:: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ   :: ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ: ਨੂੰਹ ਨੂੰ ਸੱਸ-ਸਹੁਰੇ ਦੇ ਘਰ ਰਹਿਣ ਦਾ ਪੂਰਨ ਅਧਿਕਾਰ   :: ਲੱਦਾਖ, ਜੰਮੂ-ਕਸ਼ਮੀਰ ਭਾਰਤ ਦੇ ਅਟੁੱਟ ਅੰਗ, ਚੀਨ ਨੂੰ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ : ਵਿਦੇਸ਼ ਮੰਤਰਾਲੇ   :: ਅਖਿਲ ਭਾਰਤੀ ਅਖ਼ਾੜਾ ਪਰੀਸ਼ਦ ਦੇ ਪ੍ਰਧਾਨ ਨੇ ਰਾਧੇ ਮਾਂ ਬਾਰੇ ਦਿੱਤਾ ਵੱਡਾ ਬਿਆਨ   :: ਬੇਦਰਦੀ ਦੀ ਇੰਤਹਾਅ: ਪਤਨੀ ਨੂੰ ਡੇਢ ਸਾਲ ਤੱਕ ਗੁਸਲਖ਼ਾਨੇ ਅੰਦਰ ਰੱਖਿਆ ਬੰਦ, ਹਾਲਤ ਜਾਣ ਆਵੇਗਾ ਰੋਣਾ   :: ਬਿਹਾਰ ਚੋਣਾਂ: ਚੋਣ ਮੈਦਾਨ ਚ ਉਤਰੇ PM ਮੋਦੀ ਦੇ ਹਮਸ਼ਕਲ, ਵਿਧਾਇਕ ਨਹੀਂ ਮੁੱਖ ਮੰਤਰੀ ਬਣਨ ਦਾ ਹੈ ਸੁਫ਼ਨਾ   :: ਕੇਂਦਰ ਦੀ ਲਾਪਰਵਾਹੀ ਅਤੇ ਪਰਾਲੀ ਦੇ ਧੂੰਏਂ ਤੋਂ ਸਿਰਫ਼ ਦਿੱਲੀ ਨਹੀਂ ਪੂਰਾ ਉੱਤਰ ਭਾਰਤ ਪਰੇਸ਼ਾਨ : ਮਨੀਸ਼ ਸਿਸੋਦੀਆ   :: ਹਵਾਈ ਫੌਜ ਦਿਵਸ ਮੌਕੇ ਦੋ ਜਵਾਨਾਂ ਨੇ ਬਣਾਇਆ ਸਕਾਈਡਾਈਵ ਲੈਂਡਿੰਗ ਦਾ ਨਵਾਂ ਰਿਕਾਰਡ   :: ਗਾਂਧੀ ਜਯੰਤੀ ਤੇ ਭਾਰਤ ਤੋਂ ਮਿਲੀਆਂ 40 ਤੋਂ ਵੱਧ ਐਂਬੂਲੈਂਸ ਅਤੇ ਸਕੂਲ ਬੱਸਾਂ, ਨੇਪਾਲ ਨੇ ਕੀਤਾ ਧੰਨਵਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੱਤਵਾਦ ਖ਼ਤਮ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏ ਸਾਰਕ: ਜੈਸ਼ੰਕਰ PRINT ਈ ਮੇਲ
s jaishankar saarc terrorism pakistan digitalਨਵੀਂ ਦਿੱਲੀ-ਸਤੰਬਰ20(ਮੀਡੀਦੇਸਪੰਜਾਬ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਕਿਹਾ ਕਿ ਸਾਰਕ ਨੂੰ ਅੱਤਵਾਦ, ਕਾਰੋਬਾਰ ਅਤੇ ਸੰਪਰਕ 'ਚ ਰੁਕਾਵਟ ਪੈਦਾ ਕਰਨ ਨਾਲ ਜੁੜੀਆਂ ਤਿੰਨ ਮਹੱਤਵਪੂਰਨ ਚੁਣੌਤੀਆਂ ਦਾ ਨਿਪਟਾਰਾ ਕਰਨ ਦੀ ਜ਼ਰੂਰਤ ਹੈ। ਵਿਦੇਸ਼ ਮੰਤਰੀ ਨੇ ਇਹ ਗੱਲ ਸਾਰਕ ਸਮੂਹ ਦੀ ਡਿਜ਼ੀਟਲ ਮਾਧਿਅਮ ਨਾਲ ਹੋਈ ਬੈਠਕ 'ਚ ਕਹੀ, ਜਿਸ ਨੂੰ ਪਾਕਿਸਤਾਨ ਦੀ ਆਲੋਚਨਾ ਦੇ ਰੂਪ 'ਚ ਦੇਖਿਆ ਜਾ ਰਿਹਾ ਹੈ।

ਸਾਰਕ ਵਿਦੇਸ਼ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਜੈਸ਼ੰਕਰ ਨੇ ਅੱਤਵਾਦ ਦਾ ਪੋਸ਼ਣ, ਸਮਰਥਨ ਅਤੇ ਉਤਸ਼ਾਹਤ ਕਰਨ ਵਾਲੀਆਂ ਤਾਕਤਾਂ ਸਮੇਤ ਅੱਤਵਾਦ ਦੀ ਬੁਰਾਈ ਨੂੰ ਖਤਮ ਕਰਨ ਲਈ ਸਮੂਹਕ ਸੰਕਲਪ ਦੀ ਜ਼ਰੂਰਤ ਦੱਸੀ। ਵਿਦੇਸ਼ ਮੰਤਰੀ ਨੇ 'ਗੁਆਂਢ ਪਹਿਲੇ' ਦੀ ਭਾਰਤ ਦੀ ਵਚਨਬੱਧਤਾ ਦੀ ਮੁੜ ਪੁਸ਼ਟੀ ਕੀਤੀ ਅਤੇ ਇਕ-ਦੂਜੇ ਨਾਲ ਜੁੜੇ, ਤਾਲਮੇਲ ਅਤੇ ਖੁਸ਼ਹਾਲ ਦੱਖਣੀ ਏਸ਼ੀਆ ਦੀ ਕਾਮਨਾ ਕੀਤੀ। ਇਸ ਬੈਠਕ 'ਚ ਹੋਰ ਲੋਕਾਂ ਤੋਂ ਇਲਾਵਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਹਿੱਸਾ ਲਿਆ।

ਇਸ ਦਾ ਆਯੋਜਨ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਤੋਂ ਵੱਖ ਇਸ ਸਮੂਹ ਦੇ ਵਿਦੇਸ਼ ਮੰਤਰੀਆਂ ਦਰਮਿਆਨ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਸੰਯੁਕਤ ਰਾਸ਼ਟਰ ਮਹਾਸਭਾ ਦਾ 75ਵਾਂ ਸੈਸ਼ਨ ਹਾਲੇ ਜਾਰੀ ਹੈ। ਜੈਸ਼ੰਕਰ ਨੇ ਕਿਹਾ ਕਿ ਸਾਰਕ ਨੇ ਪਿਛਲੇ 35 ਸਾਲਾਂ 'ਚ ਕਾਫ਼ੀ ਤਰੱਕੀ ਕੀਤੀ ਹੈ ਪਰ ਸਮੂਹਕ ਸਹਿਯੋਗ ਅਤੇ ਖੁਸ਼ਹਾਲੀ ਦੀ ਦਿਸ਼ਾ 'ਚ ਕੋਸ਼ਿਸ਼, ਅੱਤਵਾਦ ਅਤੇ ਰਾਸ਼ਟਰੀ ਸੁਰੱਖਿਆ ਨੂੰ ਖਤਰੇ ਨਾਲ ਜੁੜੀਆਂ ਗਤੀਵਿਧੀਆਂ ਕਾਰਨ ਪ੍ਰਭਾਵਿਤ ਹੋਏ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਉਨ੍ਹਾਂ ਦਾ ਹਵਾਲਾ ਦਿੰਦੇ ਹੋਏ ਕਈ ਟਵੀਟ ਰਾਹੀਂ ਇਹ ਗੱਲ ਦੱਸੀ। ਜੈਸ਼ੰਕਰ ਨੇ ਕਿਹਾ ਕਿ ਸਾਰਕ ਨੂੰ ਸਰਹੱਦ ਪਾਰ, ਅੱਤਵਾਦ, ਕਾਰੋਬਾਰ ਅਤੇ ਸੰਪਰਕ 'ਚ ਰੁਕਾਵਟ ਪੈਦਾ ਕਰਨ ਨਾਲ ਜੁੜੀਆਂ ਤਿੰਨ ਮਹੱਤਵਪੂਰਨ ਚੁਣੌਤੀਆਂ ਦਾ ਨਿਪਟਾਰਾ ਕਰਨ ਦੀ ਜ਼ਰੂਰਤ ਹੈ। ਇਸ ਤੋਂ ਬਾਅਦ ਹੀ ਅਸੀਂ ਦੱਖਣੀ ਏਸ਼ੀਆ 'ਚ ਟਿਕਾਊ ਸ਼ਾਂਤੀ, ਖੁਸ਼ਹਾਲੀ ਅਤੇ ਸੁਰੱਖਿਆ ਦੇਖ ਸਕਾਂਗੇ। ਦੱਸਣਯੋਗ ਹੈ ਕਿ ਪਾਕਿਤਾਨ ਨੇ 6 ਸਾਲ ਪਹਿਲਾਂ ਸਾਰਕ ਢਾਂਚੇ ਦੇ ਅਧੀਨ ਮਹੱਤਵਪੂਰਨ ਸੰਪਰਕ ਪਹਿਲ ਅਤੇ ਸਮੂਹ ਦੇ ਮੈਂਬਰ ਦੇਸ਼ਾਂ ਦਰਮਿਆਨ ਕਾਰੋਬਾਰ ਦੇ ਮਾਰਗ ਨੂੰ ਰੋਕਿਆ ਸੀ। ਸਾਰਕ 2016 ਦੇ ਬਾਅਦ ਤੋਂ ਓਨਾ ਪ੍ਰਭਾਵੀ ਨਹੀਂ ਰਿਹਾ ਅਤੇ ਇਸ ਦੀ ਆਖਰੀ ਬੈਠਕ 2014 'ਚ ਕਾਠਮੰਡੂ 'ਚ ਹੋਈ ਸੀ।

 
< Prev   Next >

Advertisements

Advertisement

Advertisement
Advertisement