:: ਅਮਰਨਾਥ ਯਾਤਰਾ ਤੋਂ ਪਹਿਲਾਂ ਪਹਿਲੀ ਪੂਜਾ ਇਸ ਵਾਰ ਜੰਮੂ ਚ ਹੋਵੇਗੀ   :: ਤਾਲਾਬੰਦੀ ਦਰਮਿਆਨ EMI ਤੇ ਵਿਆਜ ਛੋਟ ਮਾਮਲੇ ਚ RBI ਨੂੰ SC ਦੀ ਫਿਟਕਾਰ   :: ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ   :: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਡ ਮੰਤਰੀ ਨੇ ਕੀਤੀ ਬਲਜੀਤ ਨਾਲ ਮੁਲਾਕਾਤ, ਮਦਦ ਦਾ ਦਿੱਤਾ ਭਰੋਸਾ PRINT ਈ ਮੇਲ
ਨਵੀਂ ਦਿੱਲੀ, 21 ਜੁਲਾਈ : ਕੇਂਦਰੀ ਖੇਡ ਮੰਤਰੀ ਮਨੋਹਰ ਸਿੰਘ ਗਿੱਲ ਨੇ ਭਾਰਤੀ ਹਾਕੀ ਟੀਮ ਦੇ ਗੋਲਕੀਪਰ ਬਲਜੀਤ ਸਿੰਘ ਨਾਲ ਸੋਮਵਾਰ ਨੂੰ ਏਮਜ਼ ਵਿੱਚ ਮੁਲਾਕਾਤ ਕੀਤੀ ਅਤੇ ਅੱਖ ਵਿੱਚ ਲੱਗੀ ਸੱਟ ਤੋਂ ਉਭਰਨ ਲਈ ਇਸ ਗੋਲਕੀਪਰ ਨੂੰ ਪੂਰੀ ਤਰ੍ਹਾਂ ਮਦਦ ਕਰਨ ਦਾ ਭਰੋਸਾ ਦਿੱਤਾ। ਗਿੱਲ ਨੇ ਏਮਜ਼ ਸਥਿਤ ਡਾ. ਰਜਿੰਦਰ ਪ੍ਰਸ਼ਾਦ, ਆਈ ਕੇਅਰ ਸੈਂਟਰ 'ਚ ਬਲਜੀਤ, ਉਸਦੇ ਪਿਤਾ ਅਤੇ ਡਾਕਟਰਾਂ ਨਾਲ ਮੁਲਾਕਾਤ ਕੀਤੀ। ਪੂਨੇ 'ਚ ਸਿਖਲਾਈ ਕੈਂਪ ਦੌਰਾਨ ਅੱਖ 'ਚ ਗੋਲਫ ਦੀ ਗੇਂਦ ਲੱਗਣ ਤੋਂ ਬਾਅਦ ਬਲਜੀਤ ਦਾ ਏਮਜ਼ ਵਿੱਚ ਪਿਛਲੇ ਹਫਤੇ ਅਪ੍ਰੇਸ਼ਨ ਹੋਇਆ ਸੀ। ਬਲਜੀਤ ਨਾਲ ਮੁਲਾਕਾਤ ਤੋਂ ਬਾਅਦ ਖੇਡ ਮੰਤਰੀ ਨੇ ਕਿਹਾ ਕਿ ਅਸੀਂ ਇਸ ਖਿਡਾਰੀ ਦੀ ਹਰ ਸੰਭਵ ਮਦਦ ਕਰਾਂਗੇ ਅਤੇ ਜੇ ਜ਼ਰੂਰਤ ਪਈ ਤਾਂ ਉਸ ਨੂੰ ਇਲਾਜ ਲਈ ਲੰਦਨ ਵੀ ਭੇਜਿਆ ਜਾਵੇਗਾ ਅਤੇ ਉਸਦਾ ਸਾਰਾ ਮੈਡੀਕਲ ਖਰਚਾ ਅਸੀਂ ਚੁੱਕਾਂਗੇ। ਗਿੱਲ ਨੇ ਕਿਹਾ ਕਿ ਓਲੰਪਿਕ ਖੇਡਾਂ ਤੋਂ ਪਹਿਲਾਂ ਉਸਦਾ ਇਸ ਤਰ੍ਹਾਂ ਜ਼ਖਮੀ ਹੋਣਾ ਸਚਮੁਚ ਮੰਦਭਾਗਾ ਹੈ ਜਦੋਂ ਕਿ ਹੁਣ ਅਸੀਂ ਰਾਸ਼ਟਰ ਮੰਡਲ ਖੇਡਾਂ ਦੀਆਂ ਤਿਆਰੀਆਂ 'ਚ ਜੁਟੇ ਹੋਏ ਹਾਂ। ਉਨ੍ਹਾਂ ਕਿਹਾ ਕਿ ਪਰ ਹਾਦਸੇ ਕਿਸੇ ਦੇ ਵੱਸ ਦੀ ਗੱਲ ਨਹੀਂ ਪਰ ਉਸਨੂੰ ਪੂਰੀ ਤਰ੍ਹਾਂ ਠੀਕ ਹੋਣ ਵਿੱਚ ਮਦਦ ਕਰਨਾ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਉਹ ਮੁੜ ਭਾਰਤੀ ਹਾਕੀ ਟੀਮ ਲਈ ਗੋਲਕੀਪਰ ਦੀ ਭੂਮਿਕਾ ਅਦਾ ਕਰੇ। ਖੇਡ ਮੰਤਰੀ ਨੇ ਕਿਹਾ ਕਿ ਬਲਜੀਤ ਨੂੰ ਏਮਜ਼ ਵਿੱਚੋਂ 10 ਦਿਨਾਂ ਅੰਦਰ ਛੁੱਟੀ ਮਿਲ ਜਾਵੇਗੀ ਅਤੇ ਉਸ ਤੋਂ ਬਾਅਦ ਉਸ ਨੂੰ ਭਾਰਤੀ ਖੇਡ ਅਥਾਰਟੀ ਦੇ ਮਹਿਮਾਨ ਘਰ ਵਿੱਚ ਰੱਖਿਆ ਜਾਵੇਗਾ ਤਾਂ ਜੋ ਉਸ ਨੂੰ ਪੂਰੀਆਂ ਸਿਹਤ ਸੁਵਿਧਾਵਾਂ ਮਿਲਦੀਆਂ ਰਹਿਣ। ਉਨ੍ਹਾਂ ਕਿਹਾ ਕਿ ਉਸਨੂੰ ਭਾਰਤੀ ਖੇਡ ਅਥਾਰਟੀ ਦੇ ਮਹਿਮਾਨ ਘਰ ਵਿੱਚ ਇਸ ਲਈ ਰੱਖਿਆ ਜਾ ਰਿਹਾ ਹੈ ਕਿਉਂਕਿ ਉਹ ਪੰਜਾਬ 'ਚ ਆਪਣੇ ਪਿੰਡ 'ਚ ਸਹੂਲਤਾਂ ਮੁਹੱਈਆ ਨਾ ਹੋਣ ਕਾਰਨ ਆਪਣਾ ਇਲਾਜ ਨਹੀਂ ਕਰਵਾ ਸਕੇਗਾ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement