:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਮਿਲੀ ਜ਼ਮਾਨਤ, ਇਸ ਕੇਸ ਚ ਚੱਲ ਰਿਹਾ ਸੀ ਮੁਕੱਦਮਾ PRINT ਈ ਮੇਲ
bjp mp hansraj hans bail manish sisodiaਨਵੀਂ ਦਿੱਲੀ-ਅਕਤੂਬਰ20(ਮੀਡੀਆਦੇਸਪੰਜਾਬ)-  ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਮਾਣਹਾਨੀ ਮਾਮਲੇ 'ਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਾਇਰ ਮਾਣਹਾਨੀ ਮੁਕੱਦਮੇ 'ਚ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਹੰਸਰਾਜ ਹੰਸ ਨੂੰ 20 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ। ਇਹ ਪਟੀਸ਼ਨ 20 ਜੁਲਾਈ 2019 ਨੂੰ ਦਾਇਰ ਕੀਤੀ ਸੀ। ਦੱਸਣਯੋਗ ਹੈ ਕਿ ਮਨੀਸ਼

ਸਿਸੋਦੀਆ ਨੇ ਦਿੱਲੀ ਦੇ ਸਕੂਲਾਂ 'ਚ ਕਲਾਸ ਰੂਮ ਬਣਵਾਉਣ 'ਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਵਿਰੁੱਧ ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ, ਮਨੋਜ ਤਿਵਾੜੀ, ਪ੍ਰਵੇਸ਼ ਵਰਮਾ, ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਵਿਜੇਂਦਰ ਗੁਪਤਾ ਅਤੇ ਭਾਜਪਾ ਬੁਲਾਰੇ ਹਰੀਸ਼ ਖੁਰਾਨਾ ਵਿਰੁੱਧ ਅਪਰਾਧਕ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਸੀ। ਬਾਕੀ ਨੂੰ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਚੁਕੀ ਸੀ ਪਰ ਹੰਸਰਾਜ ਕੋਰਟ 'ਚ ਪੇਸ਼ ਨਹੀਂ ਹੋਏ ਸਨ। ਪਹਿਲੀ ਵਾਰ ਪੇਸ਼ ਹੋਣ 'ਤੇ ਹੰਸਰਾਜ ਨੇ ਜ਼ਮਾਨਤ ਪਟੀਸ਼ਨ ਦਾਖਲ ਕੀਤੀ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ।

ਸਿਸੋਦੀਆ 'ਤੇ ਲਗਾਇਆ ਸੀ ਘਪਲਾ ਕਰਨ ਦਾ ਦੋਸ਼
ਸਿਸੋਦੀਆ ਦਾ ਦੋਸ਼ ਸੀ ਕਿ ਇਨ੍ਹਾਂ ਨੇਤਾਵਾਂ ਨੇ ਉਨ੍ਹਾਂ ਦੇ ਉੱਪਰ ਸਕੂਲਾਂ ਦੇ ਨਿਰਮਾਣ 'ਚ 2000 ਕਰੋੜ ਰੁਪਏ ਦਾ ਘਪਲਾ ਕਰਨ ਦਾ ਝੂਠਾ ਦੋਸ਼ ਲਗਾਇਆ। ਇਸ ਨਾਲ ਜਨਤਾ ਦਰਮਿਆਨ ਉਨ੍ਹਾਂ ਦੀ ਅਕਸ ਖਰਾਬ ਹੋਈ। ਦਰਅਸਲ ਇਕ ਪ੍ਰੈੱਸ ਕਾਨਫਰੰਸ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਮਨੀਸ਼ ਤਿਵਾੜੀ ਨੇ ਕਿਹਾ ਸੀ ਕਿ ਅਸੀਂ ਇਕ ਅਜਿਹੇ ਘਪਲੇ ਦਾ ਖੁਲਾਸਾ ਕਰਨ ਜਾ ਰਹੇ ਹਾਂ, ਜਿਸ 'ਚ ਦਿੱਲੀ ਦੇ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਸ਼ਾਮਲ ਹਨ।

 
< Prev   Next >

Advertisements