:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੁਨੀਆ ਦੇ ਤਾਕਤਵਰ ਦੇਸ਼ ਨੂੰ ਕੋਰੋਨਾ ਨਾਲ ਲੜਨ ਚ ਮਦਦ ਕਰੇਗੀ ਨਿਊਜ਼ੀਲੈਂਡ ਦੀ ਪੀ.ਐੱਮ. PRINT ਈ ਮੇਲ
jacinda ardern  joe bidenਵੈਲਿੰਗਟਨ 26-ਨਵੰਬਰ-(ਮੀਡੀਦੇਸਪੰਜਾਬ) ਗਲੋਬਲ ਪੱਧਰ 'ਤੇ ਕੋਰੋਨਾਵਾਇਰਸ ਲਾਗ ਦੀ ਬੀਮਾਰੀ ਦਾ ਪ੍ਰਕੋਪ ਬੇਕਾਬੂ ਹੁੰਦਾ ਜਾ ਰਿਹਾ ਹੈ। ਮਹਾਮਾਰੀ ਨਾਲ ਤਾਕਤਵਰ ਦੇਸ਼ ਅਮਰੀਕਾ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਅਮਰੀਕਾ ਨੂੰ ਹੁਣ ਮਹਾਮਾਰੀ ਖਿਲਾਫ਼ ਲੜਾਈ ਵਿਚ ਨਿਊਜ਼ੀਲੈਂਡ ਦਾ ਸਾਥ ਮਿਲਿਆ ਹੈ। ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਫੋਨ 'ਤੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ ਜੋਅ ਬਾਈਡੇਨ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਅਰਡਰਨ ਨੇ ਕੋਰੋਨਾਵਾਇਰਸ ਦੇ ਖਿਲਾਫ਼ ਲੜਾਈ ਵਿਚ ਅਮਰੀਕਾ ਦੀ ਮਦਦ ਕਰਨ ਦੇ ਲਈ ਕੀਵੀ ਰਾਸ਼ਟਰ ਦੀ ਮੁਹਾਰਤ ਨੂੰ ਸਾਂਝਾ ਕਰਨ ਦੀ ਪੇਸ਼ਕਸ਼ ਕੀਤੀ।

ਅਰਡਰਨ ਨੇ ਨਿਊਜ਼ੀਲੈਂਡ ਸਿਹਤ ਵਿਭਾਗ ਵੱਲੋਂ ਕੋਰੋਨਾਵਾਇਰਸ ਦੇ ਖਿਲਾਫ਼ ਅਪਨਾਈਆਂ ਗਈਆਂ ਨੀਤੀਆਂ ਜੋਅ ਬਾਈਡੇਨ ਨਾਲ ਸਾਂਝਾ ਕਰਨ ਦੀ ਗੱਲ ਕੀਤੀ। ਅਰਡਰਨ ਨੇ ਦੱਸਿਆ ਕਿ ਬਾਈਡੇਨ ਨਿਊਜ਼ੀਲੈਂਡ ਦੀ ਪ੍ਰਤੀਕਿਰਿਆ 'ਤੇ ਚਰਚਾ ਅੱਗੇ ਵਧਾਉਣੀ ਚਾਹੁੰਦੇ ਸਨ ਪਰ ਉਹਨਾਂ ਨੇ ਸਲਾਹ ਦਿੱਤੀ ਕਿ ਕਿਸੇ ਇਕ ਰਾਸ਼ਟਰ ਦੇ ਮਾਡਲ ਨੂੰ ਹਰ ਦੇਸ਼ ਵਿਚ ਨਹੀਂ ਦੁਹਰਾਇਆ ਜਾ ਸਕਦਾ।

