:: ਵੱਡੀ ਖ਼ਬਰ: ਸਿੰਘੂ ਸਰਹੱਦ ’ਤੇ ਰਵਨੀਤ ਬਿੱਟੂ ਦਾ ਜ਼ਬਰਦਸਤ ਵਿਰੋਧ, ਹੋਈ ਧੱਕਾ-ਮੁੱਕੀ   :: ਰਵਨੀਤ ਬਿੱਟੂ ਤੋਂ ਬਾਅਦ ਵਿਧਾਇਕ ਕੁਲਬੀਰ ਜ਼ੀਰਾ ਦਾ ਸਿੰਘੂ ਸਰਹੱਦ ’ਤੇ ਵਿਰੋਧ, ਲੱਥੀ ਪੱਗ   :: ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ   :: ਕਿਸਾਨ ਅੰਦੋਲਨ ਚ ਖੂੰਡੇ ਆਲਾ ਬਾਬਾ ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ   :: ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ   :: ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ   :: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ   :: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਦੀ ਸਾਜਿਸ਼ ਦੀ ਖੁੱਲ੍ਹੀ ਪੋਲ, BSF ਨੂੰ ਜੰਮੂ-ਕਸ਼ਮੀਰ ’ਚ ਮਿਲੀ 150 ਮੀਟਰ ਲੰਬੀ ‘ਸੁਰੰਗ’ PRINT ਈ ਮੇਲ
bsf traces tunnel in kathua jammu kashmirਜੰਮੂ --13ਜਨਵਰੀ-(ਮੀਡੀਦੇਸਪੰਜਾਬ)-- ਸਰਹੱਦ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਨੇ ਬੁੱਧਵਾਰ ਯਾਨੀ ਕਿ ਅੱਜ ਜੰਮੂ-ਕਸ਼ਮੀਰ ਦੇ ਕਠੁਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ’ਚ ਕੌਮਾਂਤਰੀ ਸਰਹੱਦ ਨਾਲ ਲੱਗਦੀ ਇਕ 150 ਮੀਟਰ ਲੰਬੀ ਸੁਰੰਗ ਦਾ ਪਤਾ ਲਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦਾ ਨਿਰਮਾਣ ਅੱਤਵਾਦੀਆਂ ਦੀ ਘੁਸਪੈਠ ਦੇ ਮਕਸਦ ਨਾਲ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਬੀ. ਐੱਸ. ਐੱਫ. ਦੇ ਚੌਕਸ

ਜਵਾਨਾਂ ਨੇ ਪਿਛਲੇ 6 ਮਹੀਨੇ ਵਿਚ ਕਠੁਆ ਅਤੇ ਸਾਂਬਾ ਜ਼ਿਲਿ੍ਹਆਂ ’ਚ ਇਸ ਤਰ੍ਹਾਂ ਦੀ ਤੀਜੀ ਸੁਰੰਗ ਦਾ ਪਤਾ ਲਾਇਆ ਹੈ। ਬੀ. ਐੱਸ. ਐੱਫ. ਦੇ ਇੰਸਪੈਕਟਰ ਜਨਰਲ (ਜੰਮੂ ਫਰੰਟੀਅਰ) ਐੱਨ. ਐੱਸ. ਜਮਵਾਲ ਨੇ ਕਿਹਾ ਕਿ ਬੁੱਧਵਾਰ ਸਵੇਰੇ ਇਕ ਮੁਹਿੰਮ ਦੌਰਾਨ ਜਵਾਨਾਂ ਨੇ ਹੀਰਾਨਗਰ ਸੈਕਟਰ ਦੇ ਬੋਬੀਆਨ ਪਿੰਡ ’ਚ ਸਰਹੱਦ ਪਾਰ ਤੋਂ ਬਣਾਈ ਗਈ ਕਰੀਬ 150 ਮੀਟਰ ਲੰਬੀ ਸੁਰੰਗ ਦਾ ਪਤਾ ਲਾਇਆ।

