:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜ਼ਮੀਨ ਪ੍ਰਾਪਤੀ ਲਈ ਮੋਰਚੇ ਤੇ ਡਟੇ ਦਲਿਤਾਂ ਦੇ ਹੱਕ ਆਈ ਆਮ ਆਦਮੀ ਪਾਰਟੀ PRINT ਈ ਮੇਲ
harpal singh cheema  land acquisition  bhavanigarhਭਵਾਨੀਗੜ੍ਹ  :-20(ਮੀਡੀਦੇਸਪੰਜਾਬ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸ਼ਨੀਵਾਰ ਨੂੰ ਜ਼ਮੀਨ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਦਲਿਤ ਮਜ਼ਦੂਰਾਂ ਦੇ ਹੱਕ ਵਿੱਚ ਪਿੰਡ ਘਰਾਚੋਂ ਵਿਖੇ ਪਹੁੰਚੇ। ਇਸ ਮੌਕੇ ਚੀਮਾ ਨੇ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਰਾਖਵੇਂ ਹਿੱਸੇ ਦੀ ਜ਼ਮੀਨ ਪਾਉਣ ਤੇ ਡੰਮੀ ਬੋਲੀ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਢਾਈ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਦਲਿਤ ਭਾਈਚਾਰੇ ਦੇ ਲੋਕਾਂ ਦੀ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਸਾਰ ਨਹੀਂ ਲਈ ਜਾ ਰਹੀ।

ਉਨ੍ਹਾਂ ਹਲਕਾ ਵਿਧਾਇਕ ਤੇ ਪ੍ਰਸ਼ਾਸਨ 'ਤੇ ਦਲਿਤਾਂ ਨਾਲ ਜੁੜੇ ਇਸ ਮਾਮਲੇ ਨੂੰ ਉਲਝਾਉਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਸਰਕਾਰ ਦੀ ਸ਼ਹਿ 'ਤੇ ਪ੍ਰਸ਼ਾਸਨ ਨੇ ਜ਼ਮੀਨ ਦੀ ਬੋਲੀ ਪਿਛਲੇ ਸਾਲ ਨਾਲੋਂ ਦੁੱਗਣੇ ਰੇਟ 'ਤੇ ਕਰਵਾ ਦਿੱਤੀ ਤਾਂ ਜੋ ਗਰੀਬ ਲੋਕ ਇਹ ਮਹਿੰਗੀ ਬੋਲੀ ਦੇ ਹੀ ਨਾ ਸਕਣ। ਚੀਮਾ ਨੇ ਗਰੀਬ ਲੋਕਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਵਿਸ਼ਵਾਸ ਦਵਾਇਆ ਕਿ ਜ਼ਮੀਨ ਮਾਮਲੇ 'ਚ ਦਲਿਤਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਤੇ ਇਸ ਮਾਮਲੇ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਗਰੀਬ ਲੋਕ ਆਪਣਾ ਬਣਦਾ ਹੱਕ ਪਾ ਆਪਣੇ ਪਰਿਵਾਰਾਂ ਤੇ ਬੱਚਿਆਂ ਦਾ ਪੇਟ ਭਰ ਸਕਣ। ਇਸ ਮੌਕੇ ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ 'ਚ ਪੰਚਾਇਤੀ ਜ਼ਮੀਨਾਂ ਦੀ ਵੰਡ ਨੂੰ ਲੈ ਕੇ ਜੇਕਰ ਦਲਿਤ ਭਾਈਚਾਰੇ ਨਾਲ ਕਿਸੇ ਕਿਸਮ ਦਾ ਧੱਕਾ ਹੁੰਦਾ ਹੈ ਤਾਂ ਆਮ ਆਦਮੀ ਪਾਰਟੀ ਵਲੋਂ ਇਸਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਚੀਮਾ ਨੇ ਮੰਗ ਕੀਤੀ ਕਿ ਸਰਕਾਰ ਤੇ ਪ੍ਰਸ਼ਾਸਨ ਮਸਲੇ ਦਾ ਜਲਦ ਹੱਲ ਕੱਢੇ ਨਹੀਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਤੇ ਦਲਿਤ ਭਾਈਚਾਰੇ ਦੇ ਲੋਕਾਂ ਨੇ ਹਰਪਾਲ ਚੀਮਾ ਦਾ ਇੱਥੇ ਪਹੁੰਚਣ 'ਤੇ ਧੰਨਵਾਦ ਕੀਤਾ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement