:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ ਦੇ ਖ਼ਿਲਾਫ ਭਾਰਤ ਦੀ ਹਰ ਸੰਭਵ ਮਦਦ ਕਰੇਗਾ ਅਮਰੀਕਾ, ਗੁਪਤ ਦਸਤਾਵੇਜ਼ਾਂ ਜ਼ਰੀਏ ਹੋਇਆ ਖੁਲਾਸਾ PRINT ਈ ਮੇਲ
united states  secret documentsਵਾਸ਼ਿੰਗਟਨ --14ਜਨਵਰੀ-(ਮੀਡੀਆਦੇਸਪੰਜਾਬ)-- ਅਮਰੀਕਾ ਚੀਨ ਦੇ ਖ਼ਿਲਾਫ਼ ਭਾਰਤ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਮਦਦ ਕਰੇਗਾ। ਭਾਰਤ ਅਤੇ ਚੀਨ ਵਿਚਾਲੇ ਵਾਸਤਵਿਕ ਕੰਟਰੋਲ ਰੇਖਾ (ਐੱਲ.ਏ.ਸੀ.) 'ਤੇ ਜਾਰੀ ਸੰਘਰਸ਼ ਦਰਮਿਆਨ ਅਮਰੀਕਾ ਨੇ ਇਹ ਫ਼ੈਸਲਾ ਲਿਆ ਸੀ। ਹਾਲ ਹੀ ਵਿਚ ਅਮਰੀਕੀ ਪ੍ਰਸ਼ਾਸਨ ਦੇ ਜਿਹੜੇ ਕੁਝ ਗੁਪਤ ਦਸਤਾਵੇਜ਼ ਸਾਹਮਣੇ ਆਏ ਹਨ, ਉਹਨਾਂ ਵਿਚ ਇਸ ਸਬੰਧੀ ਖੁਲਾਸਾ ਹੋਇਆ ਹੈ। ਇਸ ਖੁਲਾਸੇ ਦੇ ਬਾਅਦ ਚੀਨ ਕਾਫੀ ਗੁੱਸੇ ਵਿਚ ਹੈ।

ਗੁਪਤ ਦਸਤਾਵੇਜ਼ਾ ਦੇ ਮੁਤਾਬਕ, ਅਮਰੀਕਾ ਕਾਫੀ ਪਹਿਲਾਂ ਇਹ ਫ਼ੈਸਲਾ ਕਰ ਚੁੱਕਾ ਹੈ ਕਿ ਹਿੰਦ ਪ੍ਰਸ਼ਾਂਤ ਖੇਤਰ ਵਿਚ ਚੀਨ ਦੇ ਮੁਕਾਬਲੇ ਭਾਰਤ ਨੂੰ ਮਜ਼ਬੂਤ ਬਣਾਉਣ ਲਈ ਉਹ ਹਰ ਸੰਭਵ ਮਦਦ ਕਰੇਗਾ। ਅਮਰੀਕਾ ਨੇ ਡਿਪਲੋਮੈਟਿਕ, ਮਿਲਟਰੀ ਅਤੇ ਖੁਫੀਆ ਚੈਨਲਾਂ ਦੇ ਮਾਧਿਅਮ ਨਾਲ ਭਾਰਤ ਨੂੰ ਸਮਰਥਨ ਦੇਣ ਦੀ ਪੇਸ਼ਕਸ਼ ਕਰਨ ਦੀ ਯੋਜਨਾ ਬਣਾਈ ਹੈ ਤਾਂ ਜੋ ਚੀਨ ਦੇ ਨਾਲ ਸਰਹੱਦੀ ਵਿਵਾਦ ਦਾ ਭਾਰਤ ਹੱਲ ਕਰ ਸਕੇ।

ਭਾਰਤ ਨੂੰ ਮਜ਼ਬੂਤ ਬਣਾਉਣ ਦਾ ਚਾਹਵਾਨ ਹੈ ਅਮਰੀਕਾ
ਦਸਤਾਵੇਜ਼ਾਂ ਵਿਚ ਕਿਹਾ ਗਿਆ ਹੈ ਕਿ ਭਾਰਤ ਨੂੰ ਮਦਦ ਦੇਣ ਦੇ ਪਿੱਛੇ ਅਮਰੀਕਾ ਦਾ ਉਦੇਸ਼ ਏਸ਼ੀਆ ਵਿਚ ਚੀਨ ਦੇ ਮੁਕਾਬਲੇ ਭਾਰਤ ਨੂੰ ਮਜ਼ਬੂਤ ਬਣਾਉਣਾ ਹੈ। ਭਾਰਤ ਨੂੰ ਮਿਲਟਰੀ ਮਦਦ ਮੁਹੱਈਆ ਕਰਾਉਣ ਦੇ ਨਾਲ ਹੀ ਇਕ 'ਨੈਟ ਸਿਕਓਰਿਟੀ ਪ੍ਰੋਵਾਈਡਰ' ਦੇ ਤੌਰ 'ਤੇ ਅੱਗੇ ਵਧਾਇਆ ਜਾਵੇਗਾ। ਚੀਨ ਦੇ ਨਾਲ ਜਾਰੀ ਸਰਹੱਦੀ ਵਿਵਾਦ ਦੌਰਾਨ ਜਾਂ ਭਾਰਤ ਆਉਣ ਵਾਲੀਆਂ ਨਦੀਆਂ ਨੂੰ ਮੋੜਨ ਦੀ ਚੀਨ ਦੀਆਂ ਕੋਸ਼ਿਸ਼ਾਂ ਦੇ ਬਾਰੇ ਵਿਚ ਭਾਰਤ ਨੂੰ ਕੂਟਨੀਤਕ, ਮਿਲਟਰੀ ਅਤੇ ਖੁਫੀਆ ਸਹਿਯੋਗ ਦਿੱਤਾ ਜਾਵੇਗਾ। ਭਾਰਤ ਦੀ ਐਕਟ ਈਸਟ ਨੀਤੀ ਨੂੰ ਵੀ ਮਦਦ ਦਿੱਤੀ ਜਾਵੇਗੀ ਤਾਂ ਜੋ ਉਹ ਇਕ ਗਲੋਬਲ ਸ਼ਕਤੀ ਦੇ ਤੌਰ 'ਤੇ ਸਥਾਪਿਤ ਹੋਵੇ। ਇਸ ਬਾਰੇ ਵਿਚ ਅਮਰੀਕਾ, ਭਾਰਤ, ਜਾਪਾਨ ਅਤੇ ਆਸਟ੍ਰੇਲੀਆ ਦਰਮਿਆਨ ਅਜਿਹੇ ਸਹਿਯੋਗ ਨੂੰ ਵਿਕਸਿਤ ਕਰਨ ਦੀ ਗੱਲ ਕਹੀ ਗਈ ਹੈ, ਜਿਸ ਨਾਲ ਹਿੰਦ ਅਤੇ ਪ੍ਰਸ਼ਾਂਤ ਖੇਤਰ ਨੂੰ ਸਾਰਿਆਂ ਦੇ ਲਈ ਬਰਾਬਰ ਮੌਕੇ ਵਾਲਾ ਬਣਾਉਣ ਵਿਚ ਮਦਦ ਮਿਲੇ।

ਭਾਰਤ ਨੂੰ ਐੱਨ.ਐੱਸ.ਜੀ. ਦਾ ਮੈਂਬਰ ਬਣਾਉਣ ਦਾ ਜ਼ਿਕਰ
ਦਸਤਾਵੇਜ਼ਾਂ ਵਿਚ ਭਾਰਤ ਨੂੰ ਮਿਲਟਰੀ ਮਦਦ ਵਧਾਉਣ, ਅਤੀ ਆਧੁਨਿਕ ਮਿਲਟਰੀ ਤਕਨੀਕੀ ਮਦਦ ਉਪਲਬਧ ਕਰਾਉਣ ਦੀ ਗੱਲ ਹੈ। ਇਹਨਾਂ ਸਾਰੇ ਮੁੱਦਿਆਂ 'ਤੇ ਦੋਹਾਂ ਦੇਸ਼ਾਂ ਵਿਚਾਲੇ ਕਾਫੀ ਹੱਦ ਤੱਕ ਕਦਮ ਚੁੱਕੇ ਗਏ ਹਨ। ਭਾਰਤ ਨੂੰ ਪਰਮਾਣੂ ਸਪਲਾਈ ਕਰਤਾ ਦੇਸ਼ਾਂ  (ਐੱਨ.ਐੱਸ.ਜੀ.) ਦੇ ਸਮੂਹ ਵਿਚ ਮੈਂਬਰ ਬਣਾਉਣ ਦੀ ਵੀ ਗੱਲ ਕਹੀ ਗਈ ਹੈ। ਇੱਥੇ ਦੱਸ ਦਈਏ ਕਿ ਅਮਰੀਕਾ ਦੇ ਮਜ਼ਬੂਤ ਸਮਰਥਨ ਦੇ ਬਾਵਜੂਦ ਚੀਨ ਵੱਲੋਂ ਕੀਤੇ ਵਿਰੋਧ ਦੇ ਕਾਰਨ ਭਾਰਤ ਹੁਣ ਤੱਕ ਐੱਨ.ਐੱਸ.ਜੀ. ਦਾ ਮੈਂਬਰ ਨਹੀਂ ਬਣ ਪਾਇਆ ਹੈ ਦਸਤਾਵੇਜ਼ਾਂ ਵਿਚ ਬ੍ਰਹਮਪੁੱਤਰ ਨਦੀ ਦਾ ਵੀ ਜ਼ਿਕਰ ਹੈ। ਇਸ ਨਦੀ ਦਾ ਇਕ ਵੱਡਾ ਹਿੱਸਾ ਚੀਨ ਤੋਂ ਨਿਕਲਦਾ ਹੈ, ਜੋ ਭਾਰਤ ਤੋਂ ਹੁੰਦੇ ਹੋਏ ਬੰਗਾਲ ਦੀ ਖਾੜੀ ਵਿਚ ਜਾ ਮਿਲਦਾ ਹੈ। ਹਾਲ ਹੀ ਦੇ ਦਿਨਾਂ ਵਿਚ ਇਹ ਖ਼ਬਰ ਆ ਰਹੀ ਹੈ ਕਿ ਚੀਨ ਇਸ ਦੀ ਮੁੱਖ ਧਾਰਾ ਦੇ ਨਾਲ ਕੁਝ ਤਬਦੀਲੀ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਇਕ ਵੱਡੇ ਹਿੱਸੇ 'ਤੇ ਅਸਰ ਪੈਣ ਦੀ ਗੱਲ ਕਹੀ ਗਈ ਹੈ।ਅਮਰੀਕੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਨੇ 5 ਜਨਵਰੀ ਨੂੰ 10 ਸਫਿਆਂ ਦੇ ਦਸਤਾਵੇਜ਼ ਨੂੰ ਜਨਤਕ ਕੀਤਾ ਸੀ ਅਤੇ ਹੁਣ ਇਸ  à¨¨à©‚à©° ਵ੍ਹਾਈਟ ਹਾਊਸ ਦੀ ਵੈਬਸਾਈਟ 'ਤੇ ਪੋਸਟ ਕੀਤਾ ਗਿਆ ਹੈ। ਹਿੰਦ-ਪ੍ਰਸ਼ਾਂਤ ਖੇਤਰ ਦੇ ਲਈ 'ਯੂ-ਐੱਸ ਸਟ੍ਰੈਟੇਜਿਕ ਫ੍ਰੇਮਵਰਕ' ਦਸਤਾਵੇਜ਼ ਵਿਚ ਕਿਹਾ ਗਿਆ ਹੈ ਕਿ ਭਾਰਤ ਸੁਰੱਖਿਆ ਮਾਮਲਿਆਂ 'ਤੇ ਅਮਰੀਕਾ ਦਾ ਪਸੰਦੀਦਾ ਹਿੱਸੇਦਾਰ ਹੈ।

ਚੀਨ ਨੇ ਕਹੀ ਇਹ ਗੱਲ
ਗੁਪਤ ਦਸਤਾਵੇਜ਼ਾਂ ਸਬੰਧੀ ਪੁੱਛੇ ਗਏ ਸਵਾਲ 'ਤੇ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜਿਯਾਨ ਨੇ ਕਿਹਾ ਕਿ ਕੁਝ ਅਮਰੀਕੀ ਨੇਤਾ ਗੁਪਤ ਦਸਤਾਵੇਜ਼ਾਂ ਨੂੰ ਜਨਤਕ ਕਰਨ ਦੀ ਵਿਰਾਸਤ ਛੱਡ ਕੇ ਜਾਣਾ ਚਾਹੁੰਦੇ ਹਨ ਪਰ ਇਸ ਦੇ ਵਿਸ਼ਾ ਵਸਤੂ ਨਾਲ ਚੀਨ ਨੂੰ ਦਬਾਉਣ, ਇਸ ਨੂੰ ਰੋਕਣ ਅਤੇ ਖੇਤਰੀ ਸ਼ਾਂਤੀ ਤੇ ਸਥਿਰਤਾ ਨੂੰ ਨੁਕਸਾਨ ਪਹੁੰਚਾਉਣ ਦੇ ਅਮਰੀਕਾ ਦੇ ਗਲਤ ਇਰਾਦਿਆਂ ਦਾ ਪਤਾ ਚੱਲਦਾ ਹੈ ਜਾਂ ਫਿਰ ਕਿਹਾ ਜਾਵੇ ਕਿ ਅਮਰੀਕਾ ਆਪਣਾ ਦਬਦਬਾ ਕਾਇਮ ਰੱਖਣ ਦੀ ਰਣਨੀਤੀ 'ਤੇ ਚੱਲ ਰਿਹਾ ਹੈ।

 
< Prev   Next >

Advertisements