:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀ ਕ੍ਰਿਕਟ ਕਲੱਬ ਨੇ ਰੋਮਾਂਚਕ ਮੁਕਾਬਲੇ ਚ ਪਾਕਿ ਕ੍ਰਿਕਟ ਕਲੱਬ ਤੇ ਕੀਤੀ ਸ਼ਾਨਦਾਰ ਜਿੱਤ ਦਰਜ PRINT ਈ ਮੇਲ
indian cricket club recorded a great victory over the pakistan cricket clubਬ੍ਰਿਸਬੇਨ  20(ਮੀਡੀਆਦੇਸਪੰਜਾਬ)- ਆਸਟਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੇ ਖੂਬਸੂਰਤ ਸ਼ਹਿਰ ਬ੍ਰਿਸਬੇਨ ਦੇ ਰੈੱਡਲੈਂਡ ਕ੍ਰਿਕਟ ਕਲੱਬ ਵਿਖੇ ਭਾਰਤੀ ਕ੍ਰਿਕਟ ਕਲੱਬ ਅਤੇ ਪਾਕਿਸਤਾਨੀ ਕ੍ਰਿਕਟ ਕਲੱਬ ਵਿਚਾਲੇ ਦੋਸਤਾਨਾ ਮੈਚ ਖੇਡਿਆ ਗਿਆ, ਜਿਸ ਵਿਚ ਭਾਰਤ ਨੇ ਰੋਮਾਂਚਕ ਅੰਦਾਜ਼ ਵਿਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ ਅਤੇ ਲਗਾਤਾਰ ਤੀਜੀ ਜਿੱਤ ਦਰਜ ਕੀਤੀ। ਸ਼ੁਰੂ ਵਿਚ ਦੋਵਾਂ ਦੇਸ਼ਾਂ ਦੇ ਰਾਸ਼ਟਰੀ ਗੀਤ ਗਾਏ ਗਏ।

ਇਸ ਮੌਕੇ ਆਸਟਰੇਲੀਆਈ ਕ੍ਰਿਕਟ ਟੀਮ ਦਾ ਮੌਜੂਦਾ ਖਿਡਾਰੀ ਮਾਰਨਸ ਲਾਬੂਚਾਨੇ ਵਿਸ਼ੇਸ਼ ਤੌਰ 'ਤੇ ਪਹੁੰਚਿਆ ਅਤੇ ਦੋਵਾਂ ਦੇਸ਼ਾਂ ਨੂੰ ਕ੍ਰਿਕਟ ਨੂੰ ਪਿਆਰ ਕਰਨ ਲਈ ਵਧਾਈ ਦਿੱਤੀ। ਉਸ ਨੇ ਆਸ ਪ੍ਰਗਟਾਈ ਕਿ ਜਲਦ ਹੀ ਕੌਮਾਂਤਰੀ ਕ੍ਰਿਕਟ ਫਿਰ ਤੋਂ ਸ਼ੁਰੂ ਹੋਵੇਗੀ। ਪਾਕਿ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਤੇ 25 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 147 ਦੌੜਾਂ ਬਣਾਈਆਂ। ਭਾਰਤ ਵਲੋਂ ਯੁੱਗਦੀਪ ਵੋਹਰਾ ਨੇ 4 ਓਵਰਾਂ ਵਿਚ 23 ਦੌੜਾਂ ਦੇ ਕੇ 6 ਵਿਕਟਾਂ ਹਾਸਲ ਕੀਤੀਆਂ।
ਜਵਾਬ ਵਿਚ ਭਾਰਤ ਨੇ ਕਾਫੀ ਹੌਲੀ ਸ਼ੁਰੂਆਤ ਕੀਤੀ। ਬਾਅਦ ਵਿਚ ਰੋਹਿਤ ਪਾਠਕ ਨੇ ਤਾਬੜ-ਤੋੜ ਬੱਲੇਬਾਜ਼ੀ ਕਰ ਕੇ ਮੈਚ ਦਾ ਰੁਖ਼ ਭਾਰਤ ਵੱਲ ਮੋੜ ਦਿੱਤਾ। ਡਾਕਟਰ ਹੈਰੀ ਨੇ ਉਸਦਾ ਵਧੀਆ ਸਾਥ ਦਿੱਤਾ ਗਿਆ ਜਿਹੜਾ ਅੰਤ ਤੱਕ ਡਟਿਆ ਰਿਹਾ। ਦੀਪਸ਼ੇਰ ਗਿੱਲ ਨੇ ਆਖਰੀ ਓਵਰ ਵਿਚ ਸ਼ਾਨਦਾਰ ਦੋ ਚੌਕੇ ਲਾ ਕੇ ਮੈਚ ਨੂੰ ਭਾਰਤ ਦੀ ਝੋਲੀ ਪਾ ਦਿੱਤਾ। ਪਾਕਿਸਤਾਨੀ ਕਪਤਾਨ ਸ਼ੋਇਬ ਜ਼ਾਇਦੀ ਵਲੋਂ ਭਾਰਤੀ ਖਿਡਾਰੀਆਂ ਨੂੰ ਮੈਚ ਜਿੱਤਣ ਦੀ ਵਧਾਈ ਦਿੱਤੀ ਗਈ। ਭਾਰਤੀ ਕਪਤਾਨ ਰੋਹਿਤ ਪਾਠਕ ਨੇ ਕਿਹਾ ਕਿ ਇਹ ਇਕ ਟੀਮ ਦੀ ਜਿੱਤ ਹੈ। ਯੁੱਗਦੀਪ ਵੋਹਰਾ ਨੂੰ ਸ਼ਾਨਦਾਰ ਗੇਂਦਬਾਜ਼ੀ ਲਈ ਸਰਬੋਤਮ ਖਿਡਾਰੀ ਚੁਣਿਆ ਗਿਆ। ਇਨਾਮਾਂ ਦੀ ਵੰਡ ਮੁੱਖ ਮਹਿਮਾਨ ਡਾਕਟਰ ਮਾਰਕ ਰੌਬਿਨਸਨ ਵਲੋਂ ਕੀਤੀ ਗਈ। ਉਨ੍ਹਾਂ ਦੇ ਨਾਲ ਡਾਕਟਰ ਬਰਨਾਰਡ ਮਲਿਕ ਡਾਇਰੈਕਟਰ ਅਮੈਰੀਕਨ ਕਾਲਜ ਅਤੇ ਮਨੂੰ ਕਾਲਾ ਵੀ ਹਾਜ਼ਰ ਸਨ।
 
< Prev   Next >

Advertisements