:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫਰਾਂਸ ਤੇ ਵਿਵਾਦਿਤ ਟਿੱਪਣੀ ਕਰਕੇ ਫਸੀ ਪਾਕਿ ਦੀ ਮੰਤਰੀ, ਮੰਗਣੀ ਪਈ ਮੁਆਫੀ PRINT ਈ ਮੇਲ
pakistani minister apologizes for controversial remarks on franceਇਸਲਾਮਾਬਾਦ 24-ਨਵੰਬਰ-(ਮੀਡੀਆਦੇਸਪੰਜਾਬ) ਆਪਣੇ ਵਿਵਾਦਿਤ ਬਿਆਨਾਂ ਕਾਰਨ ਦੁਨੀਆ ਦੇ ਸਾਹਮਣੇ ਬੇਇੱਜ਼ਤੀ ਕਰਵਾਉਣ ਵਾਲੇ ਪਾਕਿਸਤਾਨ ਨੂੰ ਇਕ ਵਾਰ ਫਿਰ ਵਿਸ਼ਵ ਪੱਧਰ 'ਤੇ ਸ਼ਰਮਸਾਰ ਹੋਣਾ ਪਿਆ। ਇਸ ਵਾਰ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨ ਮਜਾਰੀ ਨੂੰ ਫਰਾਂਸੀਸੀ ਰਾਸ਼ਟਰਪਤੀ 'ਤੇ ਕੀਤੇ ਨਾ ਸਿਰਫ ਆਪਣੇ ਵਿਵਾਦਿਤ ਟਵੀਟ ਨੂੰ ਹਟਾਉਣਾ ਪਿਆ ਬਲਕਿ ਉਨ੍ਹਾਂ ਨੂੰ ਆਪਣੇ ਕੀਤੇ ਦੀ ਮੁਆਫੀ ਵੀ ਮੰਗਣੀ ਪਈ। ਮਜਾਰੀ ਨੇ ਕਿਹਾ ਕਿ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਸਰਕਾਰ ਮੁਸਲਮਾਨਾਂ 'ਤੇ ਉਸੇ ਤਰ੍ਹਾਂ ਅੱਤਿਆਚਾਰ ਕਰ ਰਹੀ ਹੈ, ਜਿਵੇਂ ਨਾਜ਼ੀ ਸ਼ਾਸਨਕਾਲ ਵਿਚ ਯਹੂਦੀਆਂ 'ਤੇ ਕੀਤੇ ਗਏ।

ਪਾਕਿਸਤਾਨੀ ਮੰਤਰੀ ਦੇ ਇਸ ਟਵੀਟ 'ਤੇ ਰਾਸ਼ਟਰਪਤੀ ਮੈਕਰੋਂ ਨਾਰਾਜ਼ ਹੋ ਗਏ ਤੇ ਫਰਾਂਸ ਨੇ ਮਜਾਰੀ ਨੂੰ ਟਿੱਪਣੀ ਵਾਪਸ ਲੈਣ ਲਈ ਕਿਹਾ। ਦੋ ਦਿਨ ਪਹਿਲਾਂ ਸ਼ਿਰੀਨ ਮਜਾਰੀ ਨੇ ਇਕ ਲੇਖ ਦਾ ਹਵਾਲਾ ਦਿੰਦੇ ਹੋਏ ਕੁਝ ਟਵੀਟ ਕੀਤੇ ਸਨ, ਜਿਸ ਵਿਚ ਕਿਹਾ ਗਿਆ ਸੀ ਕਿ ਮੈਕਰੋਂ ਸਰਕਾਰ ਉੱਥੋਂ ਦੇ ਮੁਸਲਮਾਨਾਂ 'ਤੇ ਨਾਜੀਆਂ ਵਲੋਂ ਯਹੂਦੀਆਂ 'ਤੇ ਕੀਤੇ ਗਏ ਅੱਤਿਆਚਾਰਾਂ ਵਰਗਾ ਵਰਤਾਅ ਕਰ ਰਹੀ ਹੈ। ਇਸ 'ਤੇ ਫਰਾਂਸੀਸੀ ਵਿਦੇਸ਼ ਮੰਤਰਾਲੇ ਨੇ ਆਪਣੇ ਪਾਕਿਸਤਾਨੀ ਦੂਤਘਰ ਨੂੰ ਪਾਕਿ ਸਰਕਾਰ ਨਾਲ ਸੰਪਰਕ ਕਰਕੇ ਇਤਰਾਜ਼ ਜਤਾਉਣ ਲਈ ਕਿਹਾ। ਫਰਾਂਸ ਨੇ ਕਿਹਾ ਕਿ ਜਾਂ ਤਾਂ ਮੰਤਰੀ ਆਪਣੇ ਦਾਅਵੇ ਦੇ ਪੱਖ ਵਿਚ ਸਬੂਤ ਪੇਸ਼ ਕਰੇ ਜਾਂ ਮੁਆਫੀ ਮੰਗੇ। 

ਮੀਡੀਆ ਰਿਪੋਰਟਾਂ ਮੁਤਾਬਕ ਫਰਾਂਸ ਦੇ ਸਖ਼ਤ ਵਿਵਹਾਰ ਅੱਗੇ ਪਾਕਿਸਤਾਨ ਨੂੰ ਝੁਕਣਾ ਪਿਆ ਤੇ ਮਨੁੱਖੀ ਅਧਿਕਾਰ ਮੰਤਰੀ ਨੂੰ ਮੁਆਫੀ ਮੰਗਣੀ ਪਈ। ਮਜਾਰੀ ਨੇ ਲਿਖਿਆ, ਮੈਂ ਆਪਣੀ ਗਲਤੀ ਸੁਧਾਰਦੇ ਹੋਏ ਟਵੀਟ ਡਲੀਟ ਕਰ ਰਹੀ ਹਾਂ ਤੇ ਇਸ ਗਲਤੀ ਲਈ ਮੁਆਫੀ ਮਹਿਸੂਸ ਕਰ ਰਹੀ ਹੈ। ਫਰਾਂਸ ਨੇ ਪਾਕਿਸਤਾਨੀ ਮਨੁੱਖੀ ਅਧਿਕਾਰੀ ਮੰਤਰੀ ਸ਼ਿਰੀਨ ਮਜਾਰੀ ਦੇ ਟਵੀਟ ਨੂੰ ਨਫ਼ਰਤ ਨਾਲ ਭਰਿਆ ਤੇ ਨਫ਼ਰਤ ਫੈਲਾਉਣ ਵਾਲਾ ਮੰਨਿਆ।

ਫਰਾਂਸੀਸੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਨੇ ਕਿਹਾ ਕਿ ਇਹ ਸ਼ਬਦ ਝੂਠ ਤੇ ਹਿੰਸਾ ਦੀ ਵਿਚਾਰਧਾਰਾ ਨਾਲ ਜੁੜੇ ਹਨ। ਅਸੀਂ ਇਸ ਦਾ ਵਿਰੋਧ ਕਰਦੇ ਹਾਂ।

 
< Prev   Next >

Advertisements