:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਲਵਿਦਾ ਜਸਵੰਤ ਸਿੰਘ: 51 ਗਾਂਵਾਂ ਅਤੇ 3 ਅਰਬੀ ਘੋੜੇ, ਆਖਰੀ ਚੋਣਾਂ ’ਚ ਇਹ ਸੀ ਉਨ੍ਹਾਂ ਦੀ ਸੰਪਤੀ PRINT ਈ ਮੇਲ
jaswant singh says owns 3 arab horses  51 cowsਨਵੀਂ ਦਿੱਲੀ ਸਤੰਬਰ20(ਮੀਡੀਦੇਸਪੰਜਾਬ)- ਭਾਜਪਾ ਦੇ ਦਿੱਗਜ ਨੇਤਾ ਅਤੇ ਸਾਬਕਾ ਮੰਤਰੀ ਜਸਵੰਤ ਸਿੰਘ ਦਾ ਐਤਵਾਰ ਯਾਨੀ ਕਿ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ 82 ਸਾਲ ਦੇ ਸਨ ਅਤੇ ਪਿਛਲੇ 6 ਸਾਲਾਂ ਤੋਂ ਕੋਮਾ ਵਿਚ ਸਨ। ਭਾਜਪਾ ਦੇ ਸੰਸਥਾਪਕਾਂ ਵਿਚੋਂ ਇਕ ਜਸਵੰਤ ਸਿੰਘ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਸਰਕਾਰ ਦੌਰਾਨ ਵੱਖ-ਵੱਖ ਮੰਤਰਾਲਿਆਂ ਦੇ

ਕੈਬਨਿਟ ਮੰਤਰੀ ਰਹੇ। ਉਨ੍ਹਾਂ ਨੇ 1998 ਤੋਂ 2004 ਤੱਕ ਰਾਜਗ ਦੇ ਸ਼ਾਸਨਕਾਲ ’ਚ ਉਨ੍ਹਾਂ ਨੇ ਰੱਖਿਆ, ਵਿੱਤ ਅਤੇ ਵਿਦੇਸ਼ ਮਾਮਲਿਆਂ ਦੀ ਜ਼ਿੰਮੇਵਾਰੀ ਨਿਭਾਈ ਸੀ। ਜਸਵੰਤ ਸਿੰਘ 1960 ਵਿਚ ਫ਼ੌਜ ’ਚ ਮੇਜਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਸਿਆਸਤ ਦੇ ਮੈਦਾਨ ’ਚ ਉਤਰੇ ਸਨ। ਸਾਲ 2014 ’ਚ ਭਾਜਪਾ ਨੇ ਜਸਵੰਤ ਸਿੰਘ ਨੂੰ ਰਾਜਸਥਾਨ ਦੇ ਬਾੜਮੇਰ ਤੋਂ ਲੋਕ ਸਭਾ ਚੋਣਾਂ ਦਾ ਟਿਕਟ ਨਹੀਂ ਦਿੱਤਾ ਸੀ। ਇਸ ਤੋਂ ਨਾਰਾਜ਼ ਸਿੰਘ ਨੇ ਪਾਰਟੀ ਛੱਡ ਕੇ ਆਜ਼ਾਦੀ ਉਮੀਦਵਾਰ ਵਜੋਂ ਚੋਣ ਲੜੀ ਪਰ ਹਾਰ ਗਏ। ਉਸੇ ਸਾਲ ’ਚ ਉਨ੍ਹਾਂ ਦੇ ਸਿਰ ’ਚ ਗੰਭੀਰ ਸੱਟ ਲੱਗੀ ਅਤੇ ਉਦੋਂ ਤੋਂ ਉਹ ਕੋਮਾ ਵਿਚ ਸਨ। 

