:: ਕਿਸਾਨ ਟ੍ਰੈਕਟਰ ਰੈਲੀ: ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਕਿਸਾਨ ਕਰ ਸਕਣਗੇ ਐਂਟਰੀ   :: 26 ਜਨਵਰੀ ਨੂੰ ਹੋਵੇਗੀ ਇਤਿਹਾਸਕ ਕਿਸਾਨ ਪਰੇਡ : ਯੋਗੇਂਦਰ ਯਾਦਵ   :: ਵੱਡੀ ਖ਼ਬਰ: ਸਿੰਘੂ ਸਰਹੱਦ ’ਤੇ ਰਵਨੀਤ ਬਿੱਟੂ ਦਾ ਜ਼ਬਰਦਸਤ ਵਿਰੋਧ, ਹੋਈ ਧੱਕਾ-ਮੁੱਕੀ   :: ਰਵਨੀਤ ਬਿੱਟੂ ਤੋਂ ਬਾਅਦ ਵਿਧਾਇਕ ਕੁਲਬੀਰ ਜ਼ੀਰਾ ਦਾ ਸਿੰਘੂ ਸਰਹੱਦ ’ਤੇ ਵਿਰੋਧ, ਲੱਥੀ ਪੱਗ   :: ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ   :: ਕਿਸਾਨ ਅੰਦੋਲਨ ਚ ਖੂੰਡੇ ਆਲਾ ਬਾਬਾ ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ   :: ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ   :: ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ   :: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
Farmers Protest LIVE Updates: ਅੰਦੋਲਨ ਦਾ 47ਵਾਂ ਦਿਨ, ਅੱਜ ਹੋਏਗੀ ਸੁਪਰੀਮ ਕੋਰਟ 'ਚ ਸੁਣਵਾਈ PRINT ਈ ਮੇਲ
ਤਸਵੀਰ ਵਿੱਚ ਇਹ ਹੋ ਸਕਦਾ ਹੈ: 5 ਲੋਕ, ਆਉਟਡੋਰ

farmer protest live updates: ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 47ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਜਾਣੋ ਪਲ-ਪਲ ਦਾ ਹਾਲ ਏਬੀਪੀ ਸਾਂਝਾ 'ਤੇ, ਕਿਸਾਨ ਅੰਦੋਲਨ ਬਾਰੇ ਲਾਈਵ ਅਪਡੇਟ

Farmers Protest LIVE Updates: ਅੰਦੋਲਨ ਦਾ 47ਵਾਂ ਦਿਨ, ਅੱਜ ਹੋਏਗੀ ਸੁਪਰੀਮ ਕੋਰਟ 'ਚ ਸੁਣਵਾਈ

ਸੁਪਰੀਮ ਕੋਰਟ (Supreme Court) ਸੋਮਵਾਰ ਨੂੰ ਕਿਸਾਨ ਅੰਦੋਲਨ (Farmers Protest) ਅਤੇ ਖੇਤੀਬਾੜੀ ਕਾਨੂੰਨਾਂ (Farm Laws) ਨਾਲ ਜੁੜੇ ਸਾਰੇ ਮਾਮਲਿਆਂ ਦੀ ਸੁਣਵਾਈ ਕਰੇਗੀ। ਪਿਛਲੇ ਹਫਤੇ ਇੱਕ ਕੇਸ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ ਨੇ ਗੱਲਬਾਤ ਰਾਹੀਂ ਡੈੱਡਲੌਕ ਨੂੰ ਸੁਲਝਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਜਾਣਕਾਰੀ ਦੇ ਰਹੀ ਹੈ ਕਿ ਅੰਦੋਲਨਕਾਰੀ ਸੰਗਠਨਾਂ ਨਾਲ ਉਨ੍ਹਾਂ ਦੀ ਗੱਲਬਾਤ ਸਹੀ ਦਿਸ਼ਾ ਵੱਲ ਜਾ ਰਹੀ ਹੈ ਤਾਂ ਸੁਣਵਾਈ ਮੁਲਤਵੀ ਵੀ ਕੀਤੀ ਜਾ ਸਕਦੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ’ਚ ਕੋਈ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਪਸ਼ਟ ਕਿਹਾ ਹੈ ਕਿ ਇਹ ਮਸਲਾ ਕਿਸਾਨਾਂ ਤੇ ਸਰਕਾਰ ਦਾ ਹੈ, ਜੋ ਕਾਨੂੰਨ ਨਾਲ ਜੁੜਿਆ ਹੋਇਆ ਹੈ। ਇਸ ਮਸਲੇ ਦਾ ਹੱਲ ਦੋਵਾਂ ਧਿਰਾਂ ਨੂੰ ਆਪਸ ਵਿੱਚ ਬੈਠ ਕੇ ਹੀ ਕੱਢਣਾ ਚਾਹੀਦਾ ਹੈ।

ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਤੇ ਨਾਅਰੇਬਾਜ਼ੀ ਦਾ ਸਾਹਮਣਾ ਕਰਨਾ ਪਿਆ। ਪਿੰਡ ਆਰੀਆ ਨਗਰ ਦੇ ਬੱਸ ਸਟੈਂਡ ਪਹੁੰਚਦਿਆਂ ਹੀ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ। ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਡਿਪਟੀ ਸਪੀਕਰ ਦੀ ਕਾਰ ਅੱਗੇ ਖੜ੍ਹੇ ਹੋ ਗਏ ਤੇ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਵੀ ਦਿਖਾਏ। ਇਸ ਦੌਰਾਨ ਡਿਪਟੀ ਸਪੀਕਰ ਦੀ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ।

ਕਿਸਾਨ ਲੀਡਰਾਂ ਨੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ 23 ਫਸਲਾਂ ਦੀ ਸਰਕਾਰੀ ਖਰੀਦ ਦੀ ਗਾਰੰਟੀ ਵਾਲਾ ਵੱਖਰਾ ਕਾਨੂੰਨ ਬਣਾਉਣ ਦੀ ਮੰਗ ਨੂੰ ਦੁਹਰਾਉਂਦਿਆਂ ਦ੍ਰਿੜਤਾ ਨਾਲ ਕਿਹਾ ਕਿ 12 ਜਨਵਰੀ ਨੂੰ ਪੰਜਾਬ ਤੋਂ 10 ਹਜ਼ਾਰ ਕਿਸਾਨਾਂ ਮਜ਼ਦੂਰਾਂ ਦਾ ਜੱਥਾ ਅੰਮ੍ਰਿਤਸਰ ਸਾਹਿਬ ਤੋਂ ਟਰੈਕਟਰ-ਟਰਾਲੀਆਂ ’ਤੇ ਸਵਾਰ ਹੋ ਕੇ ਸਿੰਘੂ-ਕੁੰਡਲੀ ਧਰਨੇ ਵਿੱਚ ਸ਼ਾਮਲ ਹੋਵੇਗਾ।

ਦਿੱਲੀ ਦੇ ਸਿੰਘੂ ਬਾਰਡਰ ਉਤੇ ਮੋਰਚੇ ਦੇ 47ਵੇਂ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਪੁਤਲੇ ਫੂਕੇ ਗਏ। ਕਿਸਾਨ ਲੀਡਰ ਸਤਨਾਮ ਸਿੰਘ ਪੰਨੂ ਨੇ ਦੱਸਿਆ ਹੈ ਕਿ ਇੱਕ ਪਾਸੇ ਤਾਂ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਖੇਤੀ ਕਾਨੂੰਨਾਂ ਨੂੰ ਸਹੀ ਦੱਸਣ ਲੱਗੇ ਹੋਏ ਹਨ ਤੇ ਦੂਜੇ ਪਾਸੇ ਉਹ ਕਾਨੂੰਨਾਂ ਵਿੱਚ ਸੋਧਾਂ ਕਰਵਾਉਣ ਦੀ ਗੱਲ ਕਰ ਰਹੇ ਹਨ। ਕਿਸਾਨ ਆਗੂਆਂ ਨੇ ਮੰਤਰੀਆਂ ਦੇ ਅਜਿਹੇ ਬਿਆਨਾਂ ਦੀ ਸਖਤ ਨਿਖੇਧੀ ਕੀਤੀ।

ਐਤਵਾਰ ਨੂੰ ਹਰਿਆਣਾ ਵਿੱਚ ਕਿਸਾਨ ਹਿੰਸਕ ਹੋ ਗਏ ਤੇ ਗੁੱਸੇ ਵਿੱਚ ਬੀਜੇਪੀ ਸਰਕਾਰ ਵੱਲੋਂ ਕਰਵਾਈ ਜਾ ਰਹੀ ਮਹਾਪੰਚਾਇਤ ਦੇ ਪੰਡਾਲ ਉੱਪਰ ਕਬਜ਼ਾ ਕਰ ਲਿਆ। ਕਿਸਾਨਾਂ ਨੇ ਪਲਾਂ ਵਿੱਚ ਹੀ ਪੰਡਾਲ ਨੂੰ ਤਬਾਹ ਕਰ ਦਿੱਤਾ। ਕਿਸਾਨਾਂ ਸਾਹਮਣੇ ਪੁਲਿਸ ਦੀ ਕੋਈ ਪੇਸ਼ ਨਾਲ ਚੱਲੀ। ਬੀਜੇਪੀ ਵਰਕਰਾਂ ਨੇ ਵੀ ਕਿਸਾਨਾਂ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਦੇ ਗੁੱਸੇ ਸਾਹਮਣੇ ਕੋਈ ਨਾ ਖੜ੍ਹਾ ਸਕਿਆ। ਦਰਅਸਲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਐਤਵਾਰ ਨੂੰ ਕਰਨਾਲ ਦੇ ਨੇੜਲੇ ਪਿੰਡ 'ਚ ਫੇਰੀ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਰਨਾਲ ਨੇੜੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੂੰ ਖਦੇੜਣ ਲਈ ਹੰਝੂ ਗੈਸ ਦੇ ਗੋਲੇ ਦਾਗੇ। ਪੁਲਿਸ ਨੇ ਕਿਸਾਨਾਂ ਤੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੋਛਾੜਾਂ ਵੀ ਕੀਤੀਆਂ ਹਨ ਜੋ ਕੈਮਲਾ ਪਿੰਡ 'ਚ ਦਾਖਲ ਹੋਣਾ ਚਾਹੁੰਦੇ ਸੀ। ਇਸ ਮਗਰੋਂ ਕਿਸਾਨ ਗੁੱਸੇ ਵਿੱਚ ਆ ਗਏ ਤੇ ਉਨ੍ਹਾਂ ਨੇ ਪੰਡਾਲ ਹੀ ਪੁੱਟ ਸੁੱਟਿਆ।

