:: ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ   :: ਕਿਸਾਨ ਅੰਦੋਲਨ ਚ ਖੂੰਡੇ ਆਲਾ ਬਾਬਾ ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ   :: ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ   :: ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ   :: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ   :: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨ ਅੰਦੋਲਨ : SC ਵਲੋਂ ਬਣਾਈ ਗਈ 4 ਮੈਂਬਰਾਂ ਦੀ ਕਮੇਟੀ, ਜਾਣੋ ਕੌਣ-ਕੌਣ ਹੈ ਸ਼ਾਮਲ PRINT ਈ ਮੇਲ
supreme court committee 4 members agriculture laws farmers protestਨਵੀਂ ਦਿੱਲੀ  --12ਜਨਵਰੀ-(ਮੀਡੀਦੇਸਪੰਜਾਬ)--ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਹੋਣ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕੋਰਟ ਨੇ 4 ਮੈਂਬਰਾਂ ਦੀ ਇਕ ਕਮੇਟੀ ਦਾ ਵੀ ਗਠਨ ਕੀਤਾ ਹੈ। ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ 'ਚ ਭੂਪਿੰਦਰ ਸਿੰਘ ਮਾਨ (ਬੀਕੇਯੂ ਪ੍ਰਧਾਨ), ਡਾ. ਪ੍ਰਮੋਦ ਕੁਮਾਰ ਜੋਸ਼ੀ (ਅੰਤਰਰਾਸ਼ਟਰੀ ਖਾਧ ਨੀਤੀ ਖੋਜ ਸੰਸਥਾ), ਅਸ਼ੋਕ ਗੁਲਾਟੀ (ਖੇਤੀਬਾੜੀ ਅਰਥਸ਼ਾਸਤਰੀ) ਅਤੇ ਅਨਿਲ ਘਨਵਟ (ਸ਼ਿਵਕੇਰੀ ਸੰਗਠਨ, ਮਹਾਰਾਸ਼ਟਰ) ਸ਼ਾਮਲ ਹਨ। ਜਦੋਂ ਤੱਕ ਕਮੇਟੀ ਦੀ ਰਿਪੋਰਟ ਨਹੀਂ ਆਉਂਦੀ ਹੈ, ਉਦੋਂ ਤੱਕ ਖੇਤੀ ਕਾਨੂੰਨਾਂ ਦੇ ਅਮਲ 'ਤੇ ਰੋਕ ਜਾਰੀ ਰਹੇਗੀ।

PunjabKesariਭੂਪਿੰਦਰ ਸਿੰਘ ਮਾਨ
ਮਾਨ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਸੰਸਦ ਮੈਂਬਰ ਹਨ। ਕਿਸਾਨ ਸੰਘਰਸ਼ਾਂ 'ਚ ਯੋਗਦਾਨ ਨੂੰ ਧਿਆਨ 'ਚ ਰੱਖਦੇ ਹੋਏ 1990 'ਚ ਰਾਸ਼ਟਰਪਤੀ ਵਲੋਂ ਭੂਪਿੰਦਰ ਸਿੰਘ ਮਾਨ ਨੂੰ ਰਾਜ ਸਭਾ ਦਾ ਮੈਂਬਰ ਚੁਣਿਆ ਗਿਆ ਸੀ।

PunjabKesariਪ੍ਰਮੋਦ ਕੁਮਾਰ ਜੋਸ਼ੀ
ਅੰਤਰਰਾਸ਼ਟਰੀ ਖਾਧ ਨੀਤੀ ਖੋਜ ਸੰਸਥਾ ਦੇ ਪ੍ਰਮੋਦ ਕੇ. ਜੋਸ਼ੀ ਮਸ਼ਹੂਰ ਖੇਤੀ ਮਾਹਰ ਹਨ। ਹਾਲ ਹੀ 'ਚ ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਸੀ ਕਿ ਸਾਨੂੰ ਐੱਮ.ਐੱਸ.ਪੀ. ਤੋਂ ਪਰੇ, ਨਵੀਂ ਮੁੱਲ ਨੀਤੀ 'ਤੇ ਵਿਚਾਰ ਕਰਨ ਦੀ ਜ਼ਰੂਰਤ ਹੈ।

