:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਿਆਣਾ ਸਰਕਾਰ ਨੇ ਮੁੜ ਦੁਹਰਾਇਆ ਇਤਿਹਾਸ, ਸੁਖਬੀਰ ਬਾਦਲ ਨੇ ਕਿਹਾ ਕੀ ਪੰਜਾਬ ਦੇਸ਼ ਦਾ ਹਿੱਸਾ ਨਹੀਂ? PRINT ਈ ਮੇਲ
ਅੰਮ੍ਰਿਤਸਰ:-26-ਨਵੰਬਰ-(ਮੀਡੀਦੇਸਪੰਜਾਬ) ਹਰਿਆਣਾ ਸਰਕਾਰ ਵੱਲੋਂ ਅੱਜ ਮੁੜ ਇਤਿਹਾਸ ਦੁਹਰਾਇਆ ਗਿਆ ਹੈ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ, ਜਿਨ੍ਹਾਂ ਅੱਜ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਤਸ਼ੱਦਦ ਦੀ ਨਿਖੇਧੀ ਕੀਤੀ। ਸੁਖਬੀਰ ਬਾਦਲ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ ‘ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਲਾਠੀਚਾਰਜ ਤੇ ਪਾਣੀ ਦੀ ਬੌਛਾਰਾਂ ਕਰਨ ਦੀ ਨਿੰਦਾ ਕਰਦੇ ਹਨ। ਕੀ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕਰਨ ਦਾ ਅਧਿਕਾਰ ਨਹੀਂ?
Punjab Farmer Protest LIVE: ਕਰਨਾਲ 'ਚ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਦਿੱਲੀ ਦੀ ਸਰਹੱਦ ਸੀਲਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਦੇਸ਼ ਦਾ ਸੰਵਿਧਾਨ ਬਣਾਇਆ ਗਿਆ ਸੀ, ਉਦੋਂ ਇਹ ਲਿਖਿਆ ਗਿਆ ਸੀ ਕਿ ਹਰ ਵਿਅਕਤੀ ਨੂੰ ਆਪਣੇ ਸ਼ਬਦਾਂ ਨੂੰ ਸ਼ਾਂਤਮਈ ਢੰਗ ਨਾਲ ਰੱਖਣ ਦਾ ਅਧਿਕਾਰ ਹੈ, ਫਿਰ ਕੀ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਸ਼ਬਦ ਬੋਲਣ ਦਾ ਅਧਿਕਾਰ ਨਹੀਂ? ਉਨ੍ਹਾਂ ਕਿਹਾ ਕਿ 1982 'ਚ ਹਰਿਆਣਾ 'ਚ ਕਾਂਗਰਸ ਦੇ ਮੁੱਖ ਮੰਤਰੀ ਭਜਨ ਲਾਲ ਨੇ ਜੋ ਕੀਤਾ ਸੀ ਉਹ ਹੀ ਅੱਜ ਖੱਟਰ ਸਰਕਾਰ ਨੇ ਮੋਦੀ ਦੇ ਕਹਿਣ 'ਤੇ ਕੀਤਾ ਹੈ। ਜੇ ਪ੍ਰਦਰਸ਼ਨ ਦਿੱਲੀ 'ਚ ਕੀਤਾ ਜਾਣਾ ਸੀ ਤਾਂ ਹਰਿਆਣਾ ਸਰਕਾਰ ਲਈ ਕੀ ਮੁਸ਼ਕਲ ਹੈ? ਬਲਕਿ ਮੈਂ ਖੱਟਰ ਸਾਹਬ ਨੂੰ ਇਸ ਸੰਘਰਸ਼ 'ਚ ਕਿਸਾਨਾਂ ਦਾ ਸਮਰਥਨ ਕਰਨ ਲਈ ਕਹਾਂਗਾ।'
Farmer
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਪਾਰਟੀ ਅਕਾਲੀ ਦਲ ਹੈ, ਤੇ ਉਨ੍ਹਾਂ ਆਪਣੇ ਵਰਕਰਾਂ ਨੂੰ ਵੱਡੇ ਪੱਧਰ 'ਤੇ ਇਸ 'ਚ ਹਿੱਸਾ ਲੈਣ ਲਈ ਕਿਹਾ ਹੈ। ਹਰਿਆਣਾ ਅਤੇ ਪੰਜਾਬ ਦੇ ਬਾਰਡਰ 'ਤੇ ਬੈਰੀਕੇਡ ਇੰਝ ਲਗਾਏ ਹਨ ਜਿਵੇਂ ਕਿ ਪੰਜਾਬ ਦੇਸ਼ ਦਾ ਹਿੱਸਾ ਨਹੀਂ ਹੈ। ਭਾਰਤ 'ਚ ਤਾਨਾਸ਼ਾਹੀ ਹੈ, ਦੇਸ਼ ਵਿੱਚ ਕਿਸੇ ਦੀ ਸੁਣਵਾਈ ਨਹੀਂ ਹੋ ਰਹੀ ਹੈ। ਕੈਪਟਨ ਦੋਗਲੀ ਨੀਤੀ ਅਪਣਾ ਰਹੇ ਹਨ। ਰਾਜ ਦੇ ਕਿਸਾਨ ਪ੍ਰੇਸ਼ਾਨ ਹਨ, ਲੋਕ ਪ੍ਰੇਸ਼ਾਨ ਹਨ ਪਰ ਕੈਪਟਨ ਚੁੱਪ ਬੈਠੇ ਹਨ। ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਇੱਕੋ ਸਮੱਸਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਉਹ ਹਰਿਆਣਾ ਦੇ ਕਿਸਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਸੰਘਰਸ਼ ਵਿੱਚ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ ਕਿਉਂਕਿ ਜੇ ਐਮਐਸਪੀ ਖਤਮ ਹੋ ਗਈ ਤਾਂ ਉਨ੍ਹਾਂ ਦਾ ਵੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕੇਜਰੀਵਾਲ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਸ ਦੇ ਨਾਲ ਹਨ। ਜੇ ਲੋਕਤੰਤਰ ਵਿੱਚ ਕੋਈ ਗਲਤ ਫੈਸਲਾ ਲੈਂਦਾ ਹੈ, ਜਦੋਂ ਇਹ ਪਤਾ ਲਗ ਜਾਵੇ ਕਿ ਇਹ ਲੋਕ ਹਿੱਤ ਵਿੱਚ ਨਹੀਂ ਹੈ ਤਾਂ ਸੁਧਾਰ ਕੀਤਾ ਜਾਂਦਾ ਹੈ। ਮੋਦੀ ਸਾਹਿਬ ਨੂੰ ਮੰਨਣਾ ਚਾਹੀਦਾ ਹੈ ਕਿ ਜੇ ਖੇਤੀ ਬਿੱਲਾਂ ਵਿੱਚ ਕੋਈ ਗਲਤੀ ਹੋ ਗਈ ਹੈ ਤਾਂ ਉਸ ਨੂੰ ਸੁਧਾਰ ਲੈਣੀ ਚਾਹੀਦੀ ਹੈ। ਜੇਜੇਪੀ ਕਿਸਾਨਾਂ ਦੀ ਪਾਰਟੀ ਹੈ ਤੇ ਇਸ ਨੂੰ ਖੇਤੀ ਬਿੱਲਾਂ ਦਾ ਵਿਰੋਧ ਕਰਨਾ ਚਾਹੀਦਾ ਹੈ।

 
< Prev   Next >

Advertisements

Advertisement
Advertisement
Advertisement

Advertisement