ਜਲੰਧਰ ਵਿੱਚ ਐਤਵਾਰ ਨੂੰ ਤਣਾਅ ਪੂਰਨ ਸਥਿਤੀ ਬਣੀ ਹੋਈ ਹੈ। ਦਰਅਸਲ, ਭਾਜਪਾ ਤੇ ਕਾਂਗਰਸ ਇੱਕ ਦੂਜੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਭਾਜਪਾ ਦੇ ਵਰਕਰ ਅੱਜ ਕਾਨੂੰਨ ਵਿਵਸਥਾ ਨੂੰ ਲੈ ਕੇ ਜਲੰਧਰ ਦੇ ਕੰਪਨੀ ਬਾਗ ਵਿੱਚ ਪ੍ਰਦਰਸ਼ਨ ਕਰਨ ਵਾਲੇ ਹਨ ਪਰ ਇਸ ਦੌਰਾਨ ਕਾਂਗਰਸ ਦੇ ਵਰਕਰ ਵੀ ਭਾਜਪਾ ਖਿਲਾਫ ਪ੍ਰਦਰਸ਼ਨ ਕਰਨ ਪਹੁੰਚੇ ਜਿਨ੍ਹਾਂ ਨੂੰ ਪੁਲਿਸ ਨੇ ਸ਼ਾਸਤਰੀ ਨਗਰ ਮਾਰਕਿਟ ਚੌਂਕ 'ਚ ਹੀ ਰੋਕ ਲਿਆ। ਕਾਂਗਰਸੀ ਵਰਕਰਾਂ ਨੇ ਪੁਲਿਸ ਨਾਲ ਧੱਕਾ ਮੁੱਕੀ ਵੀ ਕੀਤੀ ਤੇ ਭਾਜਪਾ ਖਿਲਾਫ ਨਾਅਰੇਬਾਜ਼ੀ ਵੀ ਕੀਤੀ।ਉਧਰ, ਭਾਜਪਾ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੇ ਵੀ ਜ਼ੋਰਦਾਰ ਨਾਅਰੇਬਾਜ਼ੀ ਕਰ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਧਰਨਾ ਦੇ ਰਹੇ ਹਨ। ਇਸ ਦੌਰਾਨ ਪੰਜਾਬ 'ਚ ਭਾਜਪਾ ਦਾ ਜ਼ੋਰਦਾਰ ਵਿਰੋਧ ਵੀ ਹੋ ਰਿਹਾ ਹੈ। ਇਸ ਲਈ ਭਾਜਪਾ ਦਾ ਕਹਿਣਾ ਹੈ ਕਿ ਪੰਜਾਬ ਦੀ ਲਾਅ ਐਂਡ ਆਡਰ ਦੀ ਸਥਿਤੀ ਬੇਹੱਦ ਖਰਾਬ ਹੋ ਚੁੱਕੀ ਹੈ। ਇਸ ਦੇ ਚੱਲਦੇ ਉਨ੍ਹਾਂ ਅੱਜ ਲਾਅ ਐਂਡ ਆਡਰ ਸਬੰਧੀ ਧਰਨਾ ਦੇਣ ਲਈ ਤਿਆਰੀ ਕੀਤੀ ਹੋਈ ਹੈ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਐਤਵਾਰ ਨੂੰ ਕਰਨਾਲ ਦੇ ਨੇੜਲੇ ਪਿੰਡ 'ਚ ਫੇਰੀ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਰਨਾਲ ਨੇੜੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੂੰ ਖਦੇੜਣ ਲਈ ਹੰਝੂ ਗੈਸ ਦੇ ਗੋਲੇ ਦਾਗੇ ਹਨ। ਪੁਲਿਸ ਨੇ ਕਿਸਾਨਾਂ ਤੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੋਛਾੜਾਂ ਵੀ ਕੀਤੀਆਂ ਹਨ ਜੋ ਕੈਮਲਾ ਪਿੰਡ 'ਚ ਦਾਖਲ ਹੋਣਾ ਚਾਹੁੰਦੇ ਸੀ। ਮੁੱਖ ਮੰਤਰੀ ਪਿੰਡ ਵਿੱਚ ਇੱਕ ਕਿਸਾਨ ਇਕੱਠ ਵਿੱਚ ਸ਼ਾਮਲ ਹੋਣ ਜਾ ਰਹੇ ਹਨ ਤੇ ਪਿਛਲੇ ਸਾਲ ਸਤੰਬਰ ਵਿੱਚ ਕੇਂਦਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਦੇ ਫਾਇਦਿਆਂ ਦੀ ਗੱਲ ਕਰਨਗੇ। ਮੀਟਿੰਗ ਤੋਂ ਪਹਿਲਾਂ ਪਿੰਡ ਵਿੱਚ ਪੁਲਿਸ ਮੁਲਾਜ਼ਮਾਂ ਦੀ ਭਾਰੀ ਮੌਜੂਦਗੀ ਵੇਖੀ ਗਈ ਹੈ।

ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਦਾ ਰਾਹ ਛੱਡਦਿਆਂ ਸੰਘਰਸ਼ ਦਾ ਪੱਲਾ ਫੜਨ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਤੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਸੰਘਰਸ਼ ਦੌਰਾਨ ਬੀਤੇ ਕੁਝ ਦਿਨਾਂ 'ਚ ਹੋਈਆਂ ਖ਼ੁਦਕੁਸ਼ੀਆਂ ਸਭ ਲਈ ਚਿੰਤਾ ਦਾ ਵਿਸ਼ਾ ਹੈ। ਸੰਘਰਸ਼ ਇੱਕੋ ਇੱਕ ਹੱਲ ਹੈ, ਸਾਡੇ ਸੰਘਰਸ਼ ਲੰਮੇ ਚੱਲ ਸਕਦੇ ਹਨ ਪਰ ਅਸੀਂ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰ ਦਿਆਂਗੇ। ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਵਰਗਾ ਕਦਮ ਚੁੱਕਣਾ ਬੁਜ਼ਦਿਲੀ ਹੈ।

ਕਿਸਾਨਾਂ ਤੇ ਸਰਕਾਰ ਦਰਮਿਆਨ ਅਗਲੀ ਬੈਠਕ 15 ਜਨਵਰੀ ਨੂੰ ਹੋਵੇਗੀ, ਪਰ ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਵਿੱਚ ਵੱਡੀ ਉਥਲ-ਪੁਥਲ ਦਾ ਖਤਰਾ ਹੈ। ਕਿਸਾਨ ਲੀਡਰਾਂ ਨੂੰ ਵੀ ਡਰ ਹੈ ਕਿ ਸਰਕਾਰ ਇਸ ਲਹਿਰ ਨੂੰ ਤੋੜਨ ਲਈ ਕੁਝ ਵੱਡਾ ਕਰ ਸਕਦੀ ਹੈ। ਕੇਂਦਰ ਸਰਕਾਰ ਦੇ ਨੁਮਾਇੰਦੇ ਤੇ ਬੀਜੇਪੀ ਲੀਡਰ ਉਨ੍ਹਾਂ ਰਾਜਾਂ ਦੇ ਕਿਸਾਨ ਸੰਗਠਨਾਂ ਨੂੰ ਆਪਣੇ ਵੱਲ ਕਰ ਰਹੇ ਹਨ ਜਿੱਥੇ ਅੰਦੋਲਨ ਨਹੀਂ ਮਘਿਆ। ਕੇਂਦਰ ਸਰਕਾਰ ਅਜਿਹੇ ਰਾਜਾਂ ਨੂੰ ਕਿਸਾਨ ਅੰਦੋਲਨ ਲਈ ਕਮਜ਼ੋਰ ਸਮਝਦੀ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਹਰਿਆਣਾ, ਪੰਜਾਬ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਸੰਗਠਨਾਂ ਨਾਲ ਮੁੜ ਗੱਲਬਾਤ ਕਰਨ ਲਈ ਤਿਆਰ ਹਨ। ਇਨਕਲਾਬੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨਪਾਲ ਦਾ ਇਹ ਵੀ ਮੰਨਣਾ ਹੈ ਕਿ ਸਰਕਾਰ ਨੇ ਗੱਲਬਾਤ ਲਈ 15 ਜਨਵਰੀ ਦੀ ਜਾਣਬੁੱਝ ਕੇ ਤਰੀਕ ਤੈਅ ਕੀਤੀ ਹੈ।

ਹੁਣ ਅਗਲੀ ਗੱਲਬਾਤ 15 ਜਨਵਰੀ ਨੂੰ ਇੱਕ ਵਾਰ ਫਿਰ ਹੋਣੀ ਹੈ। ਇਸ ਸਬੰਧੀ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਵੀ ਚੱਲ ਰਹੀ ਹੈ। ਅਗਲੀ ਸੁਣਵਾਈ 11 ਜਨਵਰੀ ਨੂੰ ਤੈਅ ਕੀਤੀ ਗਈ ਹੈ। ਇਸ ਦੌਰਾਨ ਕਾਂਗਰਸ ਨੇ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਮੁਹਿੰਮ ਸ਼ੁਰੂ ਕੀਤੀ ਹੈ। ਪਾਰਟੀ ਨੇ 15 ਜਨਵਰੀ ਨੂੰ ‘ਕਿਸਾਨ ਅਧਿਕਾਰ ਦਿਵਸ’ ਮਨਾਉਣ ਦਾ ਫੈਸਲਾ ਵੀ ਕੀਤਾ ਹੈ। ਇਸ ਸਮੇਂ ਦੌਰਾਨ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਵਿਸ਼ਾਲ ਅੰਦੋਲਨ ਹੋਏਗਾ ਤੇ ਰਾਜ ਭਵਨਾਂ ਦਾ ਘਿਰਾਓ ਕੀਤਾ ਜਾਵੇਗਾ।

ਕਿਸਾਨ ਪਿਛਲੇ 46 ਦਿਨਾਂ ਤੋਂ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਹ ਇਸ ਮੰਗ ਨੂੰ ਲੈ ਕੇ ਅਟੱਲ ਹਨ। ਇਸ ਦੇ ਨਾਲ ਹੀ ਸਰਕਾਰ ਇਸ ਨੂੰ ਕਿਸਾਨਾਂ ਲਈ ਫਾਇਦੇਮੰਦ ਦੱਸ ਰਹੀ ਹੈ। ਸਰਕਾਰ ਗੱਲਬਾਤ ਰਾਹੀਂ ਇਸ ਡੈੱਡਲਾਕ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਦੋਵਾਂ ਧਿਰਾਂ ਵਿਚਾਲੇ ਅੱਠ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤਕ ਕੁਝ ਖਾਸ ਹੱਲ ਨਹੀਂ ਨਿਕਲ ਸਕਿਆ।

ਪਿਛੋਕੜ

ਕਿਸਾਨ ਪਿਛਲੇ 46 ਦਿਨਾਂ ਤੋਂ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਹ ਇਸ ਮੰਗ ਨੂੰ ਲੈ ਕੇ ਅਟੱਲ ਹਨ। ਇਸ ਦੇ ਨਾਲ ਹੀ ਸਰਕਾਰ ਇਸ ਨੂੰ ਕਿਸਾਨਾਂ ਲਈ ਫਾਇਦੇਮੰਦ ਦੱਸ ਰਹੀ ਹੈ। ਸਰਕਾਰ ਗੱਲਬਾਤ ਰਾਹੀਂ ਇਸ ਡੈੱਡਲਾਕ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਦੋਵਾਂ ਧਿਰਾਂ ਵਿਚਾਲੇ ਅੱਠ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤਕ ਕੁਝ ਖਾਸ ਹੱਲ ਨਹੀਂ ਨਿਕਲ ਸਕਿਆ।

ਹੁਣ ਅਗਲੀ ਗੱਲਬਾਤ 15 ਜਨਵਰੀ ਨੂੰ ਇੱਕ ਵਾਰ ਫਿਰ ਹੋਣੀ ਹੈ। ਇਸ ਸਬੰਧੀ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਵੀ ਚੱਲ ਰਹੀ ਹੈ। ਅਗਲੀ ਸੁਣਵਾਈ 11 ਜਨਵਰੀ ਨੂੰ ਤੈਅ ਕੀਤੀ ਗਈ ਹੈ। ਇਸ ਦੌਰਾਨ ਕਾਂਗਰਸ ਨੇ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਮੁਹਿੰਮ ਸ਼ੁਰੂ ਕੀਤੀ ਹੈ। ਪਾਰਟੀ ਨੇ 15 ਜਨਵਰੀ ਨੂੰ ‘ਕਿਸਾਨ ਅਧਿਕਾਰ ਦਿਵਸ’ ਮਨਾਉਣ ਦਾ ਫੈਸਲਾ ਵੀ ਕੀਤਾ ਹੈ। ਇਸ ਸਮੇਂ ਦੌਰਾਨ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਵਿਸ਼ਾਲ ਅੰਦੋਲਨ ਹੋਏਗਾ ਤੇ ਰਾਜ ਭਵਨਾਂ ਦਾ ਘਿਰਾਓ ਕੀਤਾ ਜਾਵੇਗਾ।

ਇੰਡੀਅਨ ਯੂਥ ਕਾਂਗਰਸ ਨੇ ਸ਼ਨੀਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੇਸ਼ ਭਰ ਵਿੱਚ ਮੁਹਿੰਮ ‘ਇੱਕ ਮੁੱਠੀ ਮਿੱਟੀ ਸ਼ਹੀਦਾਂ ਦੇ ਨਾਮ’ ਸ਼ੁਰੂ ਕੀਤੀ ਹੈ। ਇੰਡੀਅਨ ਯੂਥ ਕਾਂਗਰਸ (ਆਈਵਾਈਸੀ) ਦੇ ਪ੍ਰਧਾਨ ਸ੍ਰੀਨਿਵਾਸ ਬੀਵੀ ਅਨੁਸਾਰ, ਇਸ ਮੁਹਿੰਮ ਦੇ ਤਹਿਤ, ਰੋਸ ਪ੍ਰਦਰਸ਼ਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਿੰਡਾਂ ਤੋਂ ਮਿੱਟੀ ਇਕੱਠੀ ਕੀਤੀ ਜਾਵੇਗੀ ਤੇ ਭਾਰਤ ਦਾ ਨਕਸ਼ਾ ਬਣਾਏਗਾ।

ਸ੍ਰੀਨਿਵਾਸ ਬੀਵੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਭਾਰਤੀ ਯੂਥ ਕਾਂਗਰਸ ਦੇ ਵਰਕਰਾਂ ਨੂੰ ਸ਼ਹੀਦ ਹੋਏ ਕਿਸਾਨਾਂ ਦੇ ਪਿੰਡਾਂ ਵਿੱਚ ਭੇਜਿਆ ਜਾਵੇਗਾ। ਉਹ ਉੱਥੋਂ ਇੱਕ ਮੁੱਠੀ ਭਰ ਮਿੱਟੀ ਇਕੱਠੇ ਕਰਨਗੇ ਤੇ ਇਸ ਨੂੰ ਨਵੀਂ ਦਿੱਲੀ ਵਿੱਚ ਭਾਰਤੀ ਯੂਥ ਕਾਂਗਰਸ ਦੇ ਦਫਤਰ ਵਿੱਚ ਲਿਆਉਣਗੇ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕਟ ਨੇ ਦਾਅਵਾ ਕੀਤਾ ਸੀ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੁਣ ਤੱਕ ਕੁਲ 60 ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀਨਿਵਾਸ ਨੇ ਕਿਹਾ ਕਿ ਸਰਕਾਰ ਗੂੰਗੀ, ਬੋਲ਼ੀ ਤੇ ਤਾਨਾਸ਼ਾਹ ਬਣ ਗਈ ਹੈ। ਸ੍ਰੀਨਿਵਾਸ ਬੀਵੀ ਨੇ ਇਸ ਸਮੇਂ ਦੌਰਾਨ ਕਿਹਾ, ‘‘ਅਹਿੰਸਕ ਅਤੇ ਲੋਕਤੰਤਰੀ ਢੰਗਾਂ ਰਾਹੀਂ, ਕਿਸਾਨ ਇਸ ਬੁਰੀ ਤਰ੍ਹਾਂ ਠੰਡ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਤੇ ਪਾਣੀ ਦੇ ਤੋਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦੀ ਹੈ।

 
< Prev   Next >

Advertisements

Advertisement
Advertisement

Advertisement
Advertisement