:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨ ਟਰੈਕਟਰ ਪਰੇਡ: ਹਿੰਸਾ ਦੀ ਜਾਂਚ ਲਈ SC ’ਚ ਪਟੀਸ਼ਨ ਦਾਇਰ PRINT ਈ ਮੇਲ
farmer tractor parade  petition filed of violence on republic dayਨਵੀਂ ਦਿੱਲੀ --27ਜਨਵਰੀ-(ਮੀਡੀਆਦੇਸਪੰਜਾਬ)--   ਸੁਪਰੀਮ ਕੋਰਟ ਵਿਚ ਬੁੱਧਵਾਰ ਯਾਨੀ ਕਿ ਅੱਜ ਇਕ ਪਟੀਸ਼ਨ ਦਾਇਰ ਕੀਤੀ ਗਈ, ਜਿਸ ’ਚ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ’ਚ ਹੋਈ ਹਿੰਸਾ ਦੀ ਜਾਂਚ ਲਈ ਇਕ ਕਮਿਸ਼ਨ ਦੇ ਗਠਨ ਦੀ ਬੇਨਤੀ ਕੀਤੀ ਗਈ ਹੈ। ਪਟੀਸ਼ਨ ’ਚ 26 ਜਨਵਰੀ ਨੂੰ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਅਤੇ ਜਥੇਬੰਦੀਆਂ ਖ਼ਿਲਾਫ਼ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕਰਨ ਦੇ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਦੀ ਵੀ ਬੇਨਤੀ ਕੀਤੀ ਗਈ ਹੈ।

ਵਕੀਲ ਵਿਸ਼ਾਲ ਤਿਵਾੜੀ ਵਲੋਂ ਦਾਇਰ ਪਟੀਸ਼ਨ ’ਚ ਕਿਹਾ ਗਿਆ ਕਿ ਅਦਾਲਤ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿਚ 3 ਮੈਂਬਰੀ ਜਾਂਚ ਕਮਿਸ਼ਨ ਗਠਿਤ ਕੀਤੀ ਜਾਵੇ, ਜੋ ਇਸ ਮਾਮਲੇ ਵਿਚ ਸਬੂਤਾਂ ਨੂੰ ਇਕੱਠਾ ਕਰੇ, ਰਿਕਾਰਡ ਕਰੇ ਅਤੇ ਸਮੇਂ ਸਿਰ ਰਿਪੋਰਟ ਅਦਾਲਤ ’ਚ ਪੇਸ਼ ਕਰੇ। ਪਟੀਸ਼ਨ ’ਚ ਕਿਹਾ ਗਿਆ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੋ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਚੱਲ ਰਿਹਾ ਹੈ ਅਤੇ ਟਰੈਕਟਰ ਪਰੇਡ ਦੌਰਾਨ ਇਸ ਨੇ ਹਿੰਸਕ ਰੂਪ ਧਾਰਨ ਕਰ ਲਿਆ। ਇਸ ਵਿਚ ਕਿਹਾ ਗਿਆ ਕਿ ਗਣਤੰਤਰ ਦਿਵਸ ਮੌਕੇ ਪੁਲਸ ਅਤੇ ਕਿਸਾਨਾਂ ਵਿਚਾਲੇ ਹੋਈ ਹਿੰਸਾ ’ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਗਈਆਂ ਹਨ।

ਪਟੀਸ਼ਨ ’ਚ ਇਹ ਵੀ ਕਿਹਾ ਗਿਆ ਕਿ ਮਾਮਲਾ ਇਸ ਲਈ ਗੰਭੀਰ ਹੈ, ਕਿਉਂਕਿ ਜਦੋਂ ਕਿਸਾਨ ਅੰਦੋਲਨ ਦੋ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਸ਼ਾਂਤੀਪੂਰਨ ਚੱਲ ਰਿਹਾ ਸੀ ਤਾਂ ਕਿਵੇਂ ਇਹ ਹਿੰਸਕ ਰੂਪ ਧਾਰਨ ਕਰ ਗਿਆ। ਰਾਸ਼ਟਰੀ ਸੁਰੱਖਿਆ ਅਤੇ ਜਨ ਹਿੱਤ ’ਚ ਇਹ ਪ੍ਰਸ਼ਨ ਵਿਚਾਰ ਯੋਗ ਹੈ। ਕਿਸ ਨੇ ਅਤੇ ਕਿਵੇਂ ਅਜਿਹੇ ਹਾਲਾਤ ਪੈਦਾ ਕਰ ਦਿੱਤੇ ਕਿ ਪ੍ਰਦਰਸ਼ਨ ਹਿੰਸਕ ਹੋ ਗਿਆ। ਇਸ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੀ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਦੇ ਪੱਖ ’ਚ ਮੰਗਲਵਾਰ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ ਪਰ ਕੁਝ ਹੀ ਦੇਰ ਵਿਚ ਦਿੱਲੀ ਦੀਆਂ ਸੜਕਾਂ ’ਤੇ ਹਿੰਸਕ ਝੜਪਾਂ ਹੋਈਆਂ। ਕਈ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਨੇ ਪੁਲਸ ਦੇ ਬੈਰੀਕੇਡਜ਼ ਨੂੰ ਤੋੜ ਦਿੱਤਾ, ਪੁਲਸ ਨਾਲ ਝੜਪ ਕੀਤੀ। ਪ੍ਰਦਰਸ਼ਨਕਾਰੀਆਂ ਨੇ ਵਾਹਨਾਂ ’ਚ ਭੰਨ-ਤੋੜ ਕੀਤੀ ਅਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ।

 
< Prev   Next >

Advertisements