:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਕੂਚ ਕਰ ਰਹੀ ਹਰਿਆਣਾ ਯੁਵਾ ਕਾਂਗਰਸ ਦੀ ‘ਟਰੈਕਟਰ ਰੈਲੀ’, ਪੁਲਸ ਵਲੋਂ ਪਾਣੀ ਦੀਆਂ ਬੌਛਾਰਾਂ PRINT ਈ ਮੇਲ
police water shower in panipat on tractor rallyਪਾਨੀਪਤ ਸਤੰਬਰ20(ਮੀਡੀਦੇਸਪੰਜਾਬ)- ਕੇਂਦਰ ਦੇ ਖੇਤੀ ਸੁਧਾਰਾਂ ਬਿੱਲਾਂ ਦੇ ਵਿਰੋਧ ਵਿਚ ਦਿੱਲੀ ਵੱਲ ਕੂਚ ਕਰ ਰਹੀ ਹਰਿਆਣਾ ਯੁਵਾ ਕਾਂਗਰਸ ਦੀ ਅਗਵਾਈ ਵਾਲੀ ਰੈਲੀ ਨੂੰ ਰੋਕਣ ਲਈ ਪੁਲਸ ਨੇ ਬੁੱਧਵਾਰ ਨੂੰ ਪਾਨੀਪਤ ’ਚ ਪਾਣੀ ਦੀਆਂ ਬੌਛਾਰਾਂ ਕੀਤੀਆਂ। ਪਾਨੀਪਤ ਜ਼ਿਲ੍ਹੇ ਵਿਚ ਪੁਲਸ ਵਲੋਂ ਬੈਰੀਕੇਡ ਲਾ ਕੇ ਰੋਕੀ ਗਈ ‘ਟਰੈਕਟਰ ਰੈਲੀ’ ’ਚ ਭਾਰਤੀ ਯੁਵਾ ਕਾਂਗਰਸ ਦੇ ਪ੍ਰਧਾਨ ਸ਼੍ਰੀਨਿਵਾਸ ਬੀ. ਵੀ. ਵੀ ਸ਼ਾਮਲ ਹੋਏ। ਕੁਝ ਪ੍ਰਦਰਸ਼ਨਕਾਰੀਆਂ ਨੇ ਜਦੋਂ ਬੈਰੀਕੇਡ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਉੱਥੋਂ ਹਟਾਉਣ ਲਈ ਪਾਣੀ ਦੀਆਂ ਬੌਛਾਰਾਂ ਕੀਤੀਆਂ।

PunjabKesari

ਪੁਲਸ ਨੇ ਕਿਹਾ ਕਿ ਬਾਅਦ ਵਿਚ ਕਈ ਯੁਵਾ ਕਾਂਗਰਸ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਯੁਵਾ ਕਾਂਗਰਸ ਦੇ ਨੇਤਾਵਾਂ ਦਾ ਦਾਅਵਾ ਸੀ ਇਸ ਰੈਲੀ ਵਿਚ ਬਹੁਤ ਸਾਰੇ ਕਿਸਾਨਾਂ ਨੇ ਹਿੱਸਾ ਵੀ ਲਿਆ ਹੈ। ਇਹ ਰੈਲੀ ਪਾਨੀਪਤ ਤੋਂ ਦਿੱਲੀ ਆਉਣੀ ਸੀ, ਜਿੱਥੇ ਵਰਕਰਾਂ ਵਲੋਂ ਸੰਸਦ ਦੇ ਘਿਰਾਓ ਦਾ ਪ੍ਰੋਗਰਾਮ ਸੀ। ਇਹ ਲੋਕ ਖੇਤੀ ਬਿੱਲਾਂ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਾਉਣਾ ਚਾਹੁੰਦੇ ਸਨ, ਜੋ ਉਨ੍ਹਾਂ ਮੁਤਾਬਕ ਕਿਸਾਨ ਵਿਰੋਧੀ ਹਨ। ਇਸ ਰੈਲੀ ਕਾਰਨ ਰਾਸ਼ਟਰੀ ਹਾਈਵੇਅ ’ਤੇ ਕੁਝ ਸਮੇਂ ਲਈ ਆਵਾਜਾਈ ਠੱਪ ਰਹੀ। ਇਸ ਤੋਂ ਪਹਿਲਾਂ ਐਤਵਾਰ ਨੂੰ ਹਰਿਆਣਾ ਪੁਲਸ ਨੇ ਪੰਜਾਬ ਯੁਵਾ ਕਾਂਗਰਸ ਵਰਕਰਾਂ ਨੂੰ ਅੰਬਾਲਾ ਜ਼ਿਲ੍ਹੇ ਵਿਚ ਐਂਟਰੀ ਕਰ ਅੱਗੇ ਦਿੱਲੀ ਜਾਣ ਤੋਂ ਰੋਕਣ ਲਈ ਪਾਣੀ ਦੀ ਬੌਛਾਰ ਦਾ ਇਸਤੇਮਾਲ ਕੀਤਾ ਸੀ। ਇਹ ਵਰਕਰ ਵੀ ਖੇਤੀ ਬਿੱਲਾਂ ਖ਼ਿਲਾਫ ਟਰੈਕਟਰ ਰੈਲੀ ਕੱਢ ਰਹੇ ਸਨ। ਉਸ ਟਰੈਕਟਰ ਰੈਲੀ ਵਿਚ ਸ਼੍ਰੀਨਿਵਾਸ ਬੀ. ਵੀ. ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਹੋਏ ਸਨ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਲੋਕ ਸਭਾ ਅਤੇ ਰਾਜ ਸਭਾ ਦੋਹਾਂ ਸਦਨਾਂ ’ਚ 3 ਖੇਤੀ ਬਿੱਲਾਂ ਨੂੰ ਪਾਸ ਕਰ ਦਿੱਤਾ ਗਿਆ। ਹਾਲਾਂਕਿ ਬਿੱਲ ’ਤੇ ਅਜੇ ਰਾਸ਼ਟਰਪਤੀ ਦੀ ਮੋਹਰ ਲੱਗਣੀ ਬਾਕੀ ਹੈ। ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾਵਾਂ ਵਲੋਂ ਬਿੱਲ ਦੇ ਵਿਰੋਧ ’ਚ ਸੰਸਦ ਕੰਪਲੈਕਸ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਰਾਸ਼ਟਪਤੀ ਨੂੰ ਬਿੱਲ ’ਤੇ ਦਸਤਖਤ ਨਾ ਕਰਨ ਦੀ ਮੰਗ ਕਰ ਰਹੇ ਹਨ।

 
< Prev   Next >

Advertisements


Advertisement
Advertisement
Advertisement