:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਿਹਾਰ ਚੋਣਾਂ: ਚੋਣ ਮੈਦਾਨ ਚ ਉਤਰੇ PM ਮੋਦੀ ਦੇ ਹਮਸ਼ਕਲ, ਵਿਧਾਇਕ ਨਹੀਂ ਮੁੱਖ ਮੰਤਰੀ ਬਣਨ ਦਾ ਹੈ ਸੁਫ਼ਨਾ PRINT ਈ ਮੇਲ
bihar election  pm s lookalike abhinandan pathakਗੋਪਾਲਗੰਜਅਕਤੂਬਰ20(ਮੀਡੀਦੇਸਪੰਜਾਬ)- ਬਿਹਾਰ ਵਿਧਾਨਸਭਾ ਚੋਣਾਂ ਨੂੰ ਲੈ ਕੇ ਪੂਰਾ ਸਿਆਸੀ ਮੈਦਾਨ ਤਿਆਰ ਹੋ ਰਿਹਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਮੈਦਾਨ 'ਚ ਆਪਣੇ ਉਮੀਦਵਾਰ ਉਤਾਰੇ ਜਾ ਰਹੇ ਹਨ। ਬਿਹਾਰ ਵਿਚ ਗੋਪਾਲਗੰਜ ਜ਼ਿਲ੍ਹੇ ਦੀ ਹਥੁਆ ਵਿਧਾਨਸਭਾ ਸੀਟ 'ਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਮਸ਼ਕਲ ਅਭਿਨੰਦਨ ਪਾਠਕ ਊਰਫ ਨੰਦਨ ਮੋਦੀ ਵੀ
ਵਿਧਾਨਸਭਾ ਚੋਣਾਂ ਵਿਚ ਆਪਣੀ ਕਿਸਮਤ ਅਜਮਾਉਣ ਲਈ ਚੋਣ ਮੈਦਾਨ ਵਿਚ ਉਤਰ ਗਏ ਹਨ। ਨੰਦਨ ਮੋਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਮਸ਼ਕਲ ਤਾਂ ਹੈ ਹੀ ਹਨ, ਉਹ ਚੋਣ ਜਿੱਤ ਕੇ ਵਿਧਾਇਕ ਬਣਨ ਦਾ ਸੁਫ਼ਨਾ ਨਹੀਂ ਸਗੋਂ ਸਿੱਧਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਸੰਜੋ ਕੇ ਬੈਠੇ ਹਨ। 

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਹੀਂ ਸਗੋਂ ਉਨ੍ਹਾਂ ਦੇ ਹਮਸ਼ਕਲ ਅਭਿਨੰਦਨ ਪਾਠਕ ਊਰਫ ਨੰਦਨ ਮੋਦੀ ਹਨ, ਜੋ ਵੇਖਣ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਕਲ ਦੇ ਦਿੱਸਦੇ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਹਥੁਆ ਵਿਧਾਨਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਭਰਿਆ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਦੀ ਲੜਾਈ ਹੈ। ਉਹ ਚੋਣ ਜਿੱਤ ਕੇ ਪਟਨਾ ਜਾਣਗੇ ਅਤੇ ਮੁੱਖ ਮੰਤਰੀ ਬਣਨ ਦੀ ਕੋਸ਼ਿਸ਼ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਬਿਹਾਰ ਦਾ ਵਿਕਾਸ ਕਰਨਗੇ। 

ਨੰਦਨ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਿੱਧੀ ਲੜਾਈ ਸਮਾਜ ਕਲਿਆਣ ਮੰਤਰੀ ਰਾਮਸੇਵਕ ਸਿੰਘ ਨਾਲ ਹੈ। ਸਮਾਜ ਕਲਿਆਣ ਮੰਤਰੀ ਰਾਮ ਸੇਵਕ ਸਿੰਘ ਵੀ ਹਥੁਆ ਵਿਧਾਨ ਸਭਾ ਸੀਟ ਤੋਂ ਹੀ 4 ਵਾਰ ਵਿਧਾਇਕ ਬਣਦੇ ਆ ਰਹੇ ਹਨ। ਇਸ ਵਾਰ ਉਹ 5ਵੀਂ ਵਾਰ ਜਿੱਤ ਦਰਜ ਕਰਨ ਲਈ ਚੋਣ ਮੈਦਾਨ ਵਿਚ ਹਨ। ਜਦ (ਯੂ) ਦੀ ਇਹ ਪਰੰਪਰਾਗਤ ਸੀਟ ਰਹੀ ਹੈ। ਇੱਥੇ ਪਿਛਲੀ ਵਾਰ 'ਹਮ' ਤੋਂ ਮਹਾਚੰਦਰ ਸਿੰਘ ਦੂਜੇ ਨੰਬਰ 'ਤੇ ਸਨ। ਪਹਿਲੀ ਵਾਰ ਰਾਸ਼ਟਰੀ ਜਨਤਾ ਦਲ (ਰਾਜਦ) ਅਤੇ ਜਨਤਾ ਦਲ ਯੂਨਾਈਟਿਡ (ਜਦਯੂ) ਵਿਚ ਸਿੱਧੀ ਟੱਕਰ ਹੈ। ਮੋਦੀ ਦੇ ਹਮਸ਼ਕਲ ਨੰਦਨ ਮੋਦੀ ਦੇ ਮੈਦਾਨ ਵਿਚ ਆ ਜਾਣ ਨਾਲ ਇਹ ਸੀਟ ਹੁਣ ਰੋਮਾਂਚਕ ਹੋ ਗਈ ਹੈ। ਦੱਸਣਯੋਗ ਹੈ ਕਿ ਬਿਹਾਰ ਵਿਧਾਨਸਭਾ ਚੋਣਾਂ 28 ਅਕਤੂਬਰ ਤੋਂ ਹੋਣਗੀਆਂ। ਦੂਜੇ ਪੜਾਅ ਅਤੇ ਤੀਜੇ ਪੜਾਅ ਲਈ 3 ਨਵੰਬਰ ਅਤੇ 7 ਨਵੰਬਰ ਨੂੰ ਵੋਟਿੰਗ ਹੋਵੇਗੀ। ਵੋਟਾਂ ਦੇ ਨਤੀਜੇ 10 ਨਵੰਬਰ ਨੂੰ ਹੋਣਗੇ।

 
< Prev   Next >

Advertisements


Advertisement
Advertisement
Advertisement