:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਦੀ ਸਰਕਾਰ ਪੰਜਾਬ ’ਚ ਪੇਂਡੂ ਵਿਕਾਸ ਫੰਡ ਲਾਉਣ ਲਈ ਵਚਨਬੱਧ : ਚੁੱਘ PRINT ਈ ਮੇਲ
modi govt committed to set up rural development fund in punjab  chughਚੰਡੀਗੜ੍ਹ, ਅਕਤੂਬਰ20(ਮੀਡੀਦੇਸਪੰਜਾਬ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਤੇ ਕਿਸਾਨ ਅੰਦੋਲਨ ਦੀ ਆੜ ਹੇਠ ਪੰਜਾਬ ਵਿਚ ਅਰਬਨ ਨਕਸਲ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਭੇਜੇ ਗਏ ਪੇਂਡੂ ਵਿਕਾਸ ਫੰਡ ਨੂੰ ਇਧਰ-ਉਧਰ ਖਰਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੈਪਟਨ ਸਰਕਾਰ ਨੂੰ ਆਰ. ਡੀ. ਐੱਫ. ਦਾ ਹਿਸਾਬ ਲਾਉਣ ਲਈ ਕਹਿ ਰਹੀ ਹੈ ਅਤੇ ਪੈਸੇ ਖੁਦ ਪਿੰਡਾਂ ਵਿਚ ਲਾਉਣ ਲਈ ਵਚਨਬੱਧ ਹੈ, ਜਦਕਿ ਕਾਂਗਰਸ ਫੰਡਾਂ ਨੂੰ ਇਧਰ-ਉਧਰ ਘੁਮਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

ਚੁਘ ਨੇ ਕੈਪਟਨ ਸਰਕਾਰ ’ਤੇ ਪੰਜਾਬ ਵਿਚ ਮੋਦੀ ਸਰਕਾਰ ਤੋਂ ਪ੍ਰਾਪਤ ਹੋਈ ਪੇਂਡੂ ਵਿਕਾਸ ਫੰਡਾਂ ਦੀ ਵੱਡੀ ਰਕਮ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਦਿਆਂ ਕਿਹਾ ਕਿ ਜਿਹੜਾ ਪੈਸਾ ਮੋਦੀ ਸਰਕਾਰ ਨੇ ਪਿੰਡ ਦੀਆਂ ਗਲੀਆਂ, ਨਾਲੀਆਂ, ਸੜਕਾਂ ਲਈ ਭੇਜਿਆ ਸੀ, ਉਸ ਦੀ ਵਰਤੋਂ ਕੈਪਟਨ ਸਰਕਾਰ ਆਪਣੇ ਸ਼ਾਹੀ ਖਰਚਿਆਂ ਨੂੰ ਪੂਰਾ ਕਰਨ ਲਈ ਕਰਦੀ ਹੈ।

ਚੁਘ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਵਪਾਰ ਪਹਿਲਾਂ ਹੀ ਡਗਮਗਾ ਚੁੱਕਾ ਹੈ। ਪੰਜਾਬ ਸਰਕਾਰ ਦੀਆਂ ਅਰਬਨ ਨਕਸਲ ਹਿਤੈਸ਼ੀ ਨੀਤੀਆਂ ਕਾਰਨ ਅਤੇ ਵੱਡੇ ਉਦਯੋਗਾਂ ਖਿਲਾਫ ਬਣ ਰਹੇ ਮਾਹੌਲ ਨਾਲ ਪੰਜਾਬ ਵਿਚ ਨਵੀਆਂ ਸਨਅਤਾਂ ਆਪਣੇ ਇਰਾਦਿਆਂ ਨੂੰ ਬਦਲਣ ਲਈ ਮਜ਼ਬੂਰ ਹੋ ਰਹੀਆਂ ਹਨ। ਕੇਂਦਰ ਸਰਕਾਰ ਰੇਲ ਗੱਡੀਆਂ ਚਲਾਉਣਾ ਚਾਹੁੰਦੀ ਹੈ। 200 ਰੇਲ ਗੱਡੀਆਂ ਖੜ੍ਹੀਆਂ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੁਰੱਖਿਆ ਦਾ ਭਰੋਸਾ ਕਿਉਂ ਨਹੀਂ ਦੇ ਰਹੀ? ਰੇਲਵੇ ਚਾਲਕ ਅਤੇ ਗਾਰਡ ਸੂਬਾ ਸਰਕਾਰ ਦੇ ਲਿਖਤੀ ਭਰੋਸੇ ਤੋਂ ਬਿਨਾ ਰੇਲ ਗੱਡੀਆਂ ਚਲਾਉਣ ਲਈ ਤਿਆਰ ਨਹੀਂ ਹਨ। ਚੁੱਘ ਨੇ ਕਿਹਾ ਕਿ ਜੋ ਉਦਯੋਗ ਪੰਜਾਬ ਵਿਚ ਕਾਰੋਬਾਰ ਕਰ ਰਹੇ ਹਨ, ਉਹ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਾਰੋਬਾਰ ਬੰਦ ਹੋਣ ਕਾਰਨ ਰੋਜਾਨਾ 1500 ਕਰੋੜ ਦਾ ਘਾਟਾ ਸਹਿਣ ਲਈ ਮਜ਼ਬੂਰ ਹਨ।

 
< Prev   Next >

Advertisements


Advertisement
Advertisement
Advertisement