2014 ਵਿਚ ਆਪਣੇ ਚੋਣਾਵੀ ਘੋਸ਼ਣਾ ਪੱਤਰ ਵਿਚ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਕੋਲ 51 ਗਾਂਵਾਂ ਅਤੇ 3 ਅਰਬੀ ਘੋੜੇ ਹਨ। ਉਨ੍ਹਾਂ ਕੋਲ ਥਾਰਪਰਕਰ ਕਿਸਮ ਦੀਆਂ ਗਾਂਵਾਂ ਹਨ, ਜੋ ਉੱਥੋਂ ਦੀ ਸਥਾਨਕ ਪ੍ਰਜਾਤੀ ਦੀਆਂ ਗਾਂਵਾਂ ਹਨ ਅਤੇ ਉਨ੍ਹਾਂ ਦੇ ਜੈਸਲਮੇਰ ਅਤੇ ਜੋਧਪੁਰ ਦੇ ਫਾਰਮ ਵਿਚ ਰੱਖੀ ਗਈਆਂ ਹਨ। ਜਸਵੰਤ ਸਿੰਘ ਕੋਲ 3 ਅਰਬੀ ਘੋੜੇ ਵੀ ਹਨ, ਜਿਨ੍ਹਾਂ ’ਚੋਂ ਦੋ ਉਨ੍ਹਾਂ ਨੂੰ ਸਾਊਦੀ ਅਰਬ ਦੇ ਸ਼ਹਿਜ਼ਾਦੇ ਨੇ ਦਿੱਤੇ ਸਨ। ਜਸਵੰਤ ਸਿੰਘ ਦੇ ਪੁੱਤਰ ਭੁਪਿੰਦਰ ਮੁਤਾਬਕ ਉਨ੍ਹਾਂ ਦੇ ਪਿਤਾ ਨੇ ਉੱਨਤ ਕਿਸਮ ਦੀਆਂ ਗਾਂਵਾਂ ਅਤੇ ਬਲਦ ਉੱਥੋਂ ਦੇ ਇਕ ਰਿਸਰਚ ਸੈਂਟਰ ਅਤੇ ਗਊ ਸ਼ਾਲਾ ਨੂੰ ਦਾਨ ਦਿੱਤੀ। ਇਸ ਤੋਂ ਇਲਾਵਾ ਜਸਵੰਤ ਸਿੰਘ ਕੋਲ 7 ਕਰੋੜ ਰੁਪਏ ਦੀ ਚੱਲ-ਅਚੱਲ ਸੰਪਤੀ ਰਹੀ। 

ਆਪਣੇ ਚੋਣ ਘੋਸ਼ਣਾ ਪੱਤਰ ਵਿਚ ਜਸਵੰਤ ਸਿੰਘ ਨੇ ਜ਼ਿਕਰ ਕੀਤਾ ਸੀ ਕਿ ਉਨ੍ਹਾਂ ਕੋਲ 6 ਗੱਡੀਆਂ ਸਨ, ਜਿਨ੍ਹਾਂ ’ਚੋਂ 2 ਉਨ੍ਹਾਂ ਦੀ ਪਤਨੀ ਦੇ ਨਾਮ ਹਨ। ਜਸਵੰਤ ਸਿੰਘ ਨੇ ਪਹਿਲਾਂ ਫ਼ੌਜ ਵਿਚ ਰਹਿ ਕੇ ਦੇਸ਼ ਦੀ ਸੇਵਾ ਕੀਤੀ ਅਤੇ ਬਾਅਦ ਵਿਚ ਸਿਆਸਤ ਦਾ ਪੱਲਾ ਫੜਿਆ ਸੀ। ਸਿੰਘ ਨੇ 1980 ਤੋਂ 2014 ਤੱਕ ਸੰਸਦ ਮੈਂਬਰ ਰਹੇ ਅਤੇ ਇਸ ਦੌਰਾਨ ਸੰਸਦ ਦੇ ਦੋਹਾਂ ਸਦਨਾਂ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਦੇ ਪੁੱਤਰ ਮਾਨਵੇਂਦਰ ਸਿੰਘ ਵੀ ਸਿਆਸਤ ਵਿਚ ਹਨ।

 
< Prev   Next >

Advertisements


Advertisement
Advertisement
Advertisement