:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਕੇ ’ਚ ਸਿੱਖ ’ਤੇ ਨਸਲੀ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ PRINT ਈ ਮੇਲ
ਯੂਕੇ ’ਚ ਸਿੱਖ ’ਤੇ ਨਸਲੀ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਸਖ਼ਤ ਨਿੰਦਾਅੰਮ੍ਰਿਤਸਰ: ਸਤੰਬਰ20(ਮੀਡੀਦੇਸਪੰਜਾਬ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਯੂ.ਕੇ. 'ਚ ਸਿੱਖ ਟੈਕਸੀ ਡਰਾਇਵਰ ਸ. ਵਨੀਤ ਸਿੰਘ ’ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ 'ਚ ਸਿੱਖਾਂ ’ਤੇ ਹੁੰਦੇ ਨਫ਼ਰਤੀ ਹਮਲਿਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਰਾਹੀਂ ਲੋੜੀਂਦੀ ਕਾਰਵਾਈ ਕਰੇ।
ਭਾਈ ਲੌਂਗੋਵਾਲ ਨੇ ਕਿਹਾ ਕਿ ਯੂ.ਕੇ. 'ਚ ਸਿੱਖ ਟੈਕਸੀ ਡਰਾਈਵਰ ਨੂੰ ਜਾਣਬੁਝ ਕੇ ਪ੍ਰੇਸ਼ਾਨ ਕਰਨਾ ਅਤੇ ਉਸ ਦੀ ਦਸਤਾਰ ਤੇ ਕੇਸਾਂ ਬਾਰੇ ਅਪਸ਼ਬਦ ਬੋਲਣਾ ਬੇਹੱਦ ਮੰਦਭਾਗਾ ਹੈ। ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ 'ਚ ਵੱਸਦੇ ਸਿੱਖਾਂ ਅੰਦਰ ਡਰ ਦੀ ਭਾਵਨਾ ਬਣੀ ਹੋਈ ਹੈ। ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਕਈ ਦੇਸ਼ਾਂ ਅੰਦਰ ਸਿੱਖਾਂ ਨੂੰ ਨਸਲੀ ਵਿਤਕਰੇ ਦਾ ਨਿਸ਼ਾਨਾ ਬਣਾਇਆ ਗਿਆ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਭਾਰਤੀ ਭਾਈਚਾਰੇ 'ਚ ਵਿਸ਼ਵਾਸ ਰੱਖਦੇ ਹਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸਰਬੱਤ ਦੇ ਭਲੇ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਹਰ ਲੋੜਵੰਦ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ। ਵਿਦੇਸ਼ਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿੱਖਾਂ ਨੇ ਆਪਣੀ ਕਰੜੀ ਮਿਹਨਤ ਨਾਲ ਯੋਗਦਾਨ ਪਾਇਆ ਹੈ।
ਮਿਹਨਤੀ ਅਤੇ ਲੋੜਵੰਦਾਂ ਦੀ ਮੱਦਦ ਕਰਨ ਵਾਲੇ ਸਿੱਖਾਂ ਨੂੰ ਨਫ਼ਰਤ ਨਾਲ ਦੇਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਇਸ ਵਰਤਾਰੇ ਨੂੰ ਠੱਲ੍ਹਣ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਦੀ ਭੂਮਿਕਾ ਨੂੰ ਸਹੀ ਦਿਸ਼ਾ ਦੇਣ ਲਈ ਭਾਰਤ ਸਰਕਾਰ ਪਹਿਲਕਦਮੀ ਕਰੇ। ਵਿਦੇਸ਼ ਮੰਤਰਾਲਾ ਇਸ ਸੰਜੀਦਾ ਮਸਲੇ ’ਤੇ ਬਣਦੀ ਜ਼ਿੰਮੇਵਾਰੀ ਨਿਭਾਵੇ।
 
< Prev   Next >

Advertisements

Advertisement
Advertisement

Advertisement