:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ-ਪਾਕਿਸਤਾਨ ਦੇ BIR ਪ੍ਰਾਜੈਕਟ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰੇ UN : ਰਾਜਨੀਤਕ ਕਾਰਕੁੰਨ PRINT ਈ ਮੇਲ
china  pakistan  bri project  illegal  un  pok activistsਜਿਨੇਵਾ ਸਤੰਬਰ20(ਮੀਡੀਦੇਸਪੰਜਾਬ)- ਪਾਕਿਸਤਾਨ ਅੰਤਰਰਾਸ਼ਟਰੀ ਰੰਗਮੰਚ 'ਤੇ ਭਾਰਤ ਨੂੰ ਘੇਰਨ ਦੀ ਕੋਸ਼ਿਸ਼ ਕਰਦਾ ਹੈ ਪਰ ਹਰ ਵਾਰ ਦੀ ਤਰ੍ਹਾਂ ਉਸ ਦੀ ਆਪਣੀ ਹੀ ਪੋਲ ਖੁੱਲ ਜਾਂਦੀ ਹੈ। ਇਸ ਵਾਰ ਪਾਕਿਸਤਾਨ ਮਕਬੂਜਾ ਕਸ਼ਮੀਰ (ਪੀ.ਓ.ਕੇ.) ਦੇ ਕਾਰਕੁੰਨ ਨੇ ਸੰਯੁਕਤ ਰਾਸ਼ਟਰ ਤੋਂ ਚੀਨ ਅਤੇ ਪਾਕਿਸਤਾਨ ਵਿਚਾਲੇ ਹੋਏ ਬੈਲਟ ਐਂਡ ਰੋਡ ਇਨੀਸ਼ੀਏਟਿਵ (BRI) ਨੂੰ ਹੀ ਗ਼ੈਰ-ਕਾਨੂੰਨੀ ਘੋਸ਼ਿਤ ਕਰਣ ਦੀ ਮੰਗ ਕੀਤੀ ਹੈ। ਚੀਨ 'ਤੇ ਦੋਸ਼ ਲੱਗਦਾ ਰਿਹਾ ਹੈ ਕਿ ਉਹ ਬੀ.ਆਰ.ਆਈ. ਜ਼ਰੀਏ ਛੋਟੇ ਦੇਸ਼ਾਂ ਨੂੰ ਕਰਜ਼ ਦੇ ਜਾਲ ਵਿਚ ਫਸਾ ਰਿਹਾ ਹੈ। ਉਥੇ ਹੀ ਪਾਕਿਸਤਾਨ ਨੇ ਹਾਲ ਹੀ ਵਿਚ ਐਲਾਨ ਕੀਤਾ ਹੈ ਕਿ ਗਿਲਗਿਤ-ਬਾਲਤਿਸਤਾਨ ਨੂੰ ਸੂਬਾ ਬਣਾਇਆ ਜਾਵੇਗਾ।

ਬੀ.ਆਰ.ਆਈ. ਨੂੰ ਗ਼ੈਰ-ਕਾਨੂੰਨੀ ਘੋਸ਼ਿਤ ਕਰੇ ਯੂ.ਐਨ.
ਪਾਕਿਸਤਾਨ ਮਕਬੂਜਾ ਕਸ਼ਮੀਰ ਦੇ ਰਾਜਨੀਤਕ ਕਾਰਕੁੰਨ ਡਾ. ਅਮਜਦ ਮਿਰਜਾ ਨੇ ਜਿਨੇਵਾ ਵਿਚ ਆਯੋਜਿਤ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਕਿਹਾ ਹੈ ਕਿ ਪਾਕਿਸਤਾਨ ਅਤੇ ਚੀਨ ਦੇ ਵਿਚ ਬੈਲਟ ਐਂਡ ਰੋਡ ਇਨੀਸ਼ਿਏਟਿਵ ਪ੍ਰਾਜੈਕਟ ਨੂੰ ਸੰਯੁਕਤ ਰਾਸ਼ਟਰ ਨੂੰ ਗ਼ੈਰ-ਕਾਨੂੰਨੀ ਘੋਸ਼ਿਤ ਕਰ ਦੇਣਾ ਚਾਹੀਦਾ ਹੈ। ਮਿਰਜਾ ਨੇ ਕਿਹਾ, 'ਅੱਜ ਅਸੀਂ ਗਿਲਗਿਤ-ਬਾਲਤਿਸਤਾਨ ਵਿਚ ਦੋਹਰੇ ਉਪ-ਨਿਵੇਸ਼ਵਾਦ ਦਾ ਸਾਹਮਣਾ ਕਰ ਰਹੇ ਹਾਂ, ਕਿਉਂਕਿ ਚੀਨ ਪਾਕਿਸਤਾਨ ਨਾਲ ਆ ਗਿਆ ਹੈ।

All Belt & Road Initiative projects between Pak & China should be declared illegal by UN. Today, we are faced with double colonisation of Gilgit Baltistan as China joins Pak under this initiative: Dr. Amjad A Mirza, political activist from PoK at UN Human Rights Council in Geneva pic.twitter.com/AeFwOsxi0v

— ANI (@ANI) September 24, 2020

ਚੀਨ ਦੇ ਬੀ.ਆਰ.ਆਈ. ਪ੍ਰਾਜੈਕਟ ਤਹਿਤ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (CPEC) ਆਉਂਦਾ ਹੈ। ਇਸ ਦੇ ਤਹਿਤ ਚੀਨ ਨੇ ਪਾਕਿਸਤਾਨ ਵਿਚ ਇੰਫਰਾਸਟਰਕਚਰ ਨਿਰਮਾਣ ਲਈ ਅਰਬਾਂ ਦੀ ਡੀਲ ਕੀਤੀ ਹੈ। ਉਥੇ ਹੀ ਮਾਹਰਾਂ ਦਾ ਕਹਿਣਾ ਹੈ ਕਿ ਚੀਨ ਇਸ ਦੀ ਮਦਦ ਨਾਲ ਹੌਲੀ-ਹੌਲੀ ਪਾਕਿਸਤਾਨ ਦੀ ਰਾਜਨੀਤੀ 'ਤੇ ਕਾਬੂ ਹਾਸਲ ਕਰਣਾ ਚਾਹੁੰਦਾ ਹੈ। ਸ਼ੀ ਜਿਨਪਿੰਗ ਦੀ ਸਰਕਾਰ ਨੇ ਦਬਾਅ ਪਾਇਆ ਹੈ ਕਿ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਨੂੰ ਲਾਗੂ ਕਰਣ ਅਤੇ ਮਾਨੀਟਰ ਕਰਣ ਵਿਚ ਯੋਜਨਾ ਮੰਤਰਾਲਾ ਦੀ ਭੂਮਿਕਾ ਨੂੰ ਖ਼ਤਮ ਕੀਤਾ ਜਾਵੇ।

ਦੂਜੀ ਪਾਸੇ ਪਾਕਿਸਤਾਨ ਨੇ ਐਲਾਨ ਕੀਤਾ ਹੈ ਕਿ ਉਹ ਗਿਲਗਿਤ-ਬਾਲਤਿਸਤਾਨ ਨੂੰ ਸੂਬੇ ਦਾ ਦਰਜਾ ਦੇਣਾ ਚਾਹੁੰਦਾ ਹੈ। ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਨਵੰਬਰ ਵਿਚ ਇੱਥੇ ਚੋਣਾਂ ਕਰਾਈਆਂ ਜਾਣਗੀਆਂ। ਭਾਰਤ ਨੇ ਇਸ ਦਾ ਪਹਿਲਾਂ ਤੋਂ ਵਿਰੋਧ ਕੀਤਾ ਹੈ। ਭਾਰਤ ਨੇ ਸਪਸ਼ਟ ਕੀਤਾ ਹੈ ਕਿ ਗਿਲਗਿਤ -ਬਾਲਤਿਸਤਾਨ ਸਮੇਤ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਪੂਰਾ ਹਿੱਸਾ ਭਾਰਤ ਦਾ ਹੈ ਅਤੇ ਪਾਕਿਸਤਾਨ ਨੂੰ ਇੱਥੇ ਚੋਣ ਕਰਾਉਣ ਦਾ ਅਧਿਕਾਰ ਨਹੀਂ ਹੈ। ਬਾਲਤਿਸਤਾਨ ਨੂੰ ਸੂਬਾ ਘੋਸ਼ਿਤ ਕਰਣ ਨਾਲ ਇਸ ਖੇਤਰ ਵਿਚ ਚੀਨ ਨਾਲ CPEC  ਤਹਿਤ ਨਿਰਮਾਣ ਦਾ ਰਸਤਾ ਵੀ ਖੁੱਲ੍ਹ ਜਾਵੇਗਾ। ਇਸ ਨਾਲ ਚੀਨ ਨੂੰ ਭਾਰਤ ਦੀ ਇਕ ਹੋਰ ਸਰਹੱਦ ਦੇ ਜ਼ਿਆਦਾ ਕਰੀਬ ਆਉਣ ਦਾ ਮੌਕਾ ਮਿਲ ਜਾਵੇਗਾ। ਇਹੀ ਨਹੀਂ ਚੀਨ ਅਤੇ ਭਾਰਤ ਵਿਚਾਲੇ ਦੂਜੀਆਂ ਸਰਹੱਦਾਂ 'ਤੇ ਟਕਰਾਅ ਦੀ ਸਥਿਤੀ ਵਿਚ ਪਾਕਿਸਤਾਨ ਇਸ ਇਲਾਕੇ ਨੂੰ ਵੀ ਭਾਰਤ ਖ਼ਿਲਾਫ਼ ਐਕਸ਼ਨ ਲਈ ਇਸਤੇਮਾਲ ਕਰ ਸਕੇਗਾ ।

 
< Prev   Next >

Advertisements

Advertisement
Advertisement

Advertisement