:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਜ਼ਰਾਇਲ ਚ 26/11 ਮੁੰਬਈ ਹਮਲੇ ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ, ਬਣਾਏਗਾ ਸਮਾਰਕ PRINT ਈ ਮੇਲ
mumbai attack tribute ceremonyਯੇਰੂਸ਼ਲਮ  26-ਨਵੰਬਰ-(ਮੀਡੀਦੇਸਪੰਜਾਬ) ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ 26 ਨਵੰਬਰ, 2008 ਨੂੰ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਜਂਲੀ ਦੇਣ ਦੇ ਲਈ ਇਜ਼ਰਾਇਲ ਵਿਚ ਕਈ ਆਯੋਜਨ ਕੀਤੇ ਜਾ ਰਹੇ ਹਨ। ਇਜ਼ਰਾਇਲ ਦੇ ਲੋਕ 'ਪਾਕਿਸਤਾਨ ਸਮਰਥਿਤ ਅੱਤਵਾਦ' ਦੀ ਨਿੰਦਾ ਕਰ ਰਹੇ ਹਨ ਅਤੇ ਹਮਲੇ ਨੂੰ ਅੰਜਾਮ ਦੇਣ ਵਾਲਿਆਂ 'ਤੇ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ। ਇਜ਼ਰਾਇਲੀ ਨਾਗਰਿਕ ਅਤੇ ਭਾਰਤੀ ਵਿਦਿਆਰਥੀਆਂ ਨੇ ਮੁੰਬਈ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਯੇਰੂਸ਼ਲਮ, ਰੇਹੋਵੋਲ ਅਤੇ ਤੇਲ ਅਵੀਵ ਵਿਚ ਬੁੱਧਵਾਰ ਨੂੰ ਸ਼ਰਧਾਂਜਲੀ ਦਿੱਤੀ।

ਬੀਰਸ਼ੇਵਾ ਅਤੇ ਐਲਾਤ ਵਿਚ ਵੀਰਵਾਰ ਨੂੰ ਸ਼ਰਧਾਂਜਲੀ ਦੇਣ ਦੇ ਪ੍ਰੋਗਰਾਮਾਂ ਦੀ ਯੋਜਨਾ ਬਣਾਈ ਗਈ ਹੈ। ਇਜ਼ਰਾਇਲੀ ਸਮੇਂ ਮੁਤਾਬਕ ਵੀਰਵਾਰ ਰਾਤ 8 ਵਜੇ ਡਿਜੀਟਲ ਮਾਧਿਅਮ ਜ਼ਰੀਏ ਜੂਮ 'ਤੇ ਵੀ ਇਕ ਸ਼ਰਧਾਂਜਲੀ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿਰ ਸ਼ਾਮਲ ਹੋਣ ਲਈ ਸੈਂਕੜੇ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।ਪ੍ਰੋਗਰਾਮ ਵਿਚ ਇਜ਼ਰਾਇਲ ਵਿਚ ਭਾਰਤ ਦੇ ਰਾਜਦੂਤ ਸੰਜੀਵ ਸਿੰਗਲਾ ਅਤੇ ਭਾਰਤ ਵਿਚ ਇਜ਼ਰਾਇਲ ਦੇ ਰਾਜਦੂਤ ਡਾਕਟਰ ਰੀਨ ਮਾਲਕਾ ਸ਼ਾਮਲ ਹੋਣਗੇ। ਇਜ਼ਰਾਇਲ ਦੇ ਦੱਖਣ ਵਿਚ ਸਥਿਤ ਤਟੀ ਸ਼ਹਿਰ ਐਲਾਤ ਦੇ ਆਇਜੇਕ ਸੋਲੋਮਨ ਨੇ ਪੀ.ਟੀ.ਆਈ.-ਭਾਸ਼ਾ ਨੂੰ ਕਿਹਾ,''ਇਜ਼ਰਾਇਲ ਅਜਿਹੇ ਦੇਸ਼ ਦਾ ਵਿਰੋਧ ਕਰਦਾ ਹੈ ਜੋ ਅੱਤਵਾਦੀਆਂ ਨੂੰ ਵਿੱਤੀ ਅਤੇ ਹੋਰ ਤਰ੍ਹਾਂ ਦੀ ਮਦਦ ਮੁਹੱਈਆ ਕਰਾਉਂਦਾ ਹੈ। ਅੱਤਵਾਦ ਦੇ ਸਮਰਥਕ ਦੇਸ਼ਾਂ ਦਾ ਕੂਟਨੀਤਕ ਅਤੇ ਵਿੱਤੀ ਰੂਪ ਨਾਲ ਬਾਈਕਾਟ ਕਰਨ ਲਈ ਸ਼ਾਂਤੀ ਦੇ ਸਮਰਥਕ ਦੇਸ਼ਾਂ ਨੂੰ ਇਕੱਠੇ ਆਉਣਾ ਚਾਹੀਦਾ ਹੈ। ਇਸ ਨਾਲ ਅੱਤਵਾਦੀ ਵਾਰਦਾਤਾਂ ਨੂੰ ਰੋਕਣ ਵਿਚ ਮਦਦ ਮਿਲੇਗੀ।''

ਉਹਨਾਂ ਨੇ ਕਿਹਾ,''ਭਾਰਤ ਜਿਹੇ ਸ਼ਾਂਤੀ ਦੇ ਸਮਰਥਕ ਦੇਸ਼ ਨਾਲ ਦੋਸਤਾਨਾ ਸੰਬੰਧ ਹੋਣਾ ਇਜ਼ਰਾਇਲ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡੀ ਦੋਸਤੀ ਹੋਰ ਮਜ਼ਬੂਤ ਹੋਵੇ।'' ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਅੱਤਵਾਦੀ ਸੰਗਠਨ ਦੇ 10 ਅੱਤਵਾਦੀਆਂ ਨੇ 26 ਨਵੰਬਰ, 2008 ਨੂੰ ਮੁੰਬਈ 'ਤੇ ਯੋਜਨਾਬੱਧ ਤਰੀਕੇ ਨਾਲ 12 ਹਮਲੇ ਕੀਤੇ ਸਨ। ਚਾਰ ਦਿਨ ਤੱਕ ਚੱਲੇ ਇਹਨਾਂ ਹਮਲਿਆਂ ਵਿਚ ਘੱਟੋ-ਘੱਟ 166 ਲੋਕ ਮਾਰੇ ਗਏ ਅਤੇ 300 ਤੋਂ ਵੱਧ ਜ਼ਖਮੀ ਹੋਏ। ਮਰਨ ਵਾਲਿਆਂ ਵਿਚ 6 ਯਹੂਦੀ ਸ਼ਾਮਲ ਸਨ। 

ਸਮਾਰਕ ਬਣਾਉਣ ਦਾ ਪ੍ਰਸਤਾਵ
ਐਲਾਤ ਦੇ ਲੋਕਾਂ ਨੇ ਮੁੰਬਈ ਹਮਲੇ ਵਿਚ ਮਾਰੇ ਗਏ ਲੋਕਾਂ ਦੀ ਯਾਦ ਵਿਚ ਇਕ ਸਮਾਰਕ ਬਣਾਉਣ ਦੀ ਅਪੀਲ ਕੀਤੀ ਹੈ। ਐਲਾਤ ਵਿਚ ਪ੍ਰਵਾਸੀ ਯਹੂਦੀਆਂ ਦੇ ਲਈ 'ਸਿਤਾਰ ਸੰਗਠਨ' ਨਾਮਕ ਸੰਸਥਾ ਦੇ ਨੁਮਾਇੰਦਿਆਂ ਨੇ ਪੀ.ਟੀ.ਆਈ.-ਭਾਸ਼ਾ ਨੂੰ ਕਿਹਾ,''ਅਸੀਂ ਸਮਾਰਕ ਦੇ ਲਈ ਐਲਾਤ ਦੇ ਮੇਅਰ ਮਾਯਰ ਇਟਜਹਾਕ ਹਾ ਲੇਵਿ ਨਾਲ ਗੱਲ ਕੀਤੀ ਹੈ। ਮੇਅਰ ਨੇ ਕਿਹਾ ਕਿ ਉਹ ਇਕ ਕਮੇਟੀ ਦੀ ਮੈਂਬਰ ਹਨ ਜੋ ਸਇਕ ਆਦਿ ਦੇ ਕੰਮ 'ਤੇ ਫ਼ੈਸਲਾ ਲੈਂਦੀ ਹੈ। ਉਹਨਾਂ ਮੁਤਾਬਕ, ਉਹਨਾਂ ਨੂੰ ਸਾਡੀ ਮਦਦ ਕਰ ਕੇ ਖੁਸ਼ੀ ਹੋਵੇਗੀ।''ਉਹਨਾਂ ਨੇ ਕਿਹਾ,''ਇਸ ਦੇ ਇਲਵਾ ਉਹਨਾਂ ਨੇ ਇਕ ਭਾਰਤ-ਇਜ਼ਰਾਇਲ ਦੋਸਤੀ ਚੌਂਕ ਜਾਂ ਮਹਾਤਮਾ ਗਾਂਧੀ ਚੌਂਕ ਬਣਾਉਣ ਦਾ ਵੀ ਸੁਝਾਅ ਦਿੱਤਾ ਹੈ, ਜਿੱਥੇ ਮੁੰਬਈ ਹਮਲੇ ਵਿਚ ਮਾਰੇ ਗਏ ਲੋਕਾਂ ਦੇ ਲਈ ਸਮਾਰਕ ਦੇ ਰੂਪ ਵਿਚ ਇਕ ਤਖਤੀ ਸਥਾਪਿਤ ਕੀਤੀ ਜਾ ਸਕਦੀ ਹੈ।'' 
 
< Prev   Next >

Advertisements

Advertisement
Advertisement

Advertisement
Advertisement