PunjabKesari

ਸੁਰੰਗ ਦਾ ਪਤਾ ਲੱਗਣ ਮਗਰੋਂ ਜਮਵਾਲ ਅਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ। ਬੀ. ਐੱਸ. ਐੱਫ. ਅਧਿਕਾਰੀ ਨੇ ਕਿਹਾ ਕਿ ਇਸ ਦੇ ਦੂਜੇ ਪਾਸੇ ਪਾਕਿਸਤਾਨ ਦਾ ਸ਼ੇਕਰਗੜ੍ਹ ਇਲਾਕਾ ਹੈ, ਜੋ ਕਿ ਅੱਤਵਾਦੀਆਂ ਦੇ ਟਿਕਾਣਿਆਂ ਲਈ ਮਸ਼ਹੂਰ ਹੈ। ਸਾਡੇ ਕੋਲ ਸੂਚਨਾਵਾਂ ਹਨ, ਜਿਸ ਦੇ ਚੱਲਦੇ ਅਸੀਂ ਇੱਥੇ ਹੋਣ ਵਾਲੀਆਂ ਗਤੀਵਿਧੀਆਂ ਨੂੰ ਲੈ ਕੇ ਚੌਕਸ ਸੀ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਸਾਜਿਸ਼ਾਂ ਨੂੰ ਨਾਕਾਮ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਗਏ ਹਨ। ਜਮਵਾਲ ਨੇ ਕਿਹਾ ਕਿ ਰੇਤਾਂ ਦੇ ਬੋਰਿਆਂ ’ਤੇ ਮਿਲੇ ਪਾਕਿਸਤਾਨੀ ਚਿੰਨ੍ਹ ਇਸ ਸੁੰਰਗ ਦੇ ਨਿਰਮਾਣ ’ਚ ਪਾਕਿਸਤਾਨੀ ਸੰਗਠਨਾਂ ਦਾ ਹੱਥ ਹੋਣ ਦਾ ਸਬੂਤ ਪੇਸ਼ ਕਰਦੇ ਹਨ, ਜੋ ਕਿ ਪਿਛਲੀ ਵਾਰ ਪਤਾ ਲਾਈਆਂ ਗਈਆਂ ਸੁਰੰਗਾਂ ਵਾਂਗ 25 ਤੋਂ 30 ਮੀਟਰ ਡੂੰਘੀ ਅਤੇ ਦੋ ਤੋਂ ਤਿੰਨ ਫੁੱਟ ਬਿਆਸ ਦੀ ਹੈ। 

PunjabKesari

ਅਧਿਕਾਰੀ ਤੋਂ ਇਹ ਪੁੱਛੇ ਜਾਣ ’ਤੇ ਕੀ ਹਾਲ ਹੀ ’ਚ ਬਣਾਈ ਗਈ ਹੈ ਜਾਂ ਪੁਰਾਣੀ ਹੈ, ਤਾਂ ਉਨ੍ਹਾਂ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ। ਹਾਲਾਂਕਿ ਅਧਿਕਾਰੀ ਨੇ ਦੱਸਿਆ ਕਿ ਸੁਰੰਗ ਤੋਂ ਮਿਲੇ ਰੇਤਾਂ ਦੋ ਬੋਰਿਆਂ ’ਤੇ ਉਤਪਾਦਨ ਸਾਲ 2016-17 ਹਨ, ਅਜਿਹੇ ਵਿਚ ਇਹ ਪੁਰਾਣੀ ਵੀ ਹੋ ਸਕਦੀ ਹੈ। ਇਸ ਸੁਰੰਗ ਜ਼ਰੀਏ ਪਹਿਲਾਂ ਵਿਚ ਘੁਸਪੈਠ ਕੀਤੀ ਗਈ ਜਾਂ ਨਹੀਂ? ਇਸ ਦਾ ਪਤਾ ਜਾਂਚ ਤੋਂ ਬਾਅਦ ਲੱਗ ਸਕੇਗਾ।

 
< Prev   Next >

Advertisements

Advertisement
Advertisement
Advertisement
Advertisement