ਮੋਦੀ ਸਰਕਾਰ ਨੂੰ ਘੇਰਨ ਲਈ ਸੋਨੀਆ ਨੇ ਵਿਰੋਧੀ ਨੇਤਾਵਾਂ ਨਾਲ ਕੀਤੀ ਗੱਲ |
|
|
 ਨਵੀਂ ਦਿੱਲੀ --11ਜਨਵਰੀ-(ਮੀਡੀਆਦੇਸਪੰਜਾਬ)-- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ 47ਵੇਂ ਦਿਨ ਵੀ ਜਾਰੀ
ਹੈ। ਕਿਸਾਨ ਪਿਛਲੇ ਡੇਢ ਮਹੀਨਿਆਂ ਤੋਂ ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ
ਅੜੇ ਹਨ। ਇਸ ਵਿਚ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਵੀ ਨਵੇਂ ਖੇਤੀ ਕਾਨੂੰਨਾਂ ਦੀ
ਸੰਵਿਧਾਨਕ ਵੈਧਤਾ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਣਵਾਈ ਹੋਈ। ਜਿਸ 'ਚ ਕਈ ਮਾਮਲਿਆਂ
'ਤੇ ਸਰਵਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਫਟਕਾਰ ਲਾਈ। ਇਸ ਤੋਂ
ਬਾਅਦ ਕਾਂਗਰਸ ਦੀ
ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਵੀ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਗੱਲ ਕੀਤੀ ਹੈ ਸੂਤਰਾਂ ਅਨੁਸਾਰ ਕਾਂਗਰਸ ਨਵੇਂ ਖੇਤੀ ਕਾਨੂੰਨ ਦੇ ਮੁੱਦੇ 'ਤੇ ਮੋਦੀ ਸਰਕਾਰ ਨੂੰ
ਚੰਗੀ ਤਰ੍ਹਾਂ ਘੇਰਨਾ ਚਾਹੁੰਦੀ ਹੈ। ਜਿਸ ਕਾਰਨ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ
ਗਾਂਧੀ ਨੇ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਨਵੇਂ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ
ਨੂੰ ਲੈ ਕੇ ਗੱਲ ਕੀਤੀ। ਨਾਲ ਹੀ ਸੰਯੁਕਤ ਰਣਨੀਤੀ ਬਣਾਉਣ ਦੀ ਗੱਲ ਕਹੀ। ਸੂਤਰਾਂ ਨੇ
ਦੱਸਿਆ ਕਿ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਵਿਰੋਧੀ ਦਲ ਇਸ ਮੁੱਦੇ ਨੂੰ ਲੈ ਕੇ ਇਕ
ਅਹਿਮ ਬੈਠਕ ਕਰਨਗੇ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
|