:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੀਚੇਵਾਲ ਵੱਲੋਂ ਲੋਕਾਂ ਨੂੰ ਸਵੱਛ ਪੌਣ ਪਾਣੀ ਦੇ ਹੱਕ ਦਿਵਾਉਣ ਦਾ ਅਹਿਦ PRINT ਈ ਮੇਲ
ਜਲੰਧਰ,18  ਜੁਲਾਈ  : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਨਾਮਜ਼ਦ ਹੋਣ ਤੋਂ ਬਾਅਦ ਵਾਤਾਵਰਣ ਪ੍ਰੇਮੀ ਬਾਬਾ ਬਲਵੀਰ ਸਿੰ ਸੀਚੇਵਾਲ ਨੇ ਕਿਹਾ ਪੰਜਾਬ ਦੇ ਕੁਦਰਤੀ ਸੋਮਿਆਂ ਨੂੰ ਪਲੀਤਤ ਕਰਨ ਵਾਲਿਆਂ ਖਿਲਾਫ ਕਾਰਵਾਈ ਤੇ ਲੋਕਾਂ ਨੂੰ ਸਾਫ ਹਵਾ ਤੇ ਪਾਣੀ ਦੇ ਕੁਦਰਤੀ ਹੱਕ ਦਿਵਾਉਣ ਉਨ੍ਹਾਂ ਦਾ ਅਹਿਦ ਹੈ। ਉਨ੍ਹਾਂ ਕਿਹਾ ਕਿ ਸਾਲਾਂ ਦੇ ਅਰਸੇ ਦੌਰਾਨ ਨਿੱਜੀ ਫਾਇਦਿਆਂ ਲਈ ੰਜਾਬ ਦੇ ਕੁਦਰਤੀ ਸੋਮਿਆਂ 'ਚ ਜ਼ਹਿਰ ਘੋਲਣ ਵਾਲਿਆਂ ਨੇ ਕਾਨੂੰਨਾਂ ਦੀ ਉਲੰਘਣਾ ਦੇ ਰਾਹ ਲੱਭੇ ਹੋਏ ਹਨ। ਬਾਬਾ ਸੀਚੇਵਾਲ ਨੇ ਕਿਹਾ ਕਿ ਪ੍ਰਦੂਸ਼ਣ ਫੈਲਾਉਣ ਵਾਲੇ ਲੋਕ ਇਸ ਭਰਤ 'ਚ ਜਿਉਂ ਰਹੇ ਹਨ ਕਿ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਕੋਈ ਨਹੀਂ ਰੋਕ ਸਕਦਾ ਪਰ ਇਨ੍ਹਾਂ ਭਰਮਾਂ ਨੂੰ ਤੋੜਨ ਦਾ ਸਮਾਂ ਆ ਗਿਆ ਹੈ।
 ਬਾਬਾ ਸੀਚੇਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਿੱਜੀ ਤੌਰ 'ਤੇ ਮੈਂ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਤੁਲਨਾ ਦਹਿਸ਼ਤਗਰਦਾਂ ਨਾਲ ਕਰਦਾ ਹਾਂ ਜਿਨ੍ਹਾਂ ਨਾਲ ਸਖਤੀ ਨਾਲ ਪੇਸ਼ ਆਉਣ ਦਾ ਸਮਾਂ ਆ ਚੁੱਕਾ ਹੈ। ਧਰਤੀ ਤੇ ਮਾਨਵਤਾ ਨੂੰ ਬਚਾਉਣ ਲਈ ਅਜਿਹੇ ਲੋਕਾਂ ਖਿਲਾਫ ਸਖਤੀ ਨਾਲ ਪੇਸ਼ ਆਉਣ ਤੋਂ ਇਨਾਵਾ ਹੋਰ ਕੋਈ ਚਾਰਾ ਨਹੀਂ ਹੈ। ਜ਼ਿਕਰਯੋਗ ਹੈ ਕਿ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਨਿਭਾਈ ਗਈ ਭੂਮਿਕਾ ਖਾਤਰ ਬਾਬਾ ਬਲਬੀਰ ਸਿੰਘ ਸੀਚੇਵਾਲ ਦਾ ਨਾਂ ਟਾਈ ਮੈਗਜ਼ੀਨ ਨੇ ਵਿਸ਼ਵ ਦੇ ਵੱਖ ਵੱਖ ਹਿੱਸਿਆਂ 'ਚ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਅਹਿਮ ਰੋਲ ਅਦਾ ਕੀਤਾ। ਬਾਬਾ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਕਾਨੂੰਨੀ ਘੇਰੇ ਵਿਚ ਰਹਿ ਕੇ ਕੁਦਰਤੀ ਸੋਮਿਆਂ ਨੂੰ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਲੋਕਾਂ ਨੂੰ ਸਾਫ ਹਵਾ, ਸਾਫ ਪਾਣੀ ਤੇ ਸਾਫ ਵਾਤਾਵਰਣ ਦੇ ਹੱਕ ਤੋਂ ਵਾਝਿਆ ਕਰਨ ਵਾਲੇ ਕਾਨੂੰਨ ਨੂੰ ਉਲੰਘੇਗਾ । ਉਸ ਖਿਲਾਫ ਉਹ ਸਖਤ ਕਾਰਵਾਈ ਦੇ ਹੱਕ ਵਿਚ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਦੋਂ ਮਾਲਵਾ ਖੇਤਰ ਵਿਚ ਵੱਡੀ ਗਿਣਤੀ 'ਚ ਲੋਕ ਕੈਂਸਰ ਦੀ ਬਿਮਾਰੀ ਨਾਲ ਮਰ ਰਹੇ ਹਨ।  ਉਸ ਵਕਤ ਚੁੱਪ ਚਾਪ ਬੈਠਣਾ ਅਤੇ ਬੇਵੱਸ ਹੋ ਕੇ ਦੇਖਣਾ ਵੀ ਇਕ ਜੁਰਮ ਹੀ ਮੰਨਿਆ ਜਾ ਸਕਦਾ ਹੈ।
 ਬਤੌਰ ਬੋਰਡ ਦੇ ਮੈਂਬਰ ਉਨ੍ਹਾਂ ਦੀ ਭੂਮਿਕਾ ਬਾਰੇ ਪੁੱਛੇ ਜਾਣ 'ਤੇ ਬਾਬਾ ਸੀਚੇਵਾਲਨੇ ਕਿਹਾ ਕਿ ਉਹ ਆਪਣੇ ਤਜਰਬੇ ਦੇ ਅਧਾਰ 'ਤੇ ਬੋਰਡ ਦੀ ਭੂਮਿਕਾ ਵਿਚ ਤਬਦੀਲੀ ਲਿਆਉਣ ਦੇ ਇਛੁੱਕ ਹਨ ਜਿਸ ਰਾਹੀਂ ਲੋਕਾਂ ਦੇ ਕੁਦਰਤੀ ਹੱਕਾਂ ਦੀ ਰਾਖੀ ਹੋ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਜੇ ਕੁਝ ਲੋਕ ਦੇ ਕੁਦਰਤੀ ਹੱਕਾਂ ਦੀ ਰਾਖੀ ਹੋ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਜੇ ਕੁਝ ਲੋਕਾਂ ਦੇ ਜੀਵਨ ਵਿਚ ਉਸਾਰੂ ਤਬਦੀਲੀਆਂ ਆਉਂਦੀਆਂ ਹਨ ਤਾਂ ਉਹ ਸਮਝਣਗੇ ਕਿ ਉਨ੍ਹਾਂ ਨੇ ਸਮਾਜ ਦੇ ਹੱਕ ਵਿਚ ਕੁਝਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕੇਸਾਂ ਵਿਚ ਬੋਰਡ ਦੁਆਰਾ ਪੇਸ਼ ਕੀਤੇ ਅੰਕੜੇ ਜ਼ਮੀਨੀ ਸੱਚਾਈਆਂ ਤੋਂ ਪਰ੍ਹੇ ਹੋ ਕੇ ਭਰਮ ਸਿਰਜਣ ਦੀ ਕੋਸ਼ਿਸ਼ ਹੁੰਦੇ ਹਨ ਅਤੇ ਉਨ੍ਹਾਂ ਦੇ ਯਤਨ ਹੋਣਗੇ ਕਿ ਉਹ ਜਨਜੀਵਨ ਦੀਆਂ ਸੱਚਾਈਆਂ ਨੂੰ ਲੋਕਾਂ ਅੱਗੇ ਲਿਆਉਣ। ਜ਼ਿਕਰਯੋਗ ਹੈ ਕਿ ਬਾਬਾ ਸੀਚੇਵਾਲ ਵੱਲੋਂ ਪ੍ਰਦੂਸ਼ਤ ਹੋ ਚੁੱਕੀ ਪਵਿੱਤਰ ਕਾਲੀ ਵੇਈਂ ਨੂੰ ਮੁੜ ਸਾਫ ਸੁਥਰਾ ਬਣਾਉਣ ਲਈ ਪਿਛਲੇ ਕਈ ਸਾਲਾਂ ਤੋਂ ਯਤਨ ਕੀਤੇ ਹੋਏ ਹਨ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement