:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ PRINT ਈ ਮੇਲ
farm bills passed pm modiਨਵੀਂ ਦਿੱਲੀ ਸਤੰਬਰ20(ਮੀਡੀਦੇਸਪੰਜਾਬ)- ਖੇਤੀ ਨਾਲ ਸੰਬੰਧਤ ਦੋ ਬਿੱਲ ਅੱਜ ਰਾਜ ਸਭਾ ਵਿਚ ਪਾਸ ਹੋ ਗਏ ਹਨ। ਕਿਸਾਨੀ ਉਪਜ ਵਪਾਰ ਅਤੇ ਵਣਜ ਬਿੱਲ 2020 ਅਤੇ ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ ਬਿੱਲ 2020 ਇਹ ਦੋ ਬਿੱਲ ਆਵਾਜ਼ ਮਤ ਨਾਲ ਪਾਸ ਕੀਤੇ ਗਏ ਹਨ। ਇਹ ਦੋਵੇਂ ਬਿੱਲ ਲੋਕ ਸਭਾ ’ਚ ਪਹਿਲਾਂ ਹੀ ਪਾਸ ਹੋ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਭਾਰਤ ਦੇ ਖੇਤੀਬਾੜੀ ਇਤਿਹਾਸ ’ਚ ਇਕ ਵੱਡਾ ਦਿਨ ਕਰਾਰ ਦਿੱਤਾ ਹੈ।

PunjabKesari

ਪ੍ਰਧਾਨ ਮੰਤਰੀ ਨੇ ਟਵਿੱਟਰ ’ਤੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦੇ ਖੇਤੀਬਾੜੀ ਇਤਿਹਾਸ ਵਿਚ ਅੱਜ ਇਕ ਵੱਡਾ ਦਿਨ ਹੈ। ਸੰਸਦ ਵਿਚ ਅਹਿਮ ਬਿੱਲਾਂ ਦੇ ਪਾਸ ਹੋਣ ’ਤੇ ਮੈਂ ਆਪਣੇ ਮਿਹਨਤੀ ਕਿਸਾਨਾਂ ਨੂੰ ਵਧਾਈ ਦਿੰਦਾ ਹਾਂ। ਇਹ ਨਾ ਸਿਰਫ ਖੇਤੀ ਖੇਤਰ ਵਿਚ ਮੁਕੰਮਲ ਬਦਲਾਅ ਲਿਆਉਣਗੇ, ਸਗੋਂ ਇਸ ਨਾਲ ਕਰੋੜਾਂ ਕਿਸਾਨ ਮਜ਼ਬੂਤ ਹੋਣਗੇ।

ਇਹ ਵੀ ਪੜ੍ਹੋ: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’

PunjabKesari

ਮੋਦੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੇ ਮੁੱਦੇ ’ਤੇ ਆਪਣੀ ਗੱਲ ਦੋਹਰਾਉਂਦੇ ਹੋਏ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਅਤੇ ਇਕ ਵਾਰ ਫਿਰ ਕਹਿੰਦਾ ਹਾਂ:  ਐੱਮ. ਐੱਸ. ਪੀ. ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖਰੀਦ ਜਾਰੀ ਰਹੇਗੀ। ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਲਈ ਹਰ ਸੰਭਵ ਯਤਨ ਕਰਾਂਗੇ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜ਼ਿੰਦਗੀ ਯਕੀਨੀ ਕਰਾਂਗੇ।

PunjabKesari

ਸਾਡੇ ਖੇਤੀਬਾੜੀ ਖੇਤਰ ਨੂੰ ਨਵੀਨਤਮ ਤਕਨੀਕ ਦੀ ਤਤਕਾਲ ਲੋੜ ਹੈ, ਕਿਉਂਕਿ ਇਸ ਨਾਲ ਮਿਹਨਤੀ ਕਿਸਾਨਾਂ ਨੂੰ ਮਦਦ ਮਿਲੇਗੀ। ਹੁਣ ਇਨ੍ਹਾਂ ਬਿਲਾਂ ਦੇ ਪਾਸ ਹੋਣ ਦੇ ਨਾਲ ਸਾਡੇ ਕਿਸਾਨਾਂ ਦੀ ਪਹੁੰਚ ਭਵਿੱਖ ਦੀ ਤਕਨਾਲੋਜੀ ਤੱਕ ਅਸਾਨ ਹੋਵੇਗੀ। ਇਸ ਨਾਲ ਨਾ ਸਿਰਫ ਉਪਜ ਵਧੇਗੀ, ਬਲਕਿ ਬਿਹਤਰ ਨਤੀਜੇ ਸਾਹਮਣੇ ਆਉਣਗੇ। ਇਹ ਇਕ ਸੁਆਗਤਯੋਗ ਕਦਮ ਹੈ। ਦਹਾਕਿਆਂ ਤੱਕ ਸਾਡੇ ਕਿਸਾਨ ਕਈ ਤਰ੍ਹਾਂ ਦੇ ਬੰਧਨਾਂ ਵਿਚ ਜਕੜੇ ਹੋਏ ਸਨ ਤੇ ਉਨ੍ਹਾਂ ਨੂੰ ਵਿਚੋਲਿਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੰਸਦ ਵਿਚ ਪਾਸ ਹੋਏ ਬਿਲਾਂ ਨਾਲ ਕਿਸਾਨਾਂ ਨੂੰ ਇਨ੍ਹਾਂ ਸਭ ਤੋਂ ਆਜ਼ਾਦੀ ਮਿਲੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਯਤਨਾਂ ਨੂੰ ਬਲ ਮਿਲੇਗਾ ਤੇ ਉਨ੍ਹਾਂ ਦੀ ਖੁਸ਼ਹਾਲੀ ਯਕੀਨੀ ਹੋਵੇਗੀ।

 
< Prev   Next >

Advertisements

Advertisement
Advertisement

Advertisement