ਜੋਅ ਬਾਈਡੇਨ ਸ਼ੁਰੂ ਤੋਂ ਹੀ ਕੋਰੋਨਾਵਾਇਰਸ ਦੇ ਖਿਲਾਫ਼ ਅਰਡਰਨ ਦੀਆਂ ਨੀਤੀਆਂ ਦੇ ਪ੍ਰਸ਼ੰਸਕ ਰਹੇ ਹਨ। ਅਮਰੀਕੀ ਰਾਸ਼ਟਰਪਤੀ ਚੁਣੇ ਜਾਣ ਦੇ ਬਾਅਦ ਹੁਣ ਅਮਰੀਕਾ ਵਿਚ ਮਹਾਮਾਰੀ 'ਤੇ ਕਾਬੂ ਪਾਉਣ ਲਈ ਬਾਈਡੇਨ ਨਿਊਜ਼ੀਲੈਂਡ ਦੀ ਪੀ.ਐੱਮ. ਜੈਸਿੰਡਾ ਅਰਡਰਨ ਦੀ ਸਲਾਹ ਚਾਹੁੰਦੇ ਹਨ। ਗੌਰਤਲਬ ਹੈ ਕਿ ਇਕ ਪਾਸੇ ਜਿੱਥੇ ਦੁਨੀਆ ਭਰ ਵਿਚ ਕੋਰੋਨਾ ਨਾਲ ਹਜ਼ਾਰਾਂ ਮੌਤਾਂ ਹੋ ਰਹੀਆਂ ਹਨ ਉੱਥੇ ਨਿਊਜ਼ੀਲੈਂਡ ਵਿਚ ਮਹਾਮਾਰੀ ਨੂੰ ਸਮਾਂ ਰਹਿੰਦੇ ਕੰਟਰੋਲ ਵਿਚ ਲੈ ਲਿਆ ਗਿਆ। ਮੀਡੀਆ ਰਿਪੋਰਟ ਮੁਤਾਬਕ, ਨਿਊਜ਼ੀਲੈਂਡ ਵਿਚ ਕੋਰੋਨਾਵਾਇਰਸ ਦੇ ਸਿਰਫ 2039 ਮਾਮਲੇ ਸਾਹਮਣੇ ਆਏ ਅਤੇ 25 ਲੋਕਾਂ ਦੀ ਮੌਤ ਹੋਈ।

ਨਿਊਜ਼ੀਲੈਂਡ ਵਿਚ ਕਰੀਬ 50 ਲੱਖ ਲੋਕਾਂ ਦੀ ਆਬਾਦੀ ਰਹਿੰਦੀ ਹੈ ਪਰ ਫਿਰ ਵੀ ਇੱਥੇ ਕੋਰੋਨਾਵਾਇਰਸ ਮਹਾਮਾਰੀ ਦਾ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ ਹੈ। ਵਰਤਮਾਨ ਵਿਚ ਨਿਊਜ਼ੀਲੈਂਡ ਲੇਵਲ-1 ਦੇ ਐਲਰਟ ਮੋਡ 'ਤੇ ਹੈ। ਇਸ ਦਾ ਮਤਲਬ ਹੈ ਕਿ ਕੋਰੋਨਾ ਸੰਕਟ ਵਿਚ ਵੀ ਕੀਵੀ ਨਾਗਰਿਕ ਸਧਾਰਨ ਜੀਵਨ ਬਤੀਤ ਕਰ ਰਹੇ ਹਨ। ਇਸ ਦੇ ਉਲਟ ਅਮਰੀਕਾ ਵਿਚ ਕੋਰੋਨਾਵਾਇਰਸ ਦਾ ਵਿਨਾਸ਼ਕਾਰੀ ਪ੍ਰਕੋਪ ਜਾਰੀ ਹੈ। ਇੱਥੇ ਕਰੀਬ 12 ਮਿਲੀਅਨ ਲੋਕ ਕੋਰੋਨਾ ਸੰਕ੍ਰਮਿਤ ਹਨ ਅਤੇ 260,000 ਲੋਕ ਮਹਾਮਾਰੀ ਕਾਰਨ ਮਾਰੇ ਗਏ ਹਨ।
 
< Prev   Next >

Advertisements


Advertisement
Advertisement
Advertisement
Advertisement