PunjabKesariਅਸ਼ੋਕ ਗੁਲਾਟੀ
ਸੁਪਰੀਮ ਕੋਰਟ ਨੇ ਖੇਤੀ ਅਰਥਸ਼ਾਸਤਰੀ ਅਸ਼ੋਕ ਗੁਲਾਟੀ ਨੂੰ ਵੀ ਇਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਗੁਲਾਟੀ 1991 ਤੋਂ 2001 ਤੱਕ ਪ੍ਰਧਾਨ ਮੰਤਰੀ ਦੇ ਆਰਥਿਕ ਸਲਾਹਕਾਰ ਕਾਊਂਸਿਲ ਦੇ ਮੈਂਬਰ ਰਹੇ ਹਨ। ਆਪਣੇ ਲੇਖਾਂ ਅਤੇ ਰਿਸਰਚ ਪੇਪਰ 'ਚ ਗੁਲਾਟੀ ਕਿਸਾਨਾਂ ਦੇ ਉਤਪਾਦ ਨੂੰ ਲੈ ਕੇ ਆਵਾਜ਼ ਚੁੱਕਦੇ ਰਹੇ ਹਨ।

PunjabKesariਅਨਿਲ ਘਨਵਟ
ਸੁਪਰੀਮ ਕੋਰਟ ਨੇ ਸ਼ਿਵਕੇਰੀ ਸੰਗਠਨ ਮਹਾਰਾਸ਼ਟਰ ਦੇ ਅਨਿਲ ਘਨਵਟ ਨੂੰ ਵੀ ਇਸ ਕਮੇਟੀ 'ਚ ਸ਼ਾਮਲ ਕੀਤਾ ਹੈ। ਸ਼ੇਤਕਾਰੀ ਸੰਗਠਨ ਦੇ ਪ੍ਰਧਾਨ ਘਨਵਟ ਦੇ ਇਸ ਸੰਗਠਨ ਨਾਲ ਲੱਖਾਂ ਕਿਸਾਨ ਜੁੜੇ ਹੋਏ ਹਨ। ਇਸ ਸੰਗਠਨ ਦਾ ਮਹਾਰਾਸ਼ਟਰ ਦੇ ਕਿਸਾਨਾਂ 'ਤੇ ਵੱਡਾ ਅਸਰ ਹੈ।

ਜ਼ਿਕਰਯੋਗ ਹੈ ਕਿ ਚੀਫ਼ ਜਸਟਿਸ ਬੋਬੜੇ ਨੇ ਅੱਗੇ ਕਿਹਾ ਕਿਸਾਨੀ ਮੁੱਦੇ ਦਾ ਹੱਲ ਕੱਢਣ ਲਈ ਅਸੀਂ ਆਪਣੇ ਹਿਸਾਬ ਨਾਲ ਇਕ ਕਮੇਟੀ ਦਾ ਗਠਨ ਕੀਤਾ ਹੈ। ਕਿਸਾਨੀ ਮਸਲੇ ਦਾ ਹੱਲ ਕਰਨ ਲਈ ਕਮੇਟੀ ਦਾ ਗਠਨ ਕਰਨਾ ਜ਼ਰੂਰੀ ਸੀ। ਚੀਫ਼ ਜਸਟਿਸ ਨੇ ਇਹ ਵੀ ਕਿਹਾ ਕਿ ਉਸ ਨੂੰ ਸਮੱਸਿਆ ਦਾ ਹੱਲ ਕਰਨ ਲਈ ਕਾਨੂੰਨ ਨੂੰ ਮੁਅੱਤਲ ਕਰਨ ਦਾ ਵੀ ਅਧਿਕਾਰ ਹੈ। ਇਸ ਤੋਂ ਇਲਾਵਾ ਕੋਰਟ ਨੇ ਕਿਸਾਨ ਜਥੇਬੰਦੀਆਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਦਿੱਲੀ ਪੁਲਸ ਤੋਂ ਟਰੈਕਟਰ ਮਾਰਚ ਕੱਢਣ ਦੀ ਇਜਾਜ਼ਤ ਮੰਗੀ ਹੈ। ਸੁਪਰੀਮ ਕੋਰਟ ’ਚ ਹੁਣ ਇਹ ਮਾਮਲਾ ਸੋਮਵਾਰ ਨੂੰ ਸੁਣਿਆ ਜਾਵੇਗਾ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਜਿਨ੍ਹਾਂ ਖੇਤੀ ਕਾਨੂੰਨਾਂ ਨੂੰ ਪਾਸ ਕੀਤਾ ਹੈ, ਉਸ ਖ਼ਿਲਾਫ ਕਿਸਾਨ ਬੀਤੇ 48 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਡਟੇ ਹੋਏ ਹਨ। ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨਾਂ ਵਲੋਂ ਲਗਾਤਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

 
< Prev   Next >

Advertisements

Advertisement
Advertisement
Advertisement

Advertisement