊਟ ਆਫ ਸਿਗਨਲ ਐਂਡ ਕਮਿਊਨੀਕੇਸ਼ਨ ਗਰੁੱਪ (Beijing National Railway Research & Design Institute of Signal & Communication company) ਨੂੰ ਕਾਨਪੁਰ ਅਤੇ ਮੁਗਲਸਰਾਏ ਦੇ ਵਿਚਕਾਰ ਦੇ ਲਾਂਘੇ ਲਈ 417 ਕਿਲੋਮੀਟਰ ਲੰਮੇ ਹਿੱਸੇ ਦਾ ਠੇਕਾ ਦਿੱਤਾ ਗਿਆ ਸੀ। ਪ੍ਰਾਜੈਕਟ ਲਾਗੂ ਕਰਨ ਵਾਲੀ ਏਜੰਸੀ ਡੈਡੀਕੇਟਿਡ ਫਰੰਟ ਕਾਰੀਡੋਰ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (ਡੀਐਫਸੀਸੀਆਈਐਲ) ਦੇ ਮੈਨੇਜਿੰਗ ਡਾਇਰੈਕਟਰ ਅਨੁਰਾਗ ਸਚਾਨ ਨੇ ਕਿਹਾ ਕਿ ਇਸ ਦਾ ਰੱਦ ਕਰਨ ਦਾ ਪੱਤਰ ਸ਼ਨੀਵਾਰ ਨੂੰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਰੱਦ ਪੱਤਰ ਕੰਪਨੀ ਨੂੰ 14 ਦਿਨਾਂ ਦਾ ਨੋਟਿਸ ਦੇਣ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਸਮੂਹ ਨੂੰ 2016 ਵਿਚ 471 ਕਰੋੜ ਰੁਪਏ ਦਾ ਠੇਕਾ ਦਿੱਤਾ ਗਿਆ ਸੀ।

ਇਹ ਵੀ ਵੇਖੋ - Amazon 'ਤੇ ਸ਼ੁਰੂ ਹੋਈ Apple ਦੀ ਸੇਲ, ਮਿਲਣਗੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ 'ਤੇ iPhone

ਡੀਐਫਸੀਸੀਆਈਐਲ ਨੇ ਵਿਸ਼ਵ ਬੈਂਕ ਨੂੰ  ਦਿੱਤੀ ਸੀ ਇਸ ਫੈਸਲੇ ਬਾਰੇ ਜਾਣਕਾਰੀ

ਅਧਿਕਾਰੀਆਂ ਨੇ ਕਿਹਾ ਕਿ ਚੀਨੀ ਕੰਪਨੀ ਨੂੰ ਪ੍ਰਾਜੈਕਟ ਤੋਂ ਬਾਹਰ ਕੱਢਣ ਦਾ ਕੰਮ ਜਨਵਰੀ 2019 ਵਿਚ ਸ਼ੁਰੂ ਹੋ ਗਿਆ ਸੀ ਕਿਉਂਕਿ ਇਹ ਨਿਰਧਾਰਤ ਸਮੇਂ ਵਿਚ ਕੰਮ ਨਹੀਂ ਕਰ ਸਕੀ ਸੀ। ਗਲਵਾਨ ਘਾਟੀ ਵਿਚ ਹਿੰਸਕ ਝੜਪ ਦੇ ਸਮੇਂ ਤੱਕ ਕੰਪਨੀ ਸਿਰਫ 20 ਪ੍ਰਤੀਸ਼ਤ ਕੰਮ ਹੀ ਕਰ ਸਕੀ। ਅਪ੍ਰੈਲ 2020 ਵਿਚ ਏਜੰਸੀ ਨੇ ਵਿਸ਼ਵ ਬੈਂਕ ਨੂੰ ਟੈਂਡਰ ਰੱਦ ਕਰਨ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ। ਵਿਸ਼ਵ ਬੈਂਕ ਖੁਦ ਇਸ ਪ੍ਰਾਜੈਕਟ ਲਈ ਫੰਡਿੰਗ ਕਰ ਰਿਹਾ ਹੈ। ਸਚਾਨ ਨੇ ਕਿਹਾ ਕਿ ਕੰਪਨੀ ਦੀ ਹੌਲੀ ਰਫਤਾਰ ਕਾਰਨ ਸਾਡੇ ਹੋਰ ਕੰਮਾਂ ਵਿਚ ਕਾਫ਼ੀ ਦੇਰੀ ਹੋਈ। ਸਾਨੂੰ ਅਜੇ ਤੱਕ ਵਿਸ਼ਵ ਬੈਂਕ ਤੋਂ ਕੋਈ ਐਨਓਸੀ ਪ੍ਰਾਪਤ ਨਹੀਂ ਹੋਈ ਹੈ। ਪਰ ਅਸੀਂ ਇਕਰਾਰਨਾਮਾ ਰੱਦ ਕਰ ਰਹੇ ਹਾਂ ਅਸੀਂ ਇਸ ਕੰਮ ਲਈ ਆਪਣੇ ਵਲੋਂ ਪੈਸੇ ਅਦਾ ਕਰਾਂਗੇ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement