:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਾਂਧੀ ਜਯੰਤੀ ਤੇ ਭਾਰਤ ਤੋਂ ਮਿਲੀਆਂ 40 ਤੋਂ ਵੱਧ ਐਂਬੂਲੈਂਸ ਅਤੇ ਸਕੂਲ ਬੱਸਾਂ, ਨੇਪਾਲ ਨੇ ਕੀਤਾ ਧੰਨਵਾਦ PRINT ਈ ਮੇਲ
india nepal help ambulance school bus gandhi jayantiਨੈਸ਼ਨਲ ਡੈਸਕ-ਅਕਤੂਬਰ20(ਮੀਡੀਦੇਸਪੰਜਾਬ)- ਭਾਰਤ ਨੇ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੀ 151ਵੀਂ ਜਯੰਤੀ ਮੌਕੇ ਨੇਪਾਲ 'ਚ ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਕੰਮ ਕਰਨ ਵਾਲੇ ਵੱਖ-ਵੱਖ ਸੰਗਠਨਾਂ ਨੂੰ 41 ਐਂਬੂਲੈਂਸ ਅਤੇ 6 ਸਕੂਲ ਬੱਸਾਂ ਦਾਨ ਦਿੱਤੀਆਂ ਸਨ। ਨੇਪਾਲ ਨੇ ਭਾਰਤ ਦੀ ਇਸ ਦਰਿਆਦਿਲੀ ਅਤੇ ਮਦਦ 'ਤੇ ਖੁਸ਼ੀ ਜ਼ਾਹਰ ਕੀਤੀ ਹੈ। ਕਾਠਮੰਡੂ ਸਥਿਤ ਭਾਰਤੀ ਦੂਤਘਰ ਵਲੋਂ ਜਾਰੀ ਇਕ ਬਿਆਨ ਅਨੁਸਾਰ, ਵਾਹਨ 30 ਜ਼ਿਲ੍ਹਿਆਂ 'ਚ ਕੰਮ ਕਰਨ ਵਾਲੇ ਸੰਗਠਨਾਂ ਨੂੰ ਮੁਹੱਈਆ ਕਰਵਾਏ ਗਏ। ਭਾਰਤ ਨੇ 1994 ਤੋਂ ਕਰੀਬ 823 ਐਂਬੂਲੈਂਸ ਤੋਹਫੇ 'ਤੇ ਦਿੱਤੀਆਂ ਹਨ, ਜਿਸ 'ਚ ਗਾਂਧੀ ਜਯੰਤੀ 'ਤੇ ਦਿੱਤੇ ਗਏ ਵਾਹਨ ਸ਼ਾਮਲ ਹਨ।

ਬਿਆਨ 'ਚ ਕਿਹਾ ਗਿਆ ਹੈ ਕਿ ਹਾਲਾਂਕਿ ਇਸ ਵਾਰ ਦੂਤਘਰ ਤੋਂ ਤਿੰਨ ਵੱਖ-ਵੱਖ ਸ਼੍ਰੇਣੀ ਦੀਆਂ ਐਂਬੂਲੈਂਸ ਤੋਹਫੇ 'ਚ ਦਿੱਤੀਆਂ ਹਨ, ਜਿਸ 'ਚ ਉੱਨਤ ਜੀਵਨ ਰੱਖਿਅਕ ਸ਼੍ਰੇਣੀ ਅਤੇ ਸਾਂਝਾ ਜੀਵਨ ਰੱਖਿਅਕ ਐਂਬੂਲੈਂਸ ਸ਼ਾਮਲ ਹਨ। ਤਿੰਨਾਂ ਸ਼੍ਰੇਣੀਆਂ ਦੀ ਐਂਬੂਲੈਂਸ ਦਾ ਨਿਰਮਾਣ ਨੇਪਾਲ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਰੂਪ ਕੀਤਾ ਗਿਆ ਹੈ। ਇਹ ਸਹੂਲਤਾਂ ਉੱਥੋਂ ਦੇ 29 ਜ਼ਿਲ੍ਹਿਆਂ 'ਚ ਕੰਮ ਕਰ ਰਹੇ ਐੱਨ.ਜੀ.ਓ. ਨੂੰ ਮਿਲੀਆਂ ਹਨ। ਇਨ੍ਹਾਂ ਸੰਗਠਨਾਂ ਨੇ ਮਦਦ ਲਈ ਭਾਰਤ ਦੇ ਪ੍ਰਤੀ ਧੰਨਵਾਦ ਪ੍ਰਗਟ ਕੀਤਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਨੇ ਇਸ ਸਾਲ 26 ਜਨਵਰੀ ਨੂੰ ਆਪਣੇ ਗਣਤੰਤਰ ਦਿਵਸ ਮੌਕੇ ਨੇਪਾਲ ਦੇ ਵੱਖ-ਵੱਖ ਹਸਪਤਾਲਾਂ ਅਤੇ ਸੰਗਠਨਾਂ ਨੂੰ 30 ਐਂਬੂਲੈਂਸ ਸਮੇਤ 36 ਵਾਹਨ ਦਾਨ ਕੀਤੇ ਸਨ। ਇਸ ਮੌਕੇ ਇੱਥੇ ਸਥਿਤ ਭਾਰਤੀ ਦੂਤਘਰ ਨੇ ਦੇਸ਼ ਭਰ 'ਚ ਫੈਲੀਆਂ 51 ਲਾਇਬਰੇਰੀਆਂ ਅਤੇ ਸਿੱਖਿਅਕ ਸੰਸਥਾਵਾਂ ਨੂੰ ਕਿਤਾਬਾਂ ਵੀ ਭੇਟ ਕੀਤੀਆਂ ਸਨ।

 
< Prev   Next >

Advertisements

Advertisement
Advertisement

